Shaheed Baba Jiwan Singh Ji
ਇੰਡੀਆ ਨਿਊਜ਼, ਚੰਡੀਗੜ੍ਹ:
Shaheed Baba Jiwan Singh Ji ਸ਼ੋਸ਼ਲ ਮੀਡੀਆ ਪਲੇਟਫਾਰਮਾਂ `ਤੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ `ਤੇ ਗਜ਼ਟਿਡ ਛੁੱਟੀ ਸਬੰਧੀ ਪੈਦਾ ਹੋਈ ਉਲਝਣ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਲ ਹੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਭਾਈ ਜੈਤਾ ਜੀ ਦੇ ਜਨਮ ਦਿਹਾੜੇ `ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਸੀ।
ਅਗਲੇ ਸਾਲ ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤੀ (Shaheed Baba Jiwan Singh Ji)
ਹਾਲਾਂਕਿ, ਬੁਲਾਰੇ ਨੇ ਅੱਗੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਨੇ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ, ਜੋ ਕਿ ਇਸ ਸਾਲ 23 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ, `ਤੇ ਨਾ ਤਾਂ ਕੋਈ ਗਜ਼ਟਿਡ ਅਤੇ ਨਾ ਹੀ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਕਿਉਂਕਿ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਵਸ ਇਸ ਸਾਲ 5 ਸਤੰਬਰ ਨੂੰ ਸੀ ਅਤੇ ਹੁਣ ਮੁੱਖ ਮੰਤਰੀ ਚੰਨੀ ਦੇ ਐਲਾਨ ਅਨੁਸਾਰ ਇਹ ਛੁੱਟੀ ਅਗਲੇ ਸਾਲ ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਵਿੱਚ 5 ਸਤੰਬਰ, 2022 ਵਜੋਂ ਸ਼ਾਮਲ ਕੀਤੀ ਜਾਵੇਗੀ।