Vijay Sampla : ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕਿਹਾ :ਆਪ ਵੱਲੋਂ ਪੰਜਾਬ ਦੀ ਝਾਕੀ ਨੂੰ ਲੈ ਕੇ ਚੁੱਕਿਆ ਮੁੱਦਾ ਦੇਸ਼ ਹਿੱਤ ਵਿੱਚ ਨਹੀਂ

0
164
Vijay Sampla
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਦੀ ਫਾਈਲ ਫੋਟੋ।

India News (ਇੰਡੀਆ ਨਿਊਜ਼), Vijay Sampla, ਚੰਡੀਗੜ੍ਹ : ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਝਾਕੀ ਨੂੰ ਸ਼ਾਮਿਲ ਨਾ ਕੀਤਾ ਜਾਣਾ ਕੋਈ ਵੱਡਾ ਮੁੱਦਾ ਨਹੀਂ ਹੈ। ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਨੂੰ ਜਾਨ ਬੁਝ ਕੇ ਹਵਾ ਦਿੱਤੀ ਜਾ ਰਹੀ ਹੈ ਜੋ ਕਿ ਦੇਸ਼ ਹਿੱਤ ਵਿੱਚ ਨਹੀਂ ਹੈ। ਗਣਤੰਤਰ ਦਿਵਸ ਮੌਕੇ 30-32 ਰਾਜਾਂ ਵਿੱਚੋਂ ਕੇਵਲ 10-12 ਰਾਜਾਂ ਦੀ ਹੀ ਵਿਸ਼ੇਸ਼ ਝਾਕੀਆਂ ਨੂੰ ਸ਼ਾਮਿਲ ਕੀਤਾ ਜਾਂਦਾ ਹੈ।

ਕੇਂਦਰੀ ਸੁਰੱਖਿਆ ਏਜੰਸੀਆਂ ਵੱਲੋਂ ਖੁਦ ਇਸ ਦਾ ਨਿਰਖਨ

ਹੁਸ਼ਿਆਰਪੁਰ ਵਿੱਚ ਗੱਲ ਕਰਦਿਆਂ ਸਾਬਕਾ ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਹਰ ਸਾਲ ਕੁਝ ਨਵੇਂ ਰਾਜਾਂ ਨੂੰ ਸ਼ਾਮਿਲ ਕੀਤਾ ਜਾਂਦਾ ਹੈ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਖੁਦ ਇਸ ਦਾ ਨਿਰਖਨ ਕਰਦੀਆਂ ਹਨ। ਗਣਤੰਤਰ ਦਿਵਸ ਮੌਕੇ ਝਾਕੀਆਂ ਸਬੰਧੀ ਸਾਰਾ ਸ਼ਡਿਊਲ ਪਹਿਲਾਂ ਹੀ ਤਹਿ ਕੀਤਾ ਜਾਂਦਾ ਹੈ।

ਦੇਸ਼ ਦੀ ਅਖੰਡਤਾ ਦੇ ਹਿੱਤ ਵਿੱਚ ਨਹੀਂ

ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕੀਤੇ ਜਾਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਦੀ ਝਾਕੀ ਨੂੰ ਲੈ ਕੇ ਚੁੱਕਿਆ ਮੁੱਦਾ ਆਮ ਆਦਮੀ ਪਾਰਟੀ ਵੱਲੋਂ ਦੇਸ਼ ਦੀ ਅਖੰਡਤਾ ਦੇ ਹਿੱਤ ਵਿੱਚ ਨਹੀਂ ਹੈ। ਪੰਜਾਬ ਨੂੰ ਛੱਡ ਕੇ ਕਿਸੇ ਵੀ ਹੋਰ ਰਾਜ ਵੱਲੋਂ ਇਸ ਤਰ੍ਹਾਂ ਦਾ ਮੁੱਦਾ ਨਹੀਂ ਚੁੱਕਿਆ ਗਿਆ।

ਇਹ ਵੀ ਪੜ੍ਹੋ :Infrastructure Of Schools : ਸਕੂਲਾਂ ਦਾ ਬੁਨਿਆਦੀ ਢਾਂਚਾ ਅਪਗ੍ਰੇਡੇਸ਼ਨ; ਜ਼ਿਲ੍ਹਾ SAS ਨੇ 384 ਲੱਖ ਰੁਪਏ ਖਰਚ ਕੀਤੇ

 

SHARE