India News (ਇੰਡੀਆ ਨਿਊਜ਼), Kultar Singh Sandhwan, ਚੰਡੀਗੜ੍ਹ : ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਅੱਜ ਕੋਟਕਪੂਰਾ ਪਹੁੰਚੇ ਅਤੇ ਉਨਾਂ ਨੇ ਇਲਾਕਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਨਵੇਂ ਸਾਲ ਨੂੰ ਜੀ ਆਇਆ ਕਹਿੰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਾਸੀਆਂ ਨੂੰ 5.25 ਕਰੋੜ ਰੁਪਏ ਦੇ ਤਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਹ ਪੱਥਰ ਰੱਖਿਆ। ਉਹਨਾਂ ਆਖਿਆ ਕਿ ਨਵੇਂ ਸਾਲ ਦੇ ਸ਼ੁਭ ਅਵਸਰ ਦੇ ਉੱਪਰ ਕੋਟਕਪੂਰਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫਾ ਭੇਂਟ ਕੀਤਾ ਗਿਆ ਹੈ।
ਤਿੰਨ ਵਿਕਾਸ ਪ੍ਰੋਜੈਕਟਾਂ ਲਈ 7 ਕਰੋੜ ਸੈਕਸ਼ਨ
ਸਪੀਕਰ ਸੰਧਵਾਂ ਨੇ ਦੱਸਿਆ ਕਿ ਵਿਕਾਸ ਕਾਰਜਾਂ ਲਈ ਸੱਤ ਕਰੋੜ ਰੁਪਏ ਸੈਕਸ਼ਨ ਕੀਤੇ ਗਏ ਸਨ, ਪਰ ਆਪ ਸਰਕਾਰ ਵੱਲੋਂ ਅਪਣਾਈ ਗਈ ਇਮਾਨਦਾਰੀ ਵਾਲੀ ਟੈਂਡਰ ਪ੍ਰਕ੍ਰਿਆ ਕਾਰਨ ਸੱਤ ਕਰੋੜ ਰੁਪਏ ਦੇ ਕੰਮ ਸਵਾ ਪੰਜ ਕਰੋੜ ਰੁਪਏ ਦੇ ਟੈਂਡਰਾਂ ਜ਼ਰੀਏ ਨੇਪਰੇ ਚਾੜੇ ਜਾਣਗੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦਾ ਪੈਸਾ ਬਚਾਉਣ ਲਈ ਵੱਚਨਬੱਧ ਹੈ।
ਇਹ ਵੀ ਪੜ੍ਹੋ :Happy New Year : ਨਵੇਂ ਸਾਲ ਦੀ ਆਮਦ ਮੌਕੇ ਪੰਜਾਬ ਮੰਡੀ ਬੋਰਡ ਦੇ ਦਫ਼ਤਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ