Arrangements For Procurement : ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧ ਜਲਦ ਕੀਤੇ ਜਾਣ ਪੂਰੇ – ਹਰਚੰਦ ਸਿੰਘ ਬਰਸਟ

0
61
Arrangements For Procurement

India News (ਇੰਡੀਆ ਨਿਊਜ਼), Arrangements For Procurement, ਚੰਡੀਗੜ੍ਹ : ਹਰਚੰਦ ਸਿੰਘ ਬਰਸਟ, ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਹਾੜ੍ਹੀ ਸੀਜ਼ਨ ਦੀ ਮੁੱਖ ਫਸਲ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪੰਜਾਬ ਰਾਜ ਦੇ ਸਮੂਹ ਜਿਲ੍ਹਾਂ ਮੰਡੀ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਨੂੰ ਮੁਕੱਮਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਸ. ਬਰਸਟ ਨੇ ਕਿਹਾ ਕਿ 1 ਅਪ੍ਰੈਲ ਤੋਂ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਣ ਵਾਲੀ ਹੈ। ਇਸ ਲਈ ਮੰਡੀਆਂ ਅਤੇ ਖਰੀਦ ਕੇਂਦਰਾਂ ਦੀ ਸਾਫ਼ – ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ ਅਤੇ ਛਾਂ ਆਦਿ ਦੇ ਪੁਖਤਾ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆਂ ਪੇਸ਼ ਨਾ ਆਵੇ।

ਸੀਜ਼ਨ ਦੌਰਾਨ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਪੁਖਤਾਂ ਪ੍ਰਬੰਧ

ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਜਿਲ੍ਹਾਂ ਮੰਡੀ ਅਫ਼ਸਰਾਂ ਨੂੰ ਪੂਰੀ ਤਨਦੇਹੀ ਨਾਲ ਮੰਡੀਆਂ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਪੁਖਤਾਂ ਪ੍ਰਬੰਧ ਕਰਕੇ ਚੰਗੀ ਕਾਰਗੁਜਾਰੀ ਦੀ ਮਿਸਾਲ ਕਾਇਮ ਕੀਤੀ ਜਾਵੇ ਅਤੇ ਕਿਸਾਨ ਵੀ ਖੁਸ਼ੀ-ਖੁਸ਼ੀ ਆਪਣੀਆਂ ਫਸਲਾਂ ਨੂੰ ਬਿਨਾਂ ਕਿਸੇ ਸਮੱਸਿਆ ਤੋਂ ਵੇਚ ਸਕਣ।

ਉੱਚ ਅਧਿਕਾਰੀ ਅਤੇ ਜਿਲ੍ਹਾਂ ਮੰਡੀ ਅਫ਼ਸਰ ਮੌਜੂਦ ਰਹੇ

ਬਰਸਟ ਨੇ ਸਮੂਹ ਅਫ਼ਸਰਾਂ ਨੂੰ ਜਿੱਥੇ ਹਰਿਆਵਲ ਮੁਹਿੰਮ ਤਹਿਤ ਮੰਡੀਆਂ ਵਿੱਚ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ, ਊੱਥੇ ਹੀ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ, ਤਾਂ ਜੋ ਉਹ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਸਕਣ। ਇਸ ਮੌਕੇ ਜਤਿੰਦਰ ਸਿੰਘ ਭੰਗੂ ਮੁੱਖ ਇੰਜੀਨਿਅਰ, ਗੁਰਿੰਦਰ ਸਿੰਘ ਚੀਮਾ, ਮੁੱਖ ਇੰਜੀਨੀਅਰ, ਮਨਜੀਤ ਸਿੰਘ ਸੰਧੂ, ਜੀ.ਐਮ. ਅਸਟੇਟ ਅਤੇ ਇੰਨਫੋਰਸਟਮੈਂਟ, ਸਵਰਨ ਸਿੰਘ, ਡੀ.ਜੀ.ਐਮ. ਮਾਰਕੀਟਿੰਗ, ਸ੍ਰੀਮਤੀ ਭਜਨ ਕੌਰ, ਡੀ.ਜੀ.ਐਮ. ਅਸਟੇਟ, ਗੁਰਿੰਦਰ ਪਾਲ ਸਿੰਘ, ਕਾਰਜਕਾਰੀ ਇੰਜੀਨਿਅਰ ਸਮੇਤ ਸਮੂਹ ਉੱਚ ਅਧਿਕਾਰੀ ਅਤੇ ਜਿਲ੍ਹਾਂ ਮੰਡੀ ਅਫ਼ਸਰ ਮੌਜੂਦ ਰਹੇ।

ਇਹ ਵੀ ਪੜ੍ਹੋ :Acid Thrown On Persons : ਪਿਤਾ ਨੇ ਆਪਣੀ ਪ੍ਰੇਮਿਕਾ ਨਾਲ ਮਿਲ ਕੇ 7 ਸਾਲਾਂ ਬੱਚੇ ਨੂੰ ਕੀਤਾ ਕਿਡਨੈਪ, ਬੱਚੇ ਨੂੰ ਛਡਾਉਣ ਗਿਆ ਤੇ ਔਰਤ ਨੇ ਦੋ ਵਿਅਕਤੀਆਂ ਤੇ ਸੁੱਟਿਆ ਤੇਜ਼ਾਬ

 

SHARE