Albendazole Tablets : ਜ਼ਿਲ੍ਹਾ ਭਰ ’ਚ ਬੱਚਿਆਂ ਨੂੰ ਖਵਾਈਆਂ ਗਈਆਂ ਅਲਬੈਂਡਾਜ਼ੋਲ ਦੀਆਂ ਗੋਲੀਆਂ

0
110
Albendazole Tablets

India News (ਇੰਡੀਆ ਨਿਊਜ਼), Albendazole Tablets, ਚੰਡੀਗੜ੍ਹ : ਸਿਹਤ ਵਿਭਾਗ ਵਲੋਂ ਜ਼ਿਲ੍ਹਾ ਭਰ ’ਚ ਮਨਾਏ ਗਏ ‘ਕੌਮੀ ਡੀਵਾਰਮਿੰਗ ਦਿਵਸ’ ਮੌਕੇ ਅੱਜ ਵੱਖ-ਵੱਖ ਸਕੂਲਾਂ ਵਿਚ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ (Albendazole Tablets) ਖਵਾਈਆਂ ਗਈਆਂ।

ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਇਹ ਮੁਹਿੰਮ ਪੂਰੀ ਤਰ੍ਹਾਂ ਸਫ਼ਲ ਰਹੀ ਅਤੇ ਜਿਹੜੇ ਬੱਚੇ ਅੱਜ ਗੋਲੀ ਖਾਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਵਾਸਤੇ 12 ਫ਼ਰਵਰੀ ਨੂੰ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਨੇੜਲੀ ਸਿਹਤ ਸੰਸਥਾ ਵਿਚ ਕਿਸੇ ਵੀ ਦਿਨ ਜਾ ਕੇ ਬੱਚਿਆਂ ਨੂੰ ਗੋਲੀ ਖਵਾਈ ਜਾ ਸਕਦੀ ਹੈ।

ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਆਂਗਨਵਾੜੀ ਕੇਂਦਰਾਂ

ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਆਪੋ-ਅਪਣੇ ਖੇਤਰਾਂ ਵਿਚ ਪੈਂਦੇ ਸਕੂਲਾਂ ਵਿਚ ਜਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਬੱਚਿਆਂ ਤੇ ਅਧਿਆਪਕਾਂ ਨੂੰ ਪੇਟ ਦੇ ਕੀੜਿਆਂ ਦੇ ਖ਼ਾਤਮੇ ਦੀ ਅਹਿਮੀਅਤ ਬਾਰੇ ਦਸਿਆ। ਸਿਹਤ ਕਾਮਿਆਂ ਨੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਆਂਗਨਵਾੜੀ ਕੇਂਦਰਾਂ ਆਦਿ ਵਿਚ ਜਾ ਕੇ ਬੱਚਿਆਂ ਨੂੰ ਇਹ ਗੋਲੀਆਂ ਖਾਣ ਲਈ ਦਿਤੀਆਂ।

ਉਨ੍ਹਾਂ ਕਿਹਾ ਕਿ ਪੇਟ ਦੇ ਕੀੜੇ ਬੱਚੇ ਦੀ ਸਿਹਤ ਲਈ ਬੇਹੱਦ ਨੁਕਸਾਨਦੇਹ ਹੁੰਦੇ ਹਨ। ਪੇਟ ਦੇ ਕੀੜੇ ਪੈਦਾ ਹੋਣ ਨਾਲ ਬੱਚਿਆਂ ਅੰਦਰ ਖ਼ੂਨ ਦੀ ਕਮੀ ਹੋ ਜਾਂਦੀ ਹੈ ਜਿਸ ਕਾਰਨ ਬੱਚੇ ਦਾ ਸੰਪੂਰਨ ਸਰੀਰਕ ਅਤੇ ਮਾਨਸਿਕ ਵਿਕਾਸ ਨਹੀਂ ਹੁੰਦਾ। ਇਸ ਲਈ ਪੇਟ ਦੇ ਕੀੜਿਆਂ ਤੋਂ ਨਿਜਾਤ ਬਹੁਤ ਜ਼ਰੂਰੀ ਹੈ।

ਪੇਟ ਦੇ ਕੀੜਿਆਂ ਦੀ ਰੋਕਥਾਮ ਲਈ

ਜ਼ਿਕਰਯੋਗ ਹੈ ਕਿ 1 ਤੋਂ 19 ਸਾਲ ਤਕ ਦੇ ਬੱਚਿਆਂ ਨੂੰ ਇਹ ਗੋਲੀ ਜ਼ਰੂਰ ਖਾਣੀ ਚਾਹੀਦੀ ਹੈ। ਹਰ ਬੱਚੇ ਲਈ ਗੋਲੀ ਚਬਾ ਕੇ ਖਾਣਾ ਜ਼ਰੂਰੀ ਹੈ ਚਾਹੇ ਬੱਚੇ ਅੰਦਰ ਪੇਟ ਦੇ ਕੀੜੇ ਹਨ ਜਾਂ ਨਹੀਂ। ਡਾ. ਡੋਗਰਾ ਨੇ ਕਿਹਾ ਕਿ ਪੇਟ ਦੇ ਕੀੜੇ ਮਾਰਨ ਦੇ ਨਾਲ ਨਾਲ ਇਨ੍ਹਾਂ ਕੀੜਿਆਂ ਦੀ ਰੋਕਥਾਮ ਲਈ ਵੀ ਸਾਨੂੰ ਚੌਕਸ ਰਹਿਣ ਦੀ ਲੋੜ ਹੈ।

ਉਨ੍ਹ੍ਹਾਂ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਬੱਚਿਆਂ ਨੂੰ ਨਹੁੰ ਸਾਫ਼ ਅਤੇ ਛੋਟੇ ਰੱਖਣ, ਹਮੇਸ਼ਾ ਸਾਫ਼ ਪਾਣੀ ਪੀਣ, ਜੁੱਤੀਆਂ ਜਾਂ ਚੱਪਲਾਂ ਪਾ ਕੇ ਰੱਖਣ, ਅਪਣੇ ਹੱਥ ਸਾਬਣ ਨਾਲ ਧੋਣ ਲਈ ਪ੍ਰੇਰਿਆ।

ਇਹ ਵੀ ਪੜ੍ਹੋ :Schedule Of Camps : ਭਲਕੇ ਤੋਂ ਲੱਗਣਗੇ ‘ਆਪ ਦੀ ਸਰਕਾਰ ਆਪ ਦੇ ਦੁਆਰ’ਤਹਿਤ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਕੈਂਪ, ਸ਼ਡਿਊਲ ਜਾਰੀ

 

SHARE