Toll Free In Punjab Today : ਕਿਸਾਨ ਯੂਨੀਅਨਾ ਵੱਲੋਂ ਅੱਜ ਪੰਜਾਬ ਭਰ ਦੇ ਟੋਲ ਪਲਾਜਾ ਫਰੀ ਕੀਤੇ ਜਾਣ ਦਾ ਐਲਾਨ

0
78
Toll Free In Punjab Today
ਕਿਸਾਨ ਯੂਨੀਅਨਾਂ ਵੱਲੋਂ ਅੱਜ ਪੰਜਾਬ ਭਰ ਦੇ ਟੋਲ ਪਲਾਜਾ ਫਰੀ ਕੀਤੇ ਜਾ ਰਹੇ ਹਨ।

India News (ਇੰਡੀਆ ਨਿਊਜ਼), Toll Free In Punjab Today, ਚੰਡੀਗੜ੍ਹ : ਕਿਸਾਨ ਯੂਨੀਅਨਾ ਵੱਲੋਂ ਅੱਜ ਪੰਜਾਬ ਭਰ ਵਿੱਚ ਟੋਲ ਪਲਾਜੇ ਫਰੀ ਕੀਤੇ ਜਾ ਰਹੇ ਹਨ। ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਅੱਜ 15 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਭਰ ਦੇ ਟੋਲ ਪਲਾਜੇ ਫਰੀ ਕੀਤੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਲੇਕਿਨ ਕੇਂਦਰ ਸਰਕਾਰ ਕਿਸਾਨਾਂ ਦੀ ਕੋਈ ਆਵਾਜ਼ ਨਹੀਂ ਸੁਣ ਰਹੀ।

10 ਵਜੇ ਤੋਂ ਸ਼ਾਮ 4 ਵਜੇ ਤੱਕ

Toll Free In Punjab Today
ਕਿਸਾਨ ਜਥੇਬੰਦੀਆਂ ਨੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਟੋਲ ਪਲਾਜਾ ਫਰੀ ਹੋਣ ਦਾ ਕੀਤਾ ਐਲਾਨ

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਿਲਾ ਮੋਹਾਲੀ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ ਨੇ ਕਿਹਾ ਐਮਐਸਪੀ ਤੇ ਕਾਨੂੰਨੀ ਗਰੰਟੀ ਸਮੇਤ ਪਿਛਲੀਆਂ ਕਈ ਮੰਗਾਂ ਸਰਕਾਰ ਅੱਗੇ ਰੱਖੀਆਂ ਗਈਆਂ ਸਨ। ਲੇਕਿਨ ਕਿਸਾਨਾਂ ਦੀ ਕੋਈ ਆਵਾਜ਼ ਨਹੀਂ ਸੁਣੀ ਜਾ ਰਹੀ। ਜਿਸ ਦੇ ਚਲਦਿਆਂ ਫੈਸਲਾ ਕੀਤਾ ਗਿਆ ਹੈ ਕਿ 15 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਭਰ ਦੇ ਟੋਲ ਪਲਾਜ਼ਾ ਟਰੈਫਿਕ ਲਈ ਫਰੀ ਕੀਤੇ ਜਾਣਗੇ।

ਵੱਖ-ਵੱਖ ਯੂਨੀਅਨਾ ਦਾ ਸਮਰਥਨ

ਕਿਸਾਨ ਯੂਨੀਅਨ ਦੇ ਵੱਲੋਂ ਅੱਜ ਬਨੂੜ ਮਾਰਕੀਟ ਦੇ ਵਿੱਚ ਮਾਰਚ ਕੱਢਿਆ ਗਿਆ। ਸੀਪੀਐਮ ਨੇਤਾ ਸਤਪਾਲ ਸਿੰਘ ਰਾਜੋਮਾਜਰਾ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਦੁਕਾਨਦਾਰਾਂ ਨੂੰ ਕਿਸਾਨੀ ਮੰਗਾਂ ਅਤੇ ਕੇਂਦਰ ਦੇ ਜੁਲਮਾਂ ਪ੍ਰਤੀ ਜਾਗਰੂਕ ਕਰਦੇ ਹੋਏ ਬਕਾਇਦਾ ਪਰਚੇ ਵੀ ਵੰਡੇ ਗਏ ਹਨ। ਦੁਕਾਨਦਾਰਾਂ ਨੂੰ ਆਵਾਹਣ ਕੀਤਾ ਗਿਆ ਹੈ ਕਿ 15 ਫਰਵਰੀ ਨੂੰ ਸਮੁੱਚੀ ਮਾਰਕੀਟ ਬੰਦ ਰੱਖੀ ਜਾਵੇ। ਉਹਨਾਂ ਕਿਹਾ ਸਾਬਕਾ ਫੌਜੀ ਜਥੇਬੰਦੀ ਤੋਂ ਇਲਾਵਾ ਵੱਖ-ਵੱਖ ਯੂਨੀਅਨਾ ਦਾ ਸਮਰਥਨ ਮਿਲ ਰਿਹਾ ਹੈ।

ਇਹ ਵੀ ਪੜ੍ਹੋ :Expenditure By Punjab Govt : ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ

 

SHARE