India News (ਇੰਡੀਆ ਨਿਊਜ਼), Unlawful Custody, ਚੰਡੀਗੜ੍ਹ : ਜ਼ਿਲ੍ਹਾ ਮੋਹਾਲੀ ਦੇ ਅੰਤਰਗਤ ਪੈਂਦੇ ਬਨੂੜ ਦੇ ਵਸਨੀਕ ਨੇ ਦੋਸ਼ ਲਾਇਆ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੀ ਪਤਨੀ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ। ਪੀੜਤਾ ਦੇ ਪਤੀ ਨੇ ਇਸ ਸਬੰਧੀ ਥਾਣਾ ਬਨੂੜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਬਨੂੜ ਪੁਲੀਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ
ਮਾਮਲੇ ਦੀ ਜਾਂਚ ਕਰ ਰਹੇ ਥਾਣਾ ਬਨੂੜ ਦੇ ਐਸ.ਆਈ ਹਰਦੇਵ ਸਿੰਘ ਨੇ ਦੱਸਿਆ ਕਿ ਬਨੂੜ ਦੇ ਬੰਦਿਆਬੱਸੀ ਵਾਸੀ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਸ਼ਰਾਬ ਦੀ ਫੈਕਟਰੀ ਵਿੱਚ ਕੰਮ ਕਰਦਾ ਹੈ। ਬੀਤੇ ਦਿਨ ਜਦੋਂ ਉਹ ਘਰ ਪਹੁੰਚਿਆ ਤਾਂ ਉਸ ਦੀ ਪਤਨੀ ਘਰ ਨਹੀਂ ਸੀ। ਪੀੜਤ ਨੇ ਦੋਸ਼ ਲਾਇਆ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੀ ਪਤਨੀ ਨੂੰ ਨਾਜਾਇਜ਼ ਤੌਰ ’ਤੇ ਬੰਦੀ ਬਣਾ ਲਿਆ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ :Zirakpur Press Club : ਜ਼ੀਰਕਪੁਰ ਪ੍ਰੈਸ ਕਲੱਬ ਦੀ ਹੋਈ ਅਹਿਮ ਮੀਟਿੰਗ, ਸਮਾਜਸੇਵੀ ਸੰਜੀਵ ਖੰਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ