Athletic Meet Held At PAU : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਆਯੋਜਿਤ ਐਥਲੈਟਿਕ ਮੀਟ ਵਿੱਚ ਮੁੱਖ ਮਹਿਮਾਨ ਵੱਜੋਂ ਪਹੁੰਚੇ ਹਰਚੰਦ ਸਿੰਘ ਬਰਸਟ

0
64
Athletic Meet Held At PAU

India News (ਇੰਡੀਆ ਨਿਊਜ਼), Athletic Meet Held At PAU, ਚੰਡੀਗੜ੍ਹ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਆਯੋਜਿਤ 57ਵੀਂ ਸਾਲਾਨਾ ਐਥਲੈਟਿਕ ਮੀਟ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।

ਇਸ ਮੌਕੇ ਬਰਸਟ ਨੇ ਸਾਰਿਆਂ ਨੂੰ ਐਥਲੈਟਿਕ ਮੀਟ ਨੂੰ ਆਯੋਜਿਤ ਕਰਨ ਤੇ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਪੂਰੇ ਦੇਸ਼ ਵਿੱਚ ਇੱਕ ਵਿਸ਼ੇਸ਼ ਸਥਾਨ ਹੈ। ਕਿਸੇ ਵੀ ਸੂਬੇ ਦੀ ਖੁਸ਼ਹਾਲੀ ਅਤੇ ਉਸ ਦੀ ਆਰਥਿਕਤਾ ਨੂੰ ਅੱਗੇ ਵਧਾਉਣ ਵਿੱਚ ਖੇਤੀਬਾੜੀ ਦਾ ਅਹਿਮ ਯੋਗਦਾਨ ਹੁੰਦਾ ਹੈ।

ਪੰਜਾਬ ਦੀ ਧਰਤੀ ਤੇ ਵੱਖ-ਵੱਖ ਮੌਸਮਾਂ ਦਾ ਪ੍ਰਭਾਵ ਪੈਂਦਾ ਹੈ, ਜਿਸ ਕਰਕੇ ਖੇਤੀਬਾੜੀ ਵਿਸ਼ੇ ਤੇ ਕਈ ਤਰ੍ਹਾਂ ਦੀ ਰਿਸਰਚ ਕਰਨ ਦੀ ਲੋੜ ਹੈ ਅਤੇ ਇਸ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਆਪਣਾ ਪੂਰਾ ਯੋਗਦਾਨ ਦੇ ਰਹੀ ਹੈ।

ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਭਾਗ

ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨ ਪੰਜਾਬ ਅਤੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣਾ ਬਹੁਤ ਜ਼ਰੂਰੀ ਹੈ। ਇਸ ਲਈ ਖੇਡਾਂ ਤੋਂ ਵਧੀਆ ਹੋਰ ਕੋਈ ਰਾਹ ਨਹੀਂ ਹੈ। ਖੇਡਾਂ ਬੱਚਿਆਂ ਵਿੱਚ ਅਨੁਸ਼ਾਸਨ ਪੈਦਾ ਕਰਦੀਆਂ ਹਨ। ਜਿਸ ਨਾਲ ਉਹ ਆਪਣੇ ਮਿੱਥੇ ਟੀਚਿਆਂ ਨੂੰ ਪੁਰਾ ਕਰ ਸਕਦੇ ਹਨ।

ਇਸ ਲਈ ਸਾਰੀਆਂ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਭਾਗ ਲੈਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਚੰਗੇ ਸਮਾਜ ਦਾ ਨਿਰਮਾਣ ਤੰਦਰੁਸਤ ਮਨੁੱਖ ਵੱਲੋਂ ਹੀ ਕੀਤਾ ਜਾ ਸਕਦਾ ਹੈ ਅਤੇ ਸ਼ਰੀਰ ਅਤੇ ਮਨ ਨੂੰ ਤੰਦਰੁਸਤ ਰੱਖਣ ਦੇ ਲਈ ਸਾਰੀਆਂ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ।

ਪੰਜਾਬੀ ਭਾਸ਼ਾ ਨੇ ਮਨੁੱਖਤਾਂ ਨੂੰ ਸਰਬ ਸਾਂਝੀ ਵਾਲਤਾ ਦਾ ਸੁਨੇਹਾ

ਚੇਅਰਮੈਨ ਨੇ ਪੰਜਾਬ ਅਤੇ ਨੌਜਵਾਨਾਂ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਸੂਬੇ ਅਤੇ ਮਨੁੱਖਤਾਂ ਦਾ ਵਿਕਾਸ ਆਪਣੀ ਮਾਂ ਬੋਲੀ ਨੂੰ ਅਪਣਾਉਣ ਤੇ ਹੀ ਹੋ ਸਕਦਾ ਹੈ। ਕਿਉਂਕਿ ਹਰ ਮਨੁੱਖ ਆਪਣੇ ਵਿਚਾਰਾਂ ਨੂੰ ਆਪਣੀ ਮਾਂ ਬੋਲੀ ਭਾਸ਼ਾ ਵਿੱਚ ਬੜੀ ਸਹਿਜਤਾ ਨਾਲ ਰੱਖ ਸਕਦਾ ਹੈ ਅਤੇ ਪੰਜਾਬੀ ਭਾਸ਼ਾ ਤਾਂ ਪੂਰੀ ਦੁਨੀਆ ਵਿੱਚ ਆਪਣੀ ਇੱਕ ਵਿਲਖਣ ਜਗ੍ਹਾਂ ਰੱਖਦੀ ਹੈ। ਪੰਜਾਬੀ ਭਾਸ਼ਾ ਨੇ ਮਨੁੱਖਤਾਂ ਨੂੰ ਸਰਬ ਸਾਂਝੀ ਵਾਲਤਾ ਦਾ ਸੁਨੇਹਾ ਦਿੱਤਾ ਹੈ। ਇਸ ਲਈ ਸਾਰਿਆਂ ਨੂੰ ਪੰਜਾਬੀ ਭਾਸ਼ਾ ਵਿੱਚ ਗੱਲ ਕਰਦਿਆਂ ਹੋਇਆ ਇਸਦਾ ਪ੍ਰਚਾਰ ਕਰਨਾ ਚਾਹੀਦਾ ਹੈ।

ਜੇਤੂ ਖਿਡਾਰੀਆਂ ਨੂੰ ਮੈਡਲ ਪਹਿਨਾ ਕੇ ਸਨਮਾਨਿਤ ਕੀਤਾ

ਇਸ ਦੌਰਾਨ ਹਰਚੰਦ ਸਿੰਘ ਬਰਸਟ ਵੱਲੋਂ ਜੇਤੂ ਖਿਡਾਰੀਆਂ ਨੂੰ ਮੈਡਲ ਪਹਿਨਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਜੀਵ ਅਰੋੜਾ ਐਮ.ਪੀ., ਡਾ. ਸਤਬੀਰ ਸਿੰਘ ਗੋਸਲ, ਉਪ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਡਾ. ਰਿਸ਼ੀ ਪਾਲ ਸਿੰਘ, ਰਜਿਸਟਰਾਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਹਰਪ੍ਰੀਤ ਸੰਧੂ, ਲੇਖਕ ਅਤੇ ਸਾਬਕਾ ਐਡੀਸ਼ਨਲ ਐਡਵੋਕੇਟ ਜਰਨਲ ਪੰਜਾਬ, ਨਿਰਮਲ ਸਿੰਘ ਜੌੜਾ, ਨਿਰਦੇਸ਼ਕ ਵਿਦਿਆਰਥੀ ਭਲਾਈ ਸਮੇਤ ਯੂਨੀਵਰਸਿਟੀ ਦੇ ਸਟਾਫ ਮੈਂਬਰ ਅਤੇ ਵਿਦਿਆਰਥੀ ਮੌਜੂਦ ਰਹੇ।

ਇਹ ਵੀ ਪੜ੍ਹੋ :Regarding Lok Sabha Elections-2024 : ਲੋਕ ਸਭਾ ਚੋਣਾਂ-2024 ਸਬੰਧੀ ਐਕਸਪੈਂਡੀਚਰ ਨਾਲ ਸਬੰਧਤ ਕੀਤੀ ਗਈ ਟ੍ਰੇਨਿੰਗ

 

SHARE