India News (ਇੰਡੀਆ ਨਿਊਜ਼), March By Farmers Unions, ਚੰਡੀਗੜ੍ਹ : ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਕਿਸਾਨ ਯੂਨੀਅਨਾਂ ਵੱਲੋਂ ਬਨੂੜ ਮਾਰਕੀਟ ਵਿੱਚ (March By Farmers Unions) ਮਾਰਚ ਕੱਢਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਮਾਰਕੀਟ ਦੇ ਦੁਕਾਨਦਾਰਾਂ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਮੱਦੇ ਨਜ਼ਰ ਅੱਜ ਮਾਰਚ ਕੱਢਿਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ ਨੇ ਕਿਹਾ ਕਿ ਯੂਨੀਅਨਾਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ। ਭਾਰਤ ਬੰਦ ਦੇ ਐਲਾਨ ਦੇ ਮੱਦੇ ਨਜ਼ਰ ਅੱਜ ਬਨੂੜ ਮਾਰਕੀਟ ਵਿੱਚ ਮਾਰਚ ਕੱਢ ਕੇ ਲੋਕਾਂ ਤੋਂ ਸਮਰਥਨ ਦੇ ਮੰਗ ਕੀਤੀ ਗਈ ਹੈ।
ਪੰਜਾਬ ਭਰ ਦੇ ਟੋਲ ਪਲਾਜ਼ਾ ਟਰੈਫਿਕ ਲਈ ਫਰੀ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਿਲਾ ਮੋਹਾਲੀ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ ਨੇ ਕਿਹਾ ਐਮਐਸਪੀ ਤੇ ਕਾਨੂੰਨੀ ਗਰੰਟੀ ਸਮੇਤ ਪਿਛਲੀਆਂ ਕਈ ਮੰਗਾਂ ਸਰਕਾਰ ਅੱਗੇ ਰੱਖੀਆਂ ਗਈਆਂ ਸਨ। ਲੇਕਿਨ ਕਿਸਾਨਾਂ ਦੀ ਕੋਈ ਆਵਾਜ਼ ਨਹੀਂ ਸੁਣੀ ਜਾ ਰਹੀ। ਜਿਸ ਦੇ ਚਲਦਿਆਂ ਫੈਸਲਾ ਕੀਤਾ ਗਿਆ ਹੈ ਕਿ 15 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਭਰ ਦੇ ਟੋਲ ਪਲਾਜ਼ਾ ਟਰੈਫਿਕ ਲਈ ਫਰੀ ਕੀਤੇ ਜਾਣਗੇ।
ਸ਼ੰਭੂ ਬੈਰੀਅਰ ਉੱਤੇ ਸਰਕਾਰ ਨਾਲ ਸੰਘਰਸ਼
ਉਧਰ ਦੂਜੇ ਪਾਸੇ ਕਿਸਾਨਾਂ ਵੱਲੋਂ ਦਿੱਲੀ ਚਲੋ ਦੇ ਐਲਾਨ ਨੂੰ ਲੈ ਕੇ ਸ਼ੰਭੂ ਬੈਰੀਅਰ ਉੱਤੇ ਸਰਕਾਰ ਨਾਲ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਗੋਰਤਲਬ ਹੈ ਕੇ ਪਿਛਲੇ ਤਿੰਨ ਦਿਨਾਂ ਤੋਂ ਕਿਸਾਨ ਸ਼ੰਭੂ ਬੈਰੀਅਰ ਉੱਤੇ ਬੈਠੇ ਹੋਏ ਹਨ। ਸਰਕਾਰ ਵੱਲੋਂ ਕਿਸਾਨਾਂ ਉੱਤੇ ਹੰਜੂ ਗੈਸ ਦੇ ਗੋਲੇ ਅਤੇ ਪਲਾਸਟਿਕ ਦੀਆਂ ਗੋਲੀਆਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਜਿਸ ਕਾਰਨ ਇਸ ਸੰਘਰਸ਼ ਵਿੱਚ ਕਰੀਬ 24 ਕਿਸਾਨ ਗੰਭੀਰ ਜਖਮੀ ਹੋ ਗਏ ਹਨ। ਜਖਮੀ ਕਿਸਾਨਾਂ ਨੂੰ ਰਾਜਪੁਰਾ ਸਮੇਤ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ :Expenditure By Punjab Govt : ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ