India News (ਇੰਡੀਆ ਨਿਊਜ਼), District Administrative Complex, ਚੰਡੀਗੜ੍ਹ : ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਮੋਹਾਲੀ ਦੇ ਵਿਹੜੇ ਵਿੱਚ ਦਫਤਰੀ ਸਟਾਫ ਵੱਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਮਨਾਏ ਗਏ ਲੋਹੜੀ ਦੇ ਤਿਉਹਾਰ ਮੌਕੇ ਵਧਾਈ ਦਿੱਤੀ ਅਤੇ ਉਨ੍ਹਾਂ ਦੀਆਂ ਖੁਸ਼ੀਆਂ ਵਿੱਚ ਸ਼ਾਮਿਲ ਹੋਏ।
ਲੋਹੜੀ ਦੇ ਮੌਕੇ ਸੁਖਮਨੀ ਸਾਹਿਬ ਦੇ ਭੋਗ
ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. (ਜ) ਵਿਰਾਜ.ਐਸ. ਤਿੜਕੇ, ਏ.ਡੀ.ਸੀ. (ਡੀ) ਸੋਨਮ ਚੌਧਰੀ, ਐਸ.ਡੀ.ਐਮ. ਮੋਹਾਲੀ ਚੰਦਰਜੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਹਰਜੋਤ ਮਾਵੀ, ਸੀ.ਐਮ.ਐਫ.ਓ. ਇੰਦਰਪਾਲ ਅਤੇ ਸਹਾਇਕ ਕਮਿਸ਼ਨਰ(ਸਿਖਲਾਈ ਅਧੀਨ) ਡੇਵੀ ਗੋਇਲ ਵੀ ਸ਼ਾਮਲ ਸਨ। ਇਸ ਤੋਂ ਪਹਿਲਾਂ ਡੀ.ਸੀ. ਦਫਤਰ ਦੇ ਸਟਾਫ ਵੱਲੋਂ ਲੋਹੜੀ ਦੇ ਮੌਕੇ ਸੁਖਮਨੀ ਸਾਹਿਬ ਦੇ ਭੋਗ ਵੀ ਪਾਏ ਗਏ।
ਇਹ ਵੀ ਪੜ੍ਹੋ :Government At Your Doorstep : ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਦੀ ਪਹਿਲਕਦਮੀ ਤਹਿਤ 160 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ