India News (ਇੰਡੀਆ ਨਿਊਜ਼), Full Details Of Tenants, ਚੰਡੀਗੜ੍ਹ : ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਜਦੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਇੱਕ ਹਫ਼ਤੇ ਦੇ ਵਿੱਚ-ਵਿੱਚ ਨੇੜਲੇ ਪੁਲਿਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ। ਇਹ ਹੁਕਮ ਉਨ੍ਹਾਂ ’ਤੇ ਵੀ ਲਾਗੂ ਹੋਵੇਗਾ, ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਵੇਰਵਾ ਹਾਲਾਂ ਤੱਕ ਪੁਲਿਸ ਨੂੰ ਨਹੀਂ ਦਿੱਤਾ ਹੈ।
ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ’ਤੇ
ਮਨਾਹੀ ਦੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ’ਤੇ ਰਹਿ ਰਹੇ ਹਨ।
ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ
ਇਨ੍ਹਾਂ ਵਿੱਚੋਂ ਕਈ ਵਿਅਕਤੀ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੀਆਂ ਥਾਂਵਾਂ ਅਤੇ ਜਨਤਕ ਸਥਾਨਾਂ ’ਤੇ ਹੁੜਦੰਗ ਮਚਾਉਂਦੇ ਹਨ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ 11 ਫਰਵਰੀ 2024 ਤੋਂ 10 ਅਪ੍ਰੈਲ 2024 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ :Expenditure By Punjab Govt : ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ