New Members Took Charge : ਪੰਜਾਬ ਮੰਡੀ ਬੋਰਡ ਦੇ ਨਵੇਂ ਮੈਂਬਰਾਂ ਨੇ ਅਹੁਦਾ ਸੰਭਾਲਿਆ, ਚੇਅਰਮੈਨ ਨੇ ਦਿੱਤੀ ਵਧਾਈ

0
71
New Members Took Charge
ਪੰਜਾਬ ਮੰਡੀ ਬੋਰਡ ਦੇ ਬੋਰਡ ਆਫ ਡਾਇਰੈਕਟਰਜ਼ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਦੇ ਨਾਲ ਚੇਅਰਮੈਨ ਹਰਚੰਦ ਸਿੰਘ ਬਰਸਟ।

India News (ਇੰਡੀਆ ਨਿਊਜ਼), New Members Took Charge, ਚੰਡੀਗੜ੍ਹ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗੁਵਾਈ ਵਿੱਚ ਅੱਜ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੰਡੀ ਬੋਰਡ ਦੇ ਬੋਰਡ ਆਫ਼ ਡਾਇਰੈਕਟਰਜ਼ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਵੱਜੋਂ ਇੰਦਰਜੀਤ ਸਿੰਘ, ਬਲਵਿੰਦਰ ਸਿੰਘ, ਬਲਕਾਰ ਭੋਖੜਾ, ਬਲਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਦਿੱਤਾ ਸਿੰਘ ਸੰਧੂ, ਬਲਜਿੰਦਰ ਸਿੰਘ, ਕਰਨੈਲ ਸਿੰਘ, ਹਰਪ੍ਰੀਤ ਸਿੰਘ ਨੇ ਆਪਣਾ ਅਹੁਦਾ ਸੰਭਾਲਿਆ।

ਕਿਸਾਨਾਂ ਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ

ਇਸ ਮੌਕੇ ਹਰਚੰਦ ਸਿੰਘ ਬਰਸਟ ਨੇ ਸਾਰੇ ਨਵੇਂ ਮੈਂਬਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾ ਮੁੰਹ ਮਿੱਠਾ ਕਰਵਾਇਆ ਅਤੇ ਕਿਸਾਨਾਂ ਅਤੇ ਲੋਕਾਂ ਦੇ ਹਿੱਤ ਵਿੱਚ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਇਮਾਨਦਾਰ, ਨਿਰਪੱਖ ਅਤੇ ਪ੍ਰਗਤੀਸ਼ੀਲ ਸੋਚ ਵਾਲੇ ਆਗੂਆਂ ਨੂੰ ਲੋਕਾਂ ਦੀ ਸੇਵਾ ਲਈ ਅੱਗੇ ਲਿਆ ਰਹੀ ਹੈ। ਇਸੇ ਸੋਚ ਤਹਿਤ ਅੱਜ ਇਨ੍ਹਾਂ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ।

New Members Took Charge
ਪੰਜਾਬ ਮੰਡੀ ਬੋਰਡ ਦੇ ਬੋਰਡ ਆਫ ਡਾਇਰੈਕਟਰਜ਼ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਦੇ ਨਾਲ ਚੇਅਰਮੈਨ ਹਰਚੰਦ ਸਿੰਘ ਬਰਸਟ।

ਚੇਅਰਮੈਨ ਨੇ ਉਮੀਦ ਪ੍ਰਗਟਾਈ ਕਿ ਨਵੇਂ ਮੈਂਬਰ ਕਿਸਾਨਾਂ ਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਲੋਕਾਂ ਤੱਕ ਪੁੱਜਦੀਆਂ ਕਰਨਗੇ। ਇਸ ਦੌਰਾਨ ਨਵਨਿਯੁਕਤ ਮੈਂਬਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗੇ।

ਇਸ ਮੌਕੇ ਮੌਜੂਦ ਰਹੇ ਉੱਚ ਅਧਿਕਾਰੀ

ਇਸ ਮੌਕੇ ਅੰਮ੍ਰਿਤ ਕੌਰ ਗਿੱਲ, ਸਕੱਤਰ ਮੰਡੀ ਬੋਰਡ, ਗੁਰਦੇਵ ਸਿੰਘ ਚੇਅਰਮੈਨ, ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ, ਗੁਰਵਿੰਦਰ ਸਿੰਘ, ਚੇਅਰਮੈਨ, ਜਿਲ੍ਹਾਂ ਯੋਜਨਾ ਬੋਰਡ ਤਰਨਤਾਰਨ, ਰਜਿੰਦਰ ਸਿੰਘ ਉਸਮਾਂ, ਚੇਅਰਮੈਨ, ਇੰਪਰੂਵਮੈਂਟ ਟਰੱਸਟ ਤਰਨਤਾਰਨ, ਗੁਰਦੀਪ ਸਿੰਘ, ਇੰਜੀਨਿਅਰ-ਇਨ-ਚੀਫ, ਜਤਿੰਦਰ ਸਿੰਘ ਭੰਗੂ ਮੁੱਖ ਇੰਜੀਨਿਅਰ, ਗੁਰਿੰਦਰ ਸਿੰਘ ਚੀਮਾ, ਮੁੱਖ ਇੰਜੀਨੀਅਰ, ਪਰਮਜੀਤ ਸਿੰਘ, ਚੀਫ਼ ਓਪਰੇਟਿੰਗ ਅਫ਼ਸਰ, ਸਵਰਨ ਸਿੰਘ ਡੀ.ਜੀ.ਐਮ. ਮਾਰਕਿਟਿੰਗ ਸਮੇਤ ਸਮੂਹ ਉੱਚ ਅਧਿਕਾਰੀ ਮੌਜੂਦ ਰਹੇ।

ਇਹ ਵੀ ਪੜ੍ਹੋ :MLA Kuljit Singh Randhawa : ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸਨੋਲੀ ਵਿੱਚ 22.5 ਐਮਐਲਡੀ ਦੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਕੰਮ ਦਾ ਕੀਤਾ ਉਦਘਾਟਨ

 

SHARE