Ban On Arms : ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

0
62
Ban On Arms

India News (ਇੰਡੀਆ ਨਿਊਜ਼), Ban On Arms, ਚੰਡੀਗੜ੍ਹ : ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ।

ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ

ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਦੀ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖਾਸ, ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 11 ਫਰਵਰੀ 2024 ਤੋਂ 10 ਅਪ੍ਰੈਲ 2024 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ :Shambhu Border News : ਸ਼ੰਭੂ ਸਰਹੱਦ ‘ਤੇ ਮਾਹੌਲ ਤਣਾਅਪੂਰਨ, ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ

 

SHARE