India News (ਇੰਡੀਆ ਨਿਊਜ਼), Holidays Until January 14, ਚੰਡੀਗੜ੍ਹ : ਕੜਾਕੇ ਦੀ ਠੰਡ ਨੂੰ ਲੈ ਕੇ ਵਿਦਿਆਰਥੀਆਂ ਦੇ ਨਾਲ ਜੁੜੀ ਹੋਈ ਵੱਡੀ ਖਬਰ। ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ਦੇ ਵਿੱਚ ਵਾਧੇ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਕਿ ਕੜਾਕੇ ਦੀ ਠੰਡ ਨੂੰ ਧਿਆਨ ਦੇ ਵਿੱਚ ਰੱਖਦੇ ਫੈਸਲਾ ਲਿਆ ਗਿਆ ਕਿ 14 ਜਨਵਰੀ ਤੱਕ ਹੁਣ ਸਕੂਲ ਬੰਦ ਰਹਿਣਗੇ। ਦਸਵੀਂ ਕਲਾਸ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ।
ਵਿਦਿਆਰਥੀਆਂ ਦੀ ਸਿਹਤ ਨੂੰ ਲੈ ਕੇ
ਇੱਕ ਬਿਆਨ ਜਾਰੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੌਸਮ ਦੇ ਖਰਾਬ ਮਜਾਜ ਨੂੰ ਦੇਖਦਿਆਂ ਸਕੂਲਾਂ ਵਿੱਚ ਛੁੱਟੀਆਂ ਦੇ ਵਾਧੇ ਦਾ ਐਲਾਨ ਕੀਤਾ ਜਾਣਾ ਜਰੂਰੀ ਸੀ। ਉਹਨਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੀ ਸਿਹਤ ਨੂੰ ਲੈ ਕੇ ਸਕੂਲਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ :Weather Update Orange Alert Issued : ਮੌਸਮ ਵਿਭਾਗ ਵੱਲੋਂ ਪੰਜਾਬ ਦੇ 15 ਜਿਲਿਆਂ ਨੂੰ ਲੈ ਕੇ ਸੰਘਣੀ ਧੁੰਦ ਸਬੰਧੀ ਔਰੇਂਜ ਅਲਰਟ ਜਾਰੀ