India News (ਇੰਡੀਆ ਨਿਊਜ਼), Derabassi Crime News, ਚੰਡੀਗੜ੍ਹ : ਥਾਣਾ ਡੇਰਾਬੱਸੀ ਵਿਖੇ ਇੱਕ ਵਿਅਕਤੀ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਕਾਬੂ ਕੀਤੇ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ ਤਾਂ ਜੋ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਇੰਚਾਰਜ ਨੇ ਦੱਸਿਆ ਕਿ ਪੁਲਸ ਨੇ ਡੇਰਾਬੱਸੀ ਕਾਲਜ ਰੋਡ ‘ਤੇ ਨਾਕਾਬੰਦੀ ਕੀਤੀ ਹੋਈ ਸੀ।
ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ
ਨਾਕੇ ਦੌਰਾਨ ਸਾਹਮਣੇ ਤੋਂ ਆ ਰਹੇ ਇੱਕ ਵਿਅਕਤੀ ਨੂੰ ਰੋਕ ਕੇ ਉਸ ਦੀ ਸ਼ੱਕ ਦੇ ਆਧਾਰ ‘ਤੇ ਤਲਾਸ਼ੀ ਲਈ ਤਾਂ ਉਸ ਕੋਲੋਂ 800 ਗ੍ਰਾਮ ਅਫੀਮ ਅਤੇ 12000 ਰੁਪਏ (ਡਰੱਗ ਮਨੀ) ਦੇ ਬਰਾਮਦ ਹੋਏ। (Derabassi Crime News) ਦੋਸ਼ੀ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਦੀ ਪਛਾਣ 32 ਸਾਲਾ ਕੰਵਰ ਪਾਲ ਸਿੰਘ ਪੁੱਤਰ ਰਾਏ ਸਿੰਘ ਵਾਸੀ ਖੇੜੀ ਗੁੱਜਰਾਂ ਵਜੋਂ ਹੋਈ ਹੈ।
ਇਹ ਵੀ ਪੜ੍ਹੋ :Aap Di Sarkar Aap Dwar : ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪ, ਆਮ ਜਨਤਾ ਨੂੰ ਲੈਣਾ ਚਾਹੀਦਾ ਲਾਭ – ਐਸ.ਡੀ.ਐਮ.