India News (ਇੰਡੀਆ ਨਿਊਜ਼), Sessions Judge Harpal Singh, ਚੰਡੀਗੜ੍ਹ : ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਹਰਪਾਲ ਸਿੰਘ ਦੀ ਪ੍ਰਧਾਨਗੀ ਅਧੀਨ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਅਵਤਾਰ ਸਿੰਘ, ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-1, ਐਸ.ਏ.ਐਸ.ਨਗਰ, ਸੁਰਭੀ ਪਰਾਸ਼ਰ, ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਅਨੀਸ਼ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਐਸ.ਏ.ਐਸ. ਨਗਰ, ਇੰਦਰ ਪਾਲ, ਸੀ.ਐਮ.ਐਫ.ਓ. ਐਸ.ਏ.ਐਸ. ਨਗਰ, ਜਯੋਤੀ ਯਾਦਵ, ਐਸ.ਪੀ. (ਡੀ), ਐਸ.ਏ.ਐਸ. ਨਗਰ, ਸਤਨਾਮ ਸਿੰਘ, ਜ਼ਿਲ੍ਹਾ ਅਟਾਰਨੀ, ਐਸ.ਏ.ਐਸ. ਨਗਰ ਅਤੇ ਐਸ.ਕੇ. ਸਿਨਹਾ ਨੇ ਸ਼ਿਰਕਤ ਕੀਤੀ।
339 ਕੇਸ ਮੀਡੀਏਸ਼ਨ ਸੈਂਟਰ ਨੂੰ ਭੇਜੇ ਗਏ
ਇਸ ਮੀਟਿੰਗ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਪਿਛਲੀ ਤਿਮਾਹੀ ਦੌਰਾਨ ਕੀਤੇ ਗਏ ਕੰਮਾਂ ਦਾ ਮੁਲਅੰਕਣ ਕੀਤਾ ਗਿਆ। ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਪਿਛਲੀ ਤਿਮਾਹੀ ਦੌਰਾਨ 438 ਵਿਅਕਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ। ਜ਼ੁਡੀਸ਼ੀਅਲ ਅਧਿਕਾਰੀਆਂ ਵਲੋਂ 339 ਕੇਸ ਮੀਡੀਏਸ਼ਨ ਸੈਂਟਰ ਨੂੰ ਭੇਜੇ ਗਏ ਤਾਂ ਜੋ ਪਾਰਟੀਆਂ ਨੂੰ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਬੇੜਾ ਕਰਨ ਦਾ ਮੌਕਾ ਦਿੱਤਾ ਜਾ ਸਕੇ। ਇਸ ਤੋਂ ਇਲਾਵਾ ਸਪੈਸ਼ਲ ਜੁਵੇਨਾਈਲ ਪੁਲਿਸ ਅਧਿਕਾਰੀ ਨੂੰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ, 2015 ਸਬੰਧੀ ਜਾਗਰੂਕ ਕਰਨ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ
ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਵੱਖ-ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ ਮਿਤੀ 11.05.2024 ਨੂੰ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਜਿਸ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜੀ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।
ਇਹ ਵੀ ਪੜ੍ਹੋ :Jalalabad Incident : ਜਲਾਲਾਬਾਦ ਵਿੱਚ ਵਰਤ ਵਾਲਾ ਆਟਾ ਖਾਣ ਨਾਲ ਕਈ ਲੋਕਾਂ ਦੀ ਸਿਹਤ ਵਿਗੜੀ, ਹਸਪਤਾਲ ਦਾਖਲ