India News (ਇੰਡੀਆ ਨਿਊਜ਼), District Legal Services Authority, ਚੰਡੀਗੜ੍ਹ : ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਅੱਜ ਜੋਤੀ ਸਰੂਪ ਕੰਨਿਆ ਆਸ਼ਰਮ, ਖਰੜ ਦਾ ਦੌਰਾ ਕੀਤਾ ਗਿਆ। ਆਸ਼ਰਮ ਵਿਚ ਰਹਿ ਰਹੀਆਂ ਬੱਚੀਆਂ ਨੂੰ ਸਰਕਾਰ ਵੱਲੋਂ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਬਣਾਏ ਗਏ ਵੱਖ-ਵੱਖ ਕਾਨੂੰਨਾਂ ਅਤੇ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਆਸ਼ਰਮ ਵਿੱਚ ਰਹਿ ਰਹੀਆਂ ਕੁੜੀਆਂ ਨੂੰ ਸਿੱਖਿਆ ਦੀ ਮਹੱਤਤਾ ਅਤੇ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ।
ਜਰੂਰਤ ਦੇ ਹਿਸਾਬ ਨਾਲ ਸੰਤੁਲਿਤ ਭੋਜਨ
ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਆਸ਼ਰਮ ਵਿੱਚ ਰਹਿ ਰਹੀਆਂ ਕੁੜੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਕੀਮ ਪ੍ਰਤੀ ਜਾਣਕਾਰੀ ਦਿੱਤੀ ਗਈ। ਸੰਸਥਾ ਦੇ ਪ੍ਰਬੰਧਕਾਂ ਨੂੰ ਲੜਕੀਆਂ ਨੂੰ ਉਨ੍ਹਾਂ ਦੀ ਜਰੂਰਤ ਦੇ ਹਿਸਾਬ ਨਾਲ ਸੰਤੁਲਿਤ ਭੋਜਨ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ ਗਈ।
ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕਰਵਾਇਆ
ਇਸ ਮੌਕੇ ਤੇ ਪੁਕਾਰ ਫਾਊਂਡੇਸ਼ਨ, ਐਨ.ਜੀ.ਓ ਵੱਲੋਂ ਜੋਤੀ ਸਰੂਪ ਕੰਨਿਆ ਆਸ਼ਰਮ, ਖਰੜ ਵਿਖੇ ਲੋਹੜੀ ਦੇ ਮੌਕੇ ਤੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ। ਜਿਸ ਵਿੱਚ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵੱਜੋਂ ਸਿਰਕਤ ਕੀਤੀ ਗਈ।
ਇਹ ਵੀ ਪੜ੍ਹੋ :Government At Your Doorstep : ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਦੀ ਪਹਿਲਕਦਮੀ ਤਹਿਤ 160 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ