India News (ਇੰਡੀਆ ਨਿਊਜ਼), Illegal Liquor Recovered, ਚੰਡੀਗੜ੍ਹ : ਆਬਕਾਰੀ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਸਖ਼ਤ ਹੁਕਮਾਂ ਦੀ ਪਾਲਣਾ ਕਰਦਿਆਂ ਆਬਕਾਰੀ ਵਿਭਾਗ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਸਹਾਇਕ ਕਮਿਸ਼ਨਰ, ਆਬਕਾਰੀ, ਅਸ਼ੋਕ ਕਲਹੋਤਰਾ ਨੇ ਕਿਹਾ, “ਅਸੀਂ ਚੰਡੀਗੜ੍ਹ/ਹਰਿਆਣਾ ਨਾਲ ਲੱਗਦੀਆਂ ਸਰਹੱਦਾਂ ‘ਤੇ ਸਖ਼ਤ ਨਜ਼ਰ ਰੱਖ ਰਹੇ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜ਼ਿਲ੍ਹੇ ਵਿੱਚ ਸ਼ਰਾਬ ਦੀ ਕੋਈ ਗੈਰ-ਕਾਨੂੰਨੀ ਪ੍ਰਵਾਹ ਨਾ ਹੋਵੇ”। ਜ਼ਿਲ੍ਹਾ ਪੁਲਿਸ ਦੇ ਤਾਲਮੇਲ ਨਾਲ ਚੰਡੀਗੜ੍ਹ, ਅੰਬਾਲਾ ਅਤੇ ਪੰਚਕੂਲਾ ਵਾਲੇ ਪਾਸੇ ਤੋਂ ਮੁਹਾਲੀ ਜ਼ਿਲ੍ਹੇ ਵੱਲ 26 ਅੰਤਰਰਾਜੀ ਐਂਟਰੀ ਪੁਆਇੰਟ ਨਿਰਧਾਰਤ ਕੀਤੇ ਗਏ ਹਨ। ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਸਾਰੇ ਨਾਕਿਆਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕਰ ਦਿੱਤਾ ਜਾਵੇਗਾ।
ਹੁਣ ਤੱਕ, ਜ਼ਿਲ੍ਹਾ ਪੁਲਿਸ ਦੇ ਤਾਲਮੇਲ ਨਾਲ ਵੱਖ-ਵੱਖ ਐਂਟਰੀ ਪੁਆਇੰਟਾਂ ‘ਤੇ ਸਾਂਝੇ ਨਾਕੇ ਲਗਾਏ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਦੇ ਯਤਨਾਂ ਸਦਕਾ ਅੰਤਰਰਾਜੀ ਸਰਹੱਦਾਂ ‘ਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਰਣਨੀਤੀ ‘ਤੇ ਕੰਮ ਕਰਨ ਲਈ ਯੂਟੀ ਅਤੇ ਹਰਿਆਣਾ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਹੈ।
ਜਾਇਜ਼ ਲਾਇਸੈਂਸ ਤੋਂ ਬਿਨਾਂ ਸ਼ਰਾਬ ਨਾ ਪਰੋਸੀ ਜਾ ਸਕੇ
ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਚਾਰ ਵਾਧੂ ਆਬਕਾਰੀ ਇੰਸਪੈਕਟਰਾਂ ਤੋਂ ਇਲਾਵਾ ਚਾਰ ਸਮਰਪਿਤ ਟੀਮਾਂ ਬਣਾ ਕੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਟੀਮਾਂ ਵੱਲੋਂ ਢਾਬਿਆਂ, ਖਾਣ-ਪੀਣ ਵਾਲੀਆਂ ਦੁਕਾਨਾਂ ਅਤੇ ਰੈਸਟੋਰੈਂਟਾਂ ਦੀ ਚੈਕਿੰਗ ਕਰਨ ਤੋਂ ਇਲਾਵਾ ਵਾਹਨਾਂ ਦੀ ਰੈਂਡਮ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਪੁਆਇੰਟਾਂ ‘ਤੇ ਜਾਇਜ਼ ਲਾਇਸੈਂਸ ਤੋਂ ਬਿਨਾਂ ਸ਼ਰਾਬ ਨਾ ਪਰੋਸੀ ਜਾ ਸਕੇ ਤੇ ਜਾਇਜ਼ ਪਰਮਿਟ ਤੋਂ ਬਿਨਾਂ ਢੋਆ-ਢੁਆਈ ਨਾ ਹੋ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ 01 ਮਾਰਚ, 2023 ਤੋਂ 20 ਮਾਰਚ, 2024 ਤੱਕ 13932 ਬੋਤਲਾਂ ਸ਼ਰਾਬ ਅਤੇ 285 ਕਿਲੋ ਲਾਹਣ ਬਰਾਮਦ ਕਰਕੇ 87 ਐਫ ਆਈ ਆਰ ਦਰਜ ਕੀਤੀਆਂ ਗਈਆਂ ਹਨ।
ਡੇਰਾਬੱਸੀ ਖੇਤਰ ਦੇ ਪਿੰਡ ਬੇਹੜਾ ਵਿੱਚ ਵੱਡੀ ਛਾਪੇਮਾਰੀ
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਬਾਅਦ ਐਕਸਾਈਜ਼ ਟੀਮਾਂ ਨੇ ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਖੇਤਰ ਦੇ ਪਿੰਡ ਬੇਹੜਾ ਵਿੱਚ ਵੱਡੀ ਛਾਪੇਮਾਰੀ ਕਰਕੇ 1020 ਲੀਟਰ ਲਾਹਨ, 05 ਲੀਟਰ ਨਾਜਾਇਜ਼ ਸ਼ਰਾਬ, ਇੱਕ ਗੈਸ ਭੱਠੀ ਅਤੇ ਡਰੰਮ ਬਰਾਮਦ ਕੀਤੇ ਹਨ।
ਥਾਣਾ ਡੇਰਾਬੱਸੀ ਵਿਖੇ ਐਫ ਆਈ ਆਰ ਨੰਬਰ 96 ਮਿਤੀ 25.03.2024 ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਟੀਮਾਂ ਸ਼ਰਾਬ ਦੇ ਗੈਰ-ਕਾਨੂੰਨੀ ਪ੍ਰਵਾਹ ਨੂੰ ਰੋਕਣ ਲਈ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਹੀਆਂ ਹਨ।
ਇਹ ਵੀ ਪੜ੍ਹੋ :Janasabha Led By SMS Sandhu : ਐਸਐਮਐਸ ਸੰਧੂ ਦੀ ਅਗਵਾਈ ਚ ਅਯੋਜਿਤ ਜਨਸਭਾ ਨੂੰ ਮਹਾਰਾਣੀ ਪਰਨੀਤ ਕੌਰ ਨੇ ਕੀਤਾ ਸੰਬੋਧਿਤ