Weather Alert In Punjab : ਪੰਜਾਬ ਵਿੱਚ ਖਰਾਬ ਮੌਸਮ ਨੂੰ ਲੈ ਕੇ ਚੇਤਾਵਨੀ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

0
66
Weather Alert In Punjab
ਪੰਜਾਬ ਚ ਮੌਸਮ ਤਬਦੀਲੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

India News (ਇੰਡੀਆ ਨਿਊਜ਼), Weather Alert In Punjab, ਚੰਡੀਗੜ੍ਹ : ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਖਰਾਬ ਮੌਸਮ ਸਬੰਧੀ ਪੇਸ਼ਨਗੋਈ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅਨੁਮਾਨ (Weather Alert In Punjab) ਲਗਾਇਆ ਗਿਆ ਹੈ ਕਿ ਐਤਵਾਰ ਤੋਂ ਪੰਜਾਬ ਵਿੱਚ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲੇਗੀ। 18 ਤੋਂ 22 ਫਰਵਰੀ ਤੱਕ ਮੀਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਗਿਆਨੀਆਂ ਅਨੁਸਾਰ ਸ਼ਨੀਵਾਰ ਰਾਤ ਤੋਂ ਹੀ ਵੈਸਟਰਨ ਡਿਸਟਰਬੈਂਸ ਐਕਟਿਵ ਹੈ, ਜਿਸ ਨਾਲ ਮੌਸਮ ਵਿੱਚ ਤਬਦੀਲੀ ਵੇਖਣ ਨੂੰ ਮਿਲੇਗੀ। ਚੰਡੀਗੜ੍ਹ ਸਮੇਤ ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਐਤਵਾਰ ਤੋਂ ਮੌਸਮ ਵਿੱਚ ਬਦਲਾਅ ਹੋਵੇਗਾ।

ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ

Weather Alert In Punjab
ਪੰਜਾਬ ਚ ਮੌਸਮ ਤਬਦੀਲੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ 19 ਅਤੇ 20 ਫਰਵਰੀ ਨੂੰ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾ ਚੱਲੇਗੀ ਅਤੇ ਗੜੇਮਾਰੀ ਦੀ ਚਿਤਾਵਨੀ ਵੀ ਦਿੱਤੀ ਗਈ ਹੈ। 21 ਅਤੇ 22 ਫਰਵਰੀ ਨੂੰ ਮੌਸਮ ਖ਼ਰਾਬ ਰਹੇਗਾ, ਜਿਸ ਕਾਰਨ ਪੰਜਾਬ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ 19 ਤੋਂ 22 ਫਰਵਰੀ ਤੱਕ ਮੀਂਹ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ ਅਤੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। (Weather Alert In Punjab)

ਇਹ ਵੀ ਪੜ੍ਹੋ :Cabinet Minister Anmol Gagan Maan : ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਤੇ ਗਰਾਂਟ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਕੈਬਿਨਟ ਮੰਤਰੀ ਅਨਮੋਲ ਗਗਨ ਮਾਨ

 

SHARE