India News (ਇੰਡੀਆ ਨਿਊਜ਼), Effect Of Bharat Bandh, ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਬੰਦ ਦੇ ਸੱਦੇ ਦਾ ਅਸਰ ਬਨੂੜ ਵਿੱਚ ਦੇਖਣ ਨੂੰ ਮਿਲਿਆ। ਕਿਸਾਨ ਆਗੂਆਂ ਨੇ ਸਭ ਤੋਂ ਪਹਿਲਾਂ ਕਾਫ਼ਲੇ ਦੇ ਰੂਪ ਵਿੱਚ ਬਨੂੜ ਮਾਰਕੀਟ ਵਿੱਚ ਦੁਕਾਨਾਂ ਦਾ ਜਾਇਜ਼ਾ ਲਿਆ। ਜਦੋਂ ਕੁਝ ਦੁਕਾਨਾਂ ਖੁੱਲ੍ਹੀਆਂ ਪਾਈਆਂ ਗਈਆਂ ਤਾਂ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਬੰਦ ਕਰਨ ਲਈ ਕਿਹਾ ਗਿਆ। ਇਸ ਤੋਂ ਬਾਅਦ ਕਿਸਾਨਾਂ ਦਾ ਕਾਫਲਾ ਅਜ਼ੀਜ਼ਪੁਰ ਟੋਲ ਪਲਾਜ਼ਾ ‘ਤੇ ਪਹੁੰਚਿਆ।
ਰਾਹਗੀਰ ਵੀ ਪ੍ਰੇਸ਼ਾਨ ਹੁੰਦੇ ਦੇਖੇ ਗਏ
ਕਿਸਾਨ ਆਗੂਆਂ ਨੇ ਅਜ਼ੀਜ਼ਪੁਰ ਟੋਲ ਪਲਾਜ਼ਾ ’ਤੇ ਜਾਮ (Effect Of Bharat Bandh ) ਲਗਾ ਕੇ ਜ਼ੀਰਕਪੁਰ ਤੋਂ ਰਾਜਪੁਰਾ ਅਤੇ ਰਾਜਪੁਰਾ ਤੋਂ ਜ਼ੀਰਕਪੁਰ ਵੱਲ ਆਉਣ ਵਾਲੀ ਆਵਾਜਾਈ ਨੂੰ ਰੋਕ ਦਿੱਤਾ। ਇਸ ਦੌਰਾਨ ਕੁਝ ਰਾਹਗੀਰ ਵੀ ਪ੍ਰੇਸ਼ਾਨ ਹੁੰਦੇ ਦੇਖੇ ਗਏ। ਜਗਜੀਤ ਸਿੰਘ ਕਰਾਲਾ ਨੇ ਕਿਹਾ ਕਿ ਭਾਰਤ ਬੰਦ ਦਾ ਸੱਦਾ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਹੈ।
ਸਾਡਾ ਮਕਸਦ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ
ਇੱਕ ਪਾਸੇ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਨਹੀਂ ਮੰਨ ਰਹੀ, ਦੂਜੇ ਪਾਸੇ ਸ਼ੰਭੂ ਸਰਹੱਦ ‘ਤੇ ਕਿਸਾਨਾਂ ਨਾਲ ਬਦਸਲੂਕੀ ਕੀਤੀ ਜਾ ਰਹੀ ਹੈ। ਜਗਜੀਤ ਸਿੰਘ ਕਰਾਲਾ ਨੇ ਕਿਹਾ ਕਿ ਅਜ਼ੀਜ਼ਪੁਰ ਟੋਲ ਪਲਾਜ਼ਾ ‘ਤੇ ਟ੍ਰੈਫਿਕ ਜਾਮ ਲੱਗਾ ਹੋਇਆ ਹੈ, ਪਰ ਸਾਡਾ ਮਕਸਦ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ ਹੈ | ਟ੍ਰੈਫਿਕ ਜਾਮ ਦੌਰਾਨ ਜ਼ਰੂਰੀ ਵਾਹਨਾਂ ਨੂੰ ਨਹੀਂ ਰੋਕਿਆ ਗਿਆ।
ਇਹ ਵੀ ਪੜ੍ਹੋ :Construction Against The Map : ਜ਼ੀਰਕਪੁਰ ਨਗਰ ਕੌਂਸਲ ਨੂੰ ਲੱਗ ਰਿਹਾ ਲੱਖਾਂ ਦਾ ਚੂਨਾ, ਨਕਸ਼ੇ ਦੇ ਉਲਟ ਹੋ ਰਹੇ ਨਿਰਮਾਣ ਕਾਰਜ