India News (ਇੰਡੀਆ ਨਿਊਜ਼), District Level Republic Day Event, ਚੰਡੀਗੜ੍ਹ : ਐਸ.ਡੀ.ਐਮ. ਮੋਹਾਲੀ ਚੰਦਰਜਯੋਤੀ ਸਿੰਘ ਨੇ ਦੱਸਿਆ ਕਿ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ, ਸਰਕਾਰੀ ਕਾਲਜ, ਮੁਹਾਲੀ ਦੀ ਗਰਾਊਂਡ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਸਬੰਧੀ ਰਿਹਰਸਲ ਕਰਵਾਈ ਗਈ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡਜ਼, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਵੱਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ।
ਸਰਕਾਰੀ ਸਕੀਮਾਂ ‘ਤੇ ਆਧਾਰਿਤ ਝਾਕੀਆਂ
ਇਸ ਤੋਂ ਬਾਅਦ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ, ਗਰੁੱਪ ਸੌਂਗ ਅਤੇ ਪੰਜਾਬੀ ਸੱਭਿਆਚਾਰ ਤੇ ਦੇਸ਼ ਭਗਤੀ ਨਾਲ ਲਬਰੇਜ਼ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ। ਸਮਾਗਮ ਵਾਲੇ ਦਿਨ ਵੱਖੋ-ਵੱਖ ਸਰਕਾਰੀ ਸਕੀਮਾਂ ‘ਤੇ ਆਧਾਰਿਤ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ, ਉਹਨਾਂ ਬਾਬਤ ਵੀ ਰਿਹਰਸਲ ਕੀਤੀ ਗਈ।
ਫੁੱਲ ਡ੍ਰੈੱਸ ਰਿਹਰਸਲ
ਇਸ ਮੌਕੇ ਵੱਖ- ਵੱਖ ਸਕੂਲਾਂ ਦੇ ਅਧਿਆਪਕ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਉਨ੍ਹਾਂ ਅੱਗੇ ਦੱਸਿਆ ਕਿ 24 ਜਨਵਰੀ ਨੂੰ ਸਵੇਰੇ 9:30 ਵਜੇ ਫੁੱਲ ਡ੍ਰੈੱਸ ਰਿਹਰਸਲ ਕਰਵਾਈ ਜਾਵੇਗੀ ਜਿਸ ਵਿੱਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸਐਸਪੀ ਡਾਕਟਰ ਸੰਦੀਪ ਜੈਨ ਵੀ ਪੁੱਜਣਗੇ।