Solid Waste Management Unit Ready : ਵਿਧਾਇਕ ਕੁਲਵੰਤ ਸਿੰਘ ਵੱਲੋਂ ਸਿਆਉ ਵਿਖੇ 5.11 ਲੱਖ ਰੁਪਏ ਲਾਗਤ ਨਾਲ ਤਿਆਰ ਸਾਲਿਡ ਵੇਸਟ ਮੈਨੇਜਮੈਂਟ ਯੂਨਿਟ ਦਾ ਉਦਘਾਟਨ

0
59
Solid Waste Management Unit Ready
ਵਿਧਾਇਕ ਕੁਲਵੰਤ ਸਿੰਘ ਸਿਆਉ ਵਿਖੇ 5.11 ਲੱਖ ਰੁਪਏ ਲਾਗਤ ਨਾਲ ਸਥਾਪਿਤ ਸਾਲਿਡ ਵੇਸਟ ਮੈਨੇਜਮੈਂਟ ਯੂਨਿਟ ਦਾ ਉਦਘਾਟਨ ਕਰਨ ਦੇ ਦੌਰਾਨ।

India News (ਇੰਡੀਆ ਨਿਊਜ਼), Solid Waste Management Unit Ready, ਚੰਡੀਗੜ੍ਹ : ਮੋਹਾਲੀ ਜਿਲੇ ਦੇ ਪਿੰਡ ਸਿਆਉ ਵਿਖੇ 5.11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਸਾਲਿਡ ਵੇਸਟ ਮੈਨੇਜਮੈਂਟ ਯੂਨਿਟ ਦਾ ਉਦਘਾਟਨ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹੁਣ ਤੱਕ ਮੋਹਾਲੀ ਬਲਾਕ ਵਿਖੇ ਇਸ ਤਰ੍ਹਾਂ ਦੇ ਯੂਨਿਟ 19 ਪਿੰਡਾਂ ਵਿੱਚ ਲਗਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਯੂਨਿਟ ਹੋਰ ਪਿੰਡਾਂ ਵਿੱਚ ਵੀ ਲਗਾਏ ਜਾਣਗੇ।

ਉਹਨਾਂ ਕਿਹਾ ਕਿ ਇਸ ਯੂਨਿਟ ਦੇ ਲੱਗਣ ਨਾਲ ਪਿੰਡ ਵਿੱਚ ਕੂੜੇ ਦੀ ਸਾਂਭ -ਸੰਭਾਲ ਦੀ ਸਮੱਸਿਆ ਦੂਰ ਹੋ ਜਾਵੇਗੀ, ਕਿਉਂਕਿ ਪਿੰਡ ਦੇ ਹਰ ਘਰ ਤੋਂ ਗਿੱਲਾ ਅਤੇ ਸੁੱਕਾ ਕੂੜਾ ਇਕੱਠਾ ਕਰਕੇ ਇਸ ਯੂਨਿਟ ਤੱਕ ਪਹੁੰਚਾਇਆ ਜਾਵੇਗਾ, ਜਿੱਥੇ ਕੰਪੋਸਟਿੰਗ ਵਿਧੀ ਰਾਹੀਂ ਖਾਦ ਬਣਾਈ ਜਾਵੇਗੀ।

ਉਹਨਾਂ ਕਿਹਾ ਕਿ ਘਰਾਂ ਤੋਂ ਕੂੜਾ ਚੁੱਕ ਕੇ ਇਸ ਯੂਨਿਟ ਤੱਕ ਪਹੁੰਚਾਉਣ ਲਈ ਰਹੇੜੀਆਂ, ਡਸਟਬਿਨ ਅਤੇ ਹੋਰ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ਇਸ ਮੌਕੇ ’ਤੇ ਐਸ.ਡੀ.ਐਮ. ਦੀਪਾਂਕਰ ਗਰਗ, ਨਾਇਬ ਤਹਸੀਲਦਾਰ ਅਮਰਪ੍ਰੀਤ ਸਿੰਘ, ਜੇ.ਈ.ਜਸਪਾਲ ਮਸੀਹ, ਆਮ ਆਦਮੀ ਪਾਰਟੀ ਦੇ ਨੇਤਾ ਕੁਲਦੀਪ ਸਿੰਘ ਸਮਾਣਾ ਹਾਜ਼ਰ ਸਨ।

ਲੜਕੀਆਂ ਅਤੇ ਔਰਤਾਂ ਨੂੰ ਹਰ ਮਹੀਨੇ 1000 ਰੁਪਏ

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿੱਥੇ ਹੁਣ ਤੱਕ 42 ਹਜ਼ਾਰ 900 ਤੋਂ ਵੀ ਵੱਧ ਮੁਲਾਜ਼ਮ ਵੱਖ-ਵੱਖ ਵਿਭਾਗਾਂ ਦੇ ਵਿੱਚ ਭਰਤੀ ਕੀਤੇ ਜਾ ਚੁੱਕੇ ਹਨ। ਉੁਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਦੀ ਤਰਜ਼ ’ਤੇ ਪੰਜਾਬ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਉਹਨਾਂ ਦੇ ਅਕਾਓਂਟ ਵਿੱਚ ਪੁੱਜ ਜਾਇਆ ਕਰਨਗੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੋ ਕੁਝ ਕਿਹਾ ਜਾਂਦਾ ਹੈ ਉਹ ਪੂਰਾ ਵੀ ਕੀਤਾ ਜਾਂਦਾ ਹੈ।

ਖੇਡਾਂ ਦੇ ਪ੍ਰਤੀ ਰੁਝਾਨ ਵਧਾਉਣ ਦੇ ਲਈ ਸਾਜ਼ਗਾਰ ਮਾਹੌਲ

ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਲਈ ਪੰਜਾਬ ਭਰ ਦੇ ਵਿੱਚ ਖੇਡਾਂ ਦੇ ਪ੍ਰਤੀ ਉਹਨਾਂ ਦਾ ਰੁਝਾਨ ਵਧਾਉਣ ਦੇ ਲਈ ਸਾਜ਼ਗਾਰ ਮਾਹੌਲ ਤਿਆਰ ਕੀਤਾ ਜਾ ਚੁੱਕਾ ਹੈ। ਹਰ ਪਿੰਡ ਅਤੇ ਸ਼ਹਿਰ ਵਿੱਚ  ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਇਹਨਾਂ ਦੇ ਵਿੱਚ ਲੋੜੀਂਦਾ ਖੇਡਾਂ ਦਾ ਸਮਾਨ ਵੀ  ਖਿਡਾਰੀਆਂ ਨੂੰ ਉਪਲਬਧ ਕਰਵਾਇਆ ਜਾਂਦਾ ਹੈ।
ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਦੀ ਅਸਲ ਵਿਰਾਸਤ ਅਤੇ ਸਭਿਆਚਾਰ ਨਾਲ ਜੋੜਿਆ ਜਾ  ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੋ-ਜੋ ਵੀ ਵਾਅਦੇ ਲੰਘੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਲੋਕਾਂ ਦੀ ਕਚਹਿਰੀ ਵਿੱਚ ਕੀਤੇ ਗਏ ਸਨ, ਉਹਨਾਂ ਸਾਰੇ ਵਾਅਦਿਆਂ ਅਤੇ ਗਰੰਟੀਆਂ ਨੂੰ ਦੋ ਸਾਲ ਪੂਰਾ ਹੋਣ ਦੇ ਵਕਫ਼ੇ ਵਿੱਚ ਹੀ ਪੂਰਾ ਕਰ ਲਿਆ ਗਿਆ।
SHARE