India News (ਇੰਡੀਆ ਨਿਊਜ਼), Black Spots On National Highway , ਚੰਡੀਗੜ੍ਹ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ, ਮੁਹਾਲੀ ਵਿਖੇ ਨੈਸ਼ਨਲ ਹਾਈਵੇਅ ਅਥਾਰਟੀ ਅਤੇ ਸਬੰਧਤ ਸਬ ਡਵੀਜ਼ਨਾਂ ਦੇ ਉਪ ਮੰਡਲ ਮੈਜਿਸਟਰੇਟਾਂ ਦੀ ਸਮੀਖਿਆ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐਸ ਤਿੜਕੇ ਨੇ ਐਨ.ਐਚ.ਏ.ਆਈ ਦੇ ਅਧਿਕਾਰੀਆਂ ਨੂੰ ਚੰਡੀਗੜ੍ਹ-ਅੰਬਾਲਾ ਨੈਸ਼ਨਲ ਹਾਈਵੇਅ ਸੈਕਸ਼ਨ ਦੇ ਡੇਰਾਬੱਸੀ ਖੇਤਰ ਦੇ ਬਲੈਕ ਸਪਾਟਸ ਨੂੰ ਜਲਦੀ ਤੋਂ ਜਲਦੀ ਠੀਕ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਸਭ ਤੋਂ ਪਹਿਲਾਂ ਹੈ ਅਤੇ ਸੁਚਾਰੂ ਆਵਾਜਾਈ ਲਈ ਹਾਈਵੇਅ ਨੂੰ ਸੁਰੱਖਿਅਤ ਬਣਾਉਣਾ ਸਾਡਾ ਮੁੱਖ ਫਰਜ਼ ਹੈ। ਉਨ੍ਹਾਂ ਕਿਹਾ ਕਿ ਕਰਾਸਿੰਗ ਲਾਈਟਾਂ/ਬਲਿੰਕਰ ਲਗਾਏ ਜਾਣ ਅਤੇ ਸਹੀ ਢੰਗ ਨਾਲ ਰੱਖ-ਰਖਾਅ ਕਰਨ ਦੇ ਨਾਲ-ਨਾਲ ਮੋੜਾਂ ਨੂੰ ਚੌੜਾ ਕੀਤਾ ਜਾਵੇ ਅਤੇ ਜਿੱਥੇ ਵੀ ਲੋੜ ਹੋਵੇ ਉੱਥੇ ਰੰਬਲਿੰਗ ਸਟ੍ਰਿਪ ਲਗਾਏ ਜਾਣ।
ਫਲਾਈਓਵਰ ਦੇ ਹੇਠਾਂ ਸਾਫ-ਸਫਾਈ ਅਤੇ ਨਜਾਇਜ਼ ਕਬਜ਼ਿਆਂ
ਜ਼ੀਰਕਪੁਰ ਦੇ ਮੈਕ ਡੀ ਚੌਕ ਵਿਖੇ ਪਿਛਲੇ ਲੰਮੇ ਸਮੇਂ ਤੋਂ ਬਰਸਾਤੀ ਪਾਣੀ ਦੇ ਖੜ੍ਹਨ ਦੇ ਮੁੱਦੇ ‘ਤੇ ਚਿੰਤਾ ਜ਼ਾਹਰ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਨੇ ਐਨ ਐਚ ਏ ਆਈ ਅਧਿਕਾਰੀਆਂ ਨੂੰ ਇਸ ਮੁੱਦੇ ਨੂੰ ਜਲਦ ਹੱਲ ਕਰਨ ਲਈ ਕਿਹਾ।
ਜ਼ੀਰਕਪੁਰ ਫਲਾਈਓਵਰ ਦੇ ਹੇਠਾਂ ਸਾਫ-ਸਫਾਈ ਅਤੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਵੀ ਕਿਹਾ ਗਿਆ। ਐਸ ਡੀ ਐਮ ਖਰੜ ਗੁਰਮੰਦਰ ਸਿੰਘ ਨੇ ਲਾਂਡਰਾ ਰੋਡ ਅਤੇ ਕੁਰਾਲੀ ਰੋਡ ’ਤੇ ਬਰਸਾਤੀ ਪਾਣੀ ਦੇ ਨਿਕਾਸ ਅਤੇ ਸਲੈਬਾਂ ਪਾਉਣ ਅਤੇ ਫਲਾਈ ਓਵਰ ਦਾ ਬਰਸਾਤੀ ਪਾਣੀ ਐਸ ਡੀ ਐਮ ਦਫ਼ਤਰ ਵਿੱਚ ਦਾਖ਼ਲ ਹੋਣ ਦੀ ਸਮੱਸਿਆ ਦੇ ਮੁੱਦੇ ਉਠਾਏ।
ਪੰਜਾਬ ਸਰਕਾਰ ਦੇ ਹੁਕਮਾਂ ਨੂੰ ਲਾਗੂ ਕਰਨ ਲਈ
ਏ.ਡੀ.ਸੀ. ਨੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਸਮਾਂਬੱਧ ਤਰੀਕੇ ਨਾਲ ਸਮੱਸਿਆਵਾਂ ਨੂੰ ਹੱਲ ਕਰਨ ਲਈ ਕਿਹਾ। ਏ.ਡੀ.ਸੀ. ਨੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਸਾਈਨ ਬੋਰਡਾਂ ‘ਤੇ ਪੰਜਾਬੀ ਨੂੰ ਪਹਿਲੀ ਭਾਸ਼ਾ ਵਜੋਂ ਪ੍ਰਦਰਸ਼ਿਤ ਕਰਨ ਅਤੇ ਸ਼ਬਦ-ਜੋੜਾਂ ਦੀ ਸੁਧਾਈ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।
ਉਨ੍ਹਾਂ ਨੇ ਐਨ ਐਚ ਏ ਆਈ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਪਹਿਲ ਦੇ ਆਧਾਰ ‘ਤੇ ਅਜਿਹਾ ਕਰਨ। ਮੀਟਿੰਗ ਵਿੱਚ ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ ਨੇ ਜ਼ਮੀਨ ਅਧਿਗ੍ਰਹਿਣ ਅਤੇ ਮੁਆਵਜ਼ੇ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ :Cancellation Of The License : ਏ.ਡੀ.ਸੀ ਵੱਲੋਂ ਪੀ.ਜੀ.ਯੂ.ਟੀ. ਵੀਜਾਫਰੰਟ ਇੰਮੀਗ੍ਰੇਸ਼ਨ ਪ੍ਰਾਇਵੇਟ ਲਿਮਿ:, ਫਰਮ ਦਾ ਲਾਇਸੰਸ ਰੱਦ