India News (ਇੰਡੀਆ ਨਿਊਜ਼), License Canceled By ADC, ਚੰਡੀਗੜ੍ਹ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ ਜਸਟ ਫਲਾਈ ਵੀਜ਼ਾ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੈਸਰਜ ਜਸਟ ਫਲਾਈ ਵੀਜ਼ਾ ਕੰਸਲਟੈਂਟਸ ਐਸ.ਸੀ.ਐਫ. ਨੰਬਰ 103, ਕੈਬਿਨ ਨੰਬਰ 05, ਟੋਪ ਫਲੌਰ, ਫੇਜ਼ 11, ਮੋਹਾਲੀ ਦੇ ਮਾਲਕ ਗੁਰਪ੍ਰੀਤ ਸਿੰਘ ਜ਼ਿਲ੍ਹਾ ਫਿਰੋਜ਼ਪੁਰ, ਹਾਲ ਵਾਸੀ ਮਕਾਨ ਨੰਬਰ 426, ਫੇਜ਼ 11 ਐਸ.ਏ.ਐਸ.ਨਗਰ ਨੂੰ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 20 ਅਗਸਤ 2023 ਨੂੰ ਖਤਮ ਹੋ ਚੁੱਕੀ ਹੈ।
ਪੱਤਰ ਰਾਹੀਂ ਲਾਇਸੰਸੀ ਨੂੰ ਹਦਾਇਤ
ਐਕਟ ਤਹਿਤ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ, ਜਿਨ੍ਹਾਂ ਨੂੰ ਫਰਮ ਵਲੋਂ ਸਰਵਿਸ ਦਿੱਤੀ ਹੈ, ਬਾਰੇ ਰਿਪੋਰਟ ਭੇਜਣ ਅਤੇ ਫਰਮ ਵਲੋਂ ਕੀਤੀ ਜਾਣ ਵਾਲੀ ਇਸ਼ਤਿਹਾਰ ਆਦਿ ਸਬੰਧੀ ਜਾਣਕਾਰੀ ਭੇਜਣ ਲਈ ਪੱਤਰ ਰਾਹੀਂ ਲਾਇਸੰਸੀ ਨੂੰ ਹਦਾਇਤ ਕੀਤੀ ਗਈ ਸੀ।
ਉਕਤ ਮਹੀਨਾਵਾਰ ਸੂਚਨਾ ਅਤੇ ਛਿਮਾਹੀ ਸੂਚਨਾ ਨਾ ਭੇਜਣ ਦੀ ਸੂਰਤ ਵਿਚ ਪੰਜਾਬ ਟਰੈਵਲ ਪੋ੍ਰਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਅਧੀਨ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਰਿਪੋਰਟਾਂ ਇਸ ਦਫਤਰ ਵਿਖੇ ਹਾਜਰ ਪੇਸ਼ ਹੋਣ ਲਈ ਹਦਾਇਤ ਕੀਤੀ ਗਈ ਸੀ।
ਲਾਇਸੰਸ ਨੂੰ ਰਿਨਿਊ ਕਰਾਉਣ ਲਈ
ਫਰਮ ਦੇ ਮਾਲਕ ਨੇ ਇਸ ਦਫਤਰ ਨੂੰ ਸੂਚਿਤ ਕੀਤਾ ਕਿ ਉਸ ਵਲੋਂ ਫਰਮ ਮੈਸਰਜ ਜਸਟ ਫਲਾਈ ਵੀਜ਼ਾ ਕੰਸਲਟੈਂਟਸ ਦਾ ਦਫਤਰ ਛੱਡ ਦਿੱਤਾ ਗਿਆ ਹੈ ਅਤੇ ਉਸ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ 21.08.2018 ਦੀ ਮਿਆਦ ਵੀ ਮਿਤੀ 2.08.2023 ਨੂੰ ਖਤਮ ਹੋ ਚੁੱਕੀ ਹੈ।
ਪੰਜਾਬ ਟਰੈਵਲ ਪੋ੍ਰਫੈਸ਼ਨਲ ਰੈਗੂਲੇਸ਼ਨ ਐਕਟ ਦੇ ਸੈਕਸ਼ਨ -5(2) ਅਨੁਸਾਰ ਲਾਇਸੰਸ ਨੂੰ ਰਿਨਿਊ ਕਰਾਉਣ ਲਈ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ 2 ਮਹੀਨੇ ਪਹਿਲਾਂ ਫਾਰਮ 3 ਸਮੇਤ ਚੈਕਲਿਸਟ ਮੁਤਾਬਿਕ ਆਨਲਾਈਨ ਅਪਲਾਈ ਕਰਨ ਉਪਰੰਤ ਇਸ ਦਫਤਰ ਨੂੰ ਪੇਸ਼ ਕੀਤੀ ਜਾਣੀ ਸੀ ਪ੍ਰੰਤੂ ਐਕਟ ਅਨੁਸਾਰ ਫਰਮ ਦੇ ਮਾਲਕ ਵਲੋਂ ਲਾਇਸੰਸ ਰਿਨਿਊ ਕਰਵਾਉਣ ਲਈ ਦਰਖਾਸਤ ਪੇਸ਼ ਨਹੀਂ ਕੀਤੀ ਗਈ।
ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ
ਨੋਟਿਸ ਤਹਿਸੀਲਦਾਰ ਨੂੰ ਤਮੀਲ ਕਰਵਾਉਣ ਲਈ ਲਿਖਿਆ ਗਿਆ ਸੀ। ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਤੇ ਭੇਜਿਆ ਗਿਆ ਨੋਟਿਸ ਅਨਡਿਲੀਵਰਡ ਪ੍ਰਾਪਤ ਹੋਣ ਅਤੇ ਤਹਿਸੀਲਦਾਰ ਮੋਹਾਲੀ ਦੀ ਤਮੀਲੀ ਰਿਪੋਰਟ ਅਨੁਸਾਰ ਮੈਸਰਜ ਜਸਟ ਫਲਾਈ ਵੀਜ਼ਾ ਕੰਸਲਟੈਂਟਸ ਦਾ ਦਫਤਰ ਬੰਦ ਹੋ ਚੁੱਕਾ ਹੈ ਅਤੇ ਰਿਹਾਇਸ਼ੀ ਪਤੇ ਤੇ ਕੋਈ ਵੀ ਇਸ ਨਾਂ ਦਾ ਪ੍ਰਾਰਥੀ/ਦਫਤਰ ਨਹੀਂ ਹੈ।
ਲਾਇਸੰਸੀ ਵਲੋਂ ਪੰਜਾਬ ਟਰੈਵਲ ਪੋ੍ਰਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਅਧੀਨ ਉਲੰਘਣਾ ਕਰਨ ਤੇ ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ :Derabassi Crime News : ਡੇਰਾ ਬੱਸੀ ਪੁਲਿਸ ਨੇ ਅਫੀਮ ਅਤੇ ਡਰੱਗ ਮਨੀ ਸਮੇਤ ਨੌਜਵਾਨ ਨੂੰ ਕੀਤਾ ਕਾਬੂ