Sanyukt Kisan Morcha : ਭਲਕੇ ਸੰਯੁਕਤ ਕਿਸਾਨ ਮੋਰਚਾ ਬਰਨਾਲਾ ਵਿਖੇ ਕਰੇਗਾ ਵੱਡੀ ਕਿਸਾਨ ਮਹਾ ਪੰਚਾਇਤ

0
183
Sanyukt Kisan Morcha

India News (ਇੰਡੀਆ ਨਿਊਜ਼), Sanyukt Kisan Morcha, ਚੰਡੀਗੜ੍ਹ : ਪੰਜਾਬ ਦੇ ਕਿਸਾਨ ਇੱਕ ਵਾਰ ਫਿਰ ਤੋਂ ਕੇਂਦਰ ਸਰਕਾਰ ਖਿਲਾਫ ਸਖਤ ਰੁਖ ਇਖਤਿਆਰ ਕਰਦੇ ਨਜ਼ਰ ਆ ਰਹੇ ਹਨ।  ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਕੇਂਦਰ ਸਰਕਾਰ ਖਿਲਾਫ ਫਿਰ ਤੋਂ ਲਾਮਬੰਦੀ ਸ਼ੁਰੂ ਹੋ ਗਈ ਹੈ, 6 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਬਰਨਾਲਾ ਵਿਖੇ ਗੈਰ-ਸਿਆਸੀ ਵੱਡੀ ਕਿਸਾਨ ਪੰਚਾਇਤ ਕਰਨ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਐਮ.ਐਸ.ਪੀ., ਕਰਜ਼ਾ ਮੁਆਫ਼ੀ, ਕਿਸਾਨਾਂ ਦੇ ਪਰਚਿਆਂ ਨੂੰ ਰੱਦ ਕਰਨਾ ਆਦਿ ਅਹਿਮ ਮੰਗਾਂ ਪੂਰੀਆਂ ਕਰਨ ਸਬੰਧੀ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।

ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ

ਫਾਈਲ ਫੋਟੋ :ਕੇਂਦਰ ਸਰਕਾਰ ਖਿਲਾਫ ਲਾਮਬੰਦ ਹੋ ਰਹੇ ਕਿਸਾਨ।

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਬਰਨਾਲਾ ਦੀ ਕਿਸਾਨ ਮਹਾਂ ਪੰਚਾਇਤ ਸਬੰਧੀ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ। ਕਿਸਾਨ ਆਗੂ ਨੇ ਕਿਹਾ ਕਿ 6 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਬਰਨਾਲਾ ਵਿਖੇ ਗੈਰ-ਸਿਆਸੀ ਵੱਡੀ ਕਿਸਾਨ ਪੰਚਾਇਤ ਕਰਨ ਜਾ ਰਿਹਾ ਹੈ।

ਦੇਸ਼ ਭਰ ਦੇ ਕਈ ਕਿਸਾਨ ਆਗੂ ਸ਼ਿਰਕਤ ਕਰਨਗੇ

ਬਰਨਾਲਾ ਰੈਲੀ ਵਿੱਚ ਪੰਜਾਬ ਦੀਆਂ ਜਥੇਬੰਦੀਆਂ ਸਮੇਤ ਦੇਸ਼ ਭਰ ਦੇ ਕਈ ਕਿਸਾਨ ਆਗੂ ਸ਼ਿਰਕਤ ਕਰਨਗੇ।ਕਿਸਾਨਾਂ ਨੂੰ ਕਿਸਾਨ ਪੰਚਾਇਤ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।13 ਫਰਵਰੀ ਨੂੰ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ ਲਈ ਰਵਾਨਾ ਹੋਣਗੇ।

ਇਹ ਵੀ ਪੜ੍ਹੋ :Weather Update Orange Alert Issued : ਮੌਸਮ ਵਿਭਾਗ ਵੱਲੋਂ ਪੰਜਾਬ ਦੇ 15 ਜਿਲਿਆਂ ਨੂੰ ਲੈ ਕੇ ਸੰਘਣੀ ਧੁੰਦ ਸਬੰਧੀ ਔਰੇਂਜ ਅਲਰਟ ਜਾਰੀ

 

SHARE