India News (ਇੰਡੀਆ ਨਿਊਜ਼), Patwari Arrested On Bribery Charges, ਚੰਡੀਗੜ੍ਹ : ਵਿਜੀਲੈਂਸ ਬਿਊਰੋ ਪੰਜਾਬ ਨੇ ਪਟਵਾਰਖਾਨੇ ਵਿੱਚ ਤੈਨਾਤ ਮਾਲ ਪਟਵਾਰੀ ਅਤੇ ਉਸਦੇ ਕਰਿੰਦੇ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਵੱਲੋਂ ਇੱਕ ਜਮਾਂਬੰਦੀ ਜਾਰੀ ਕਰਨ ਬਦਲੇ 3500 ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਕਾਰਵਾਈ ਕਰਦਿਆਂ ਮਾਲ ਪਟਵਾਰੀ ਸੁਖਵਿੰਦਰ ਸਿੰਘ ਅਤੇ ਉਸਦੇ ਕਰਿੰਦੇ ਅਮਨਦੀਪ ਸਿੰਘ ਦੀਪ ਨੂੰ ਭਰਿਸ਼ਟਾਚਾਰ ਦੇ ਦੋਸ਼ ਹੇਠ ਕਾਬੂ ਕਰ ਲਿਆ ਗਿਆ।
ਜਮਾਂਬੰਦੀ ਦਾ ਰਿਕਾਰਡ ਮੰਗਿਆ
ਵਿਜੀਲੈਂਸ ਬਿਊਰੋ ਦੇ ਪ੍ਰਵਕਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੇਲੂ ਰਾਮ ਨਿਵਾਸੀ ਚੰਦਰ ਨਗਰ ਲੁਧਿਆਣਾ ਨੇ ਸ਼ਿਕਾਇਤ ਦਿੱਤੀ ਸੀ ਕਿ ਲੋਨ ਲੈਣ ਲਈ ਆਪਣੇ ਪਲਾਟ ਦੀ 30 ਸਾਲਾ ਜਮਾਂਬੰਦੀ ਦਾ ਰਿਕਾਰਡ ਮੰਗਿਆ ਸੀ। ਪਟਵਾਰੀ ਵੱਲੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਪਟਵਾਰੀ ਵੱਲੋਂ ਕਰਿੰਦੇ ਨਾਲ ਗੱਲ ਕਰਨ ਲਈ ਕਿਹਾ ਗਿਆ।
ਰਿਕਾਰਡਿੰਗ ਕਰਕੇ ਸਬੂਤ ਵਜੋਂ
ਸ਼ਿਕਾਇਤ ਕਰਤਾ ਨੇ ਦੱਸਿਆ ਕਿ ਪਟਵਾਰੀ ਦੇ ਕਰਿੰਦੇ ਨੇ 3500 ਰੁਪਏ ਰਿਸ਼ਵਤ ਦੀ ਮੰਗ ਕੀਤੀ। ਜਿਸ ਵਿੱਚੋਂ 500 ਰੁਪਏ ਆਪ ਰੱਖਣ ਅਤੇ 3000 ਰੁਪਏ ਪਟਵਾਰੀ ਨੂੰ ਦੇਣ ਦੀ ਗੱਲ ਕਹੀ। ਸ਼ਿਕਾਇਤਕਰਤਾ ਵੱਲੋਂ ਇਸ ਦੀ ਰਿਕਾਰਡਿੰਗ ਕਰਕੇ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤੀ।
ਵਿਜੀਲੈਂਸ ਬਿਊਰੋ ਦੇ ਉਪਰੋਕਤਾ ਨੇ ਦੱਸਿਆ ਕਿ ਪਟਵਾਰੀ ਦੇ ਕਰਿੰਦੇ ਨੂੰ ਪਾਰਕਿੰਗ ਵਿੱਚੋਂ 3500 ਦੀ ਰਿਸ਼ਵਤ ਰੰਗੇ ਹੱਥੀ ਲੈਂਦਿਆਂ ਗਿਰਫਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਪਟਵਾਰੀ ਨੂੰ ਵੀ ਗਿਰਫਤਾਰ ਕੀਤਾ ਗਿਆ। ਦੋਸ਼ੀਆਂ ਖਿਲਾਫ ਮੁਕਦਮਾ ਕੀਤਾ ਗਿਆ ਅਤੇ ਕੱਲ ਨੂੰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।