India News (ਇੰਡੀਆ ਨਿਊਜ਼), NK Sharma, ਚੰਡੀਗੜ੍ਹ : ਸ੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰਾਂ ਦੀ ਇਕ ਜ਼ਰੂਰੀ ਮੀਟਿੰਗ ਹੋਟਲ ਹੋਲੀਡੇ ਇਨ ਜੀਰਕਪੁਰ ਵਿਖੇ ਹੋਈ। ਮੀਟਿੰਗ ਦੌਰਾਨ ਸਾਬਕਾ ਵਿਧਾਇਕ ਐਨ.ਕੇ.ਸ਼ਰਮਾ ਨੇ ਵਿਸੇ਼ਸ਼ ਤੌਰ ਤੇ ਸਿ਼ਰਕਤ ਕਰਦਿਆਂ ਜੀਰਕਪੁਰ ਸ਼ਹਿਰ ਵਿਚ ਪਿਛਲੇ ਲੰਬੇ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਵਿਚ ਵਿਸ਼ੇਸ਼ ਤੌਰ ਤੇ ਚਰਚਾ ਕੀਤੀ।
ਅਕਾਲੀ ਦਲ ਦੀ ਸਰਕਾਰ ਵਲੋਂ ਰਿਕਾਰਡਤੋੜ ਵਿਕਾਸ
ਉਨ੍ਹਾਂ (NK Sharma) ਕਿਹਾ ਪਹਿਲਾਂ ਕਾਂਗਰਸ ਅਤੇ ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਘਟੀਆ ਕਾਰਗੁਜ਼ਾਰੀ ਕਾਰਨ ਜੀਰਕਪੁਰ ਵਿਚ ਕੂੜੇ ਦਾ ਢੇਰ ਬਣਦਾ ਜਾ ਰਿਹਾ ਹੈ।ਸ਼ਹਿਰ ਦੇ ਹਰ ਇਕ ਵਾਰਡ ਵਿਚ ਸਫਾਈ ਦਾ ਬਹੁਤ ਬੁਰਾ ਹਾਲ ਹੈ। ਸੜਕਾਂ ਟੁੱਟੀਆਂ ਪਈਆਂ ਹਨ। ਲੋਕ ਸਾਫ ਪਾਣੀ ਪੀਣ ਨੂੰ ਤਰਸ ਰਹੇ ਹਨ ਜਦਕਿ ਸ਼੍ਰੋਮਣੀ ਅਕਾਲੀ ਦਲ ਦਲ ਸਰਕਾਰ ਸਮੇਂ ਸ਼ਹਿਰ ਦੀ ਸਫਾਈ ਨੂੰ ਲੈ ਕੇ ਵਿਸੇ਼ਸ਼ ਮੀਟਿੰਗਾਂ ਕੀਤੀਆਂ ਜਾਂਦੀਆਂ ਸਨ ਅਤੇ ਅਕਾਲੀ ਦਲ ਦੀ ਸਰਕਾਰ ਨੇ ਰਿਕਾਰਡਤੋੜ ਵਿਕਾਸ ਕਰਵਾ ਕੇ ਲੋਕਾਂ ਦੇ ਦਿਲ ਜਿੱਤੇ ਸਨ।
ਆਪ ਸਰਕਾਰ ਹਰ ਫਰੰਟ ਤੇ ਫੇਲ੍ਹ
ਉਨ੍ਹਾਂ ਕਿਹਾ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ`ਚ ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਹੈ। ਮੌਜੂਦਾਂ ਸਰਕਾਰ ਨੇ ਲੋਕਾਂ ਨੂੰ ਹੋਰ ਸਹੂਲਤਾਂ ਤਾਂ ਕੀ ਦੇਣੀਆਂ ਸਨ ਬਲਕਿ ਪਹਿਲਾਂ ਤੋਂ ਚਲੀਆਂ ਵਿਕਾਸ ਸਕੀਮਾਂ ਦਾ ਵੀ ਗਲਾ ਘੁੱਟ ਦਿੱਤਾ ਹੈ।
(NK Sharma) ਉਨ੍ਹਾਂ ਕਿਹਾ ਹੁਣ ਸਰਕਾਰ ਦੀਆਂ ਧੱਕੇਸ਼ਾਹੀਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਹਰ ਇਕ ਵਾਰਡ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਜਇਜ਼ਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਹਰ ਗਲਤ ਫੈਸਲੇ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਸਰਕਾਰ `ਤੇ ਦਬਾਅ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ :Saras Fair Postponed : 16 ਫ਼ਰਵਰੀ ਤੋਂ ਸ਼ੁਰੂ ਹੋਣ ਵਾਲਾ ਸਰਸ ਮੇਲਾ ਮੁਲਤਵੀ – ਸੋਨਮ ਚੌਧਰੀ