Shubhkaran Singh : ਮ੍ਰਿਤਕ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ

0
66
Shubhkaran Singh

India News (ਇੰਡੀਆ ਨਿਊਜ਼), Shubhkaran Singh, ਚੰਡੀਗੜ੍ਹ : ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਗੋਲੀ ਨਾਲ ਮਾਰੇ ਗਏ ਬਠਿੰਡਾ ਦੇ ਪਿੰਡ ਬਲੋ ਦੇ ਨੌਜਵਾਨ ਕਿਸਾਨ ਸ਼ੁਭ ਕਰਨ ਸਿੰਘ ਦੇ ਘਰ ਦੁੱਖ ਸਾਂਝਾ ਲਈ ਕੈਬਨਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਪਹੁੰਚੇ। ਇਸ ਮੌਕੇ ਉਹਨਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼ੁਭ ਕਰਨ ਸਿੰਘ ਨੂੰ ਜਲਦ ਹੀ ਇਨਸਾਫ ਮਿਲੇਗਾ। ਇਨਸਾਫ ਵਿੱਚ ਹੋ ਰਹੀ ਦੇਰੀ ਸਬੰਧੀ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਭ ਕਰਨ ਸਿੰਘ ਦੇ ਮਾਮਲੇ ਵਿੱਚ ਜਿੱਥੇ ਆਰਥਿਕ ਮਦਦ ਕੀਤੀ ਗਈ ਹੈ ਉੱਥੇ ਹੀ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਗਈ ਹੈ। ਬਾਕੀ ਮੰਗਾਂ ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।

ਸੰਘਰਸ਼ ਕਰ ਰਹੇ ਲੋਕਾਂ ਲਈ ਦੁਖਦਾਈ

ਕੈਬਨਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਮਾਮਲਾ ਦਰਜ ਕਰਨ ਦੀ ਗੱਲ ਆਖੀ ਜਾ ਰਹੀ ਆ ਉਸ ਸਬੰਧੀ ਯੂਰੀਡੈਕਸ਼ਨ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜੇ ਹੋ ਰਹੇ ਹਨ ਜੋ ਕਿ ਜਲਦ ਹੀ ਹੱਲ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਸ਼ੁਭ ਕਰਨ ਸਿੰਘ ਦੀ ਮੌਤ ਨਾ ਪੂਰਾ ਹੋਣ ਵਾਲਾ ਘਾਟਾ ਹੈ ਇੱਕ ਨੌਜਵਾਨ ਦਾ ਇਸ ਤਰ੍ਹਾਂ ਸੰਘਰਸ਼ ਕਰਦੇ ਹੋਏ ਦੁਨੀਆਂ ਤੋਂ ਚਲਾ ਜਾਣਾ ਪਰਿਵਾਰਿਕ ਮੈਂਬਰਾਂ ਦੇ ਨਾਲ ਨਾਲ ਸੰਘਰਸ਼ ਕਰ ਰਹੇ ਲੋਕਾਂ ਲਈ ਦੁਖਦਾਈ ਹੈ।

ਪੰਜਾਬ ਸਰਕਾਰ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ

ਕੈਬਨਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਇਸ ਲਈ ਪੰਜਾਬ ਸਰਕਾਰ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਨਾਲ ਖੜੀ ਹੈ। ਉੱਥੇ ਹੀ ਉਹਨਾਂ ਕਿਹਾ ਕਿ ਸ਼ੁਭਕਰਨ ਸਿੰਘ ਨੂੰ ਇਨਸਾਫ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਹੋਰਨਾਂ ਮੰਗਾਂ ਨੂੰ ਜਲਦ ਵਿਚਾਰਿਆ ਜਾ ਰਿਹਾ ਹੈ ਅਤੇ ਜਲਦ ਹੀ ਉਨ ਦਾ ਹੱਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ :Deer Safari Temporarily Closed : ਚਿੜੀਆਘਰ ਛੱਤਬੀੜ ਅੰਦਰ, ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ ਹਿਰਨ ਸਫਾਰੀ ਅਤੇ ਕੁੱਝ ਹਿਰਨਾ ਦੇ ਵਾੜੇ ਆਰਜ਼ੀ ਤੌਰ ਤੇ ਬੰਦ

 

SHARE