Dedicated To Martyrdom : ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਾ ਆਯੋਜਨ

0
124
Dedicated To Martyrdom

India News (ਇੰਡੀਆ ਨਿਊਜ਼), Dedicated To Martyrdom, ਚੰਡੀਗੜ੍ਹ : ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੁਆਧੀ ਮੰਚ, ਮੋਹਾਲੀ ਦੇ ਸਹਿਯੋਗ ਨਾਲ ਵਿਹੜੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ।

ਸਮਾਗਮ ਦੇ ਆਰੰਭ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ’ ਕਿਹਾ ਗਿਆ ਅਤੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਸ਼ਾਨਾਮੱਤੇ ਪਹਿਲੂਆਂ ਬਾਰੇ ਗੱਲ ਕਰਦਿਆਂ ਨਮਨ ਕੀਤਾ ਗਿਆ। ਉਨ੍ਹਾਂ ਆਖਿਆ ਕਿ ਅਜਿਹੀ ਸ਼ਹਾਦਤ ਦੀ ਦੁਨੀਆ ਵਿਚ ਕੋਈ ਮਿਸਾਲ ਨਹੀਂ ਮਿਲਦੀ। ਉਨ੍ਹਾਂ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਦਫਤਰ ਜਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਦੀਆਂ ਪ੍ਰਾਪਤੀਆਂ ਤੋਂ ਵੀ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ।

ਗੁਰੂ ਸਾਹਿਬ ਵੱਲੋਂ ਸਾਂਝੀਵਾਲਤਾ ਦਾ ਸੰਦੇਸ਼

ਮੁੱਖ ਮਹਿਮਾਨ ਜੀ.ਕੇ.ਸਿੰਘ ਧਾਲੀਵਾਲ (ਸੇਵਾਮੁਕਤ ਆਈ.ਏ.ਐੱਸ.) ਵੱਲੋਂ ‘ਸਾਕਾ’ ਸ਼ਬਦ ਦੇ ਇਤਿਹਾਸਕ ਮਹੱਤਵ ਬਾਰੇ ਗੱਲ ਕਰਦਿਆਂ ਆਖਿਆ ਗਿਆ ਕਿ ਸਾਡੀ ਅਜੋਕੀ ਪੀੜ੍ਹੀ ਜਾਣਕਾਰੀ ਅਤੇ ਗਿਆਨ ਵਿਚਲਾ ਫਰਕ ਕਰਨ ਪੱਖੋਂ ਪੱਛੜ ਰਹੀ ਹੈ। ਸਾਨੂੰ ਭਵਿੱਖਤ ਪੀੜ੍ਹੀਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਆਖਿਆ ਕਿ ਬੌਧਿਕ ਵਿਕਾਸ ਤੋਂ ਬਿਨਾਂ ਕਿਸੇ ਕੌਮ ਦਾ ਕੋਈ ਭਵਿੱਖ ਸੰਭਵ ਨਹੀਂ।

ਸਮਾਗਮ ਦੇ ਮੁੱਖ ਵਕਤਾ ਅਤੇ ਉੱਘੇ ਚਿੰਤਕ ਪ੍ਰੋ. ਹਰਪਾਲ ਸਿੰਘ ਪੰਨੂ ਵੱਲੋਂ ਸ੍ਰੋਤਿਆਂ ਦੇ ਮੁਖ਼ਾਤਿਬ ਹੁੰਦਿਆਂ ਆਖਿਆ ਗਿਆ ਕਿ ਸਾਨੂੰ ਗੁਰੂ ਸਾਹਿਬ ਨੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਇਹ ਵੀ ਆਖਿਆ ਕਿ ਗੁਰੂ ਜੀ ਦਾ ਸਾਰਾ ਪਰਿਵਾਰ ਕੋਈ ਨਿੱਜੀ ਲੜਾਈ ਨਹੀਂ ਸਗੋਂ ਸਮਾਜਿਕ ਪਰਿਵਰਤਨ ਲਈ ਲੜ ਰਿਹਾ ਸੀ। ਉਹਨਾਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਨਾਲ-ਨਾਲ ਬਾਬਾ ਬੰਦਾ ਸਿੰਘ ਬਹਾਦੁਰ ਜੀ ਦੇ ਜੀਵਨ ਅਤੇ ਸਰਹਿੰਦ ਦੀ ਇੱਟ ਨਾਲ ਇੱਟ ਖੜਕਾਉਣ ਤੱਕ ਦਾ ਵੀ ਇਤਿਹਾਸ ਸਾਂਝਾ ਕੀਤਾ।

ਇਸ ਸਮਾਗਮ ਦੌਰਾਨ ਰਾਜੂ ਨਾਹਰ ਵੱਲੋਂ ਗੀਤ ‘ਪ੍ਰਣਾਮ ਸ਼ਹੀਦਾਂ ਨੂੰ’, ਡਾ. ਹੁਸਨਵੀਰ ਵੱਲ਼ੋਂ ‘ਮਿੱਤਰ ਪਿਆਰੇ ਨੂੰ, ਹਾਲ ਮੁਰੀਦਾ ਦਾ ਕਹਿਣਾ’, ਮਾਸਟਰ ਸਤੀਸ਼ ਵਿਦਰੋਹੀ ਵੱਲੋਂ ਸ਼ਹਾਦਤ ਨਾਲ ਸਬੰਧਤ ਪੁਆਧੀ ਕਵਿਤਾ, ਸ੍ਰੀ ਭੁਪਿੰਦਰ ਮਟੌਰੀਆ ਜੀ ਵੱਲੋਂ ‘ਫੁੱਲਾਂ ਨਾਲੋਂ ਨਾਜ਼ੁਕ ਬੱਚੇ, ਦਿੰਦੇ ਜ਼ਾਲਮ ਕਸ਼ਟ ਬੜੇ’, ਪ੍ਰੋ. ਗੁਰਜੋਧ ਕੌਰ ਵੱਲੋਂ ਸੋਹਣ ਸਿੰਘ ਸ਼ੀਤਲ ਦੀ ਕਵਿਤਾ ਅਤੇ ਡਾ. ਜਗਮੋਹਨ ਵੱਲੋਂ ਕਵਿਤਾ ‘ਬਰਾਤ’ ਪੇਸ਼ ਕੀਤੀ ਗਈ।

ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ

ਸਮਾਗਮ ਦੇ ਅੰਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਹੋਰ ਪਤਵੰਤੇ ਸੱਜਣਾਂ ਦਾ ਇਸ ਸਮਾਗਮ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਸਮਾਗਮ ਸਬੰਧੀ ਮੰਚ ਸੰਚਾਲਣ ਸ੍ਰੀ ਗੁਰਪ੍ਰੀਤ ਸਿੰਘ ਨਿਆਮੀਆਂ ਵੱਲੋਂ ਕੀਤਾ ਗਿਆ ਅਤੇ ਪੁਆਧੀ ਮੰਚ ਵੱਲੋਂ ਡਾ. ਗੁਰਮੀਤ ਸਿੰਘ ਬੈਦਵਾਣ ਨੇ ਅਖੀਰ ’ਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਵੀ ਕੀਤਾ ਗਿਆ।

ਇਹ ਵੀ ਪੜ੍ਹੋ :Anmol Gagan Mann : ਮੰਤਰੀ ਅਨਮੋਲ ਗਗਨ ਮਾਨ ਨੇ ਜਨ ਹਿੱਤ ਵਿਕਾਸ ਕਮੇਟੀ ਖਰੜ ਦੇ ਵਫ਼ਦ ਨਾਲ ਮੀਟਿੰਗ ਕੀਤੀ

 

SHARE