Election Campaign Of NK Sharma : ਆਪ’ ਦੀ ਸਰਕਾਰ ਨੇ ਰੰਗਲਾ ਪੰਜਾਬ ਬਣਾਉਣ ਦਾ ਵਾਅਦਾ ਕਰਕੇ ਬਣਾ ਦਿੱਤਾ ਕੰਗਲਾ ਪੰਜਾਬ : ਐਨ.ਕੇ. ਸ਼ਰਮਾ

0
102
Election Campaign Of NK Sharma

Election Campaign Of NK Sharma

India News (ਇੰਡੀਆ ਨਿਊਜ਼), ਚੰਡੀਗੜ੍ਹ : ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਪੰਜਾਬ ਨੂੰ ਆਰਥਿਕ ਤੌਰ ‘ਤੇ ਬਰਬਾਦ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਦੋ ਸਾਲ ਪਹਿਲਾਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਵਾਅਦਾ ਕਰਕੇ ਸੱਤਾ ‘ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋ ਸਾਲਾਂ ਦੇ ਅੰਦਰ ਹੀ ਪੰਜਾਬ ਨੂੰ ਕੰਗਲਾ ਪੰਜਾਬ ਬਣਾ ਦਿੱਤਾ ਹੈ। ਐਨ. ਕੇ. ਸ਼ਰਮਾ ਅੱਜ ਇੱਥੇ ਚੋਣ ਪ੍ਰਚਾਰ ਮੁਹਿੰਮ ਦੌਰਾਨ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਪੰਜਾਬ ਆਰਥਿਕ ਤੌਰ ’ਤੇ ਬੁਰੀ ਤਰ੍ਹਾਂ ਬਰਬਾਦ ਹੋ ਚੁੱਕਾ ਹੈ। ਪੰਜਾਬ ਸਰਕਾਰ ਨੇ ਇੱਕ ਲੱਖ ਕਰੋੜ ਤੋਂ ਵੱਧ ਦਾ ਕਰਜ਼ਾ ਲਿਆ ਹੈ। Election Campaign Of NK Sharma

ਪਹਿਲਾਂ ਤੋਂ ਚੱਲ ਰਹੇ ਉਦਯੋਗ ਬੰਦ

ਰਾਜਪੁਰਾ ਦੇ ਲੋਕ ਅੱਜ ਵੀ ਸਨਅਤੀ ਕ੍ਰਾਂਤੀ ਦਾ ਇੰਤਜ਼ਾਰ ਕਰ ਰਹੇ ਹਨ। ਪਰ ਇੱਥੇ ਨਵੇਂ ਉਦਯੋਗ ਆਉਣੇ ਤਾਂ ਦੂਰ, ਪਹਿਲਾਂ ਤੋਂ ਚੱਲ ਰਹੇ ਉਦਯੋਗ ਬੰਦ ਹੋ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇੱਥੋਂ ਦੇ ਸਨਅਤਕਾਰਾਂ ਦੀ ਕੋਈ ਮਦਦ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਪ ਦੇ ਉਮੀਦਵਾਰ ਇੱਥੋਂ ਦੇ ਲੋਕਾਂ ਤੋਂ ਵੋਟਾਂ ਮੰਗਣ ਤੋਂ ਪਹਿਲਾਂ ਇਹ ਦੱਸਣ ਕਿ ਪਿਛਲੇ ਦੋ ਸਾਲਾਂ ਵਿੱਚ ਰਾਜਪੁਰਾ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਕਿਹੜੇ ਉਦਯੋਗਿਕ ਪੈਕੇਜ ਦਿੱਤੇ ਗਏ ਹਨ।

ਗਾਂਧੀ ਨੂੰ ਕਾਂਗਰਸ ਵਾਲਿਆਂ ਨੇ ਸਵੀਕਾਰ ਨਹੀਂ ਕੀਤਾ

ਐਨ.ਕੇ.ਸ਼ਰਮਾ ਨੇ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਅਤੇ ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਦੋਵਾਂ ਆਗੂਆਂ ਨੇ ਸੰਸਦ ਮੈਂਬਰ ਰਹਿੰਦਿਆਂ ਕਦੇ ਵੀ ਹਲਕੇ ਦੀ ਸਾਰ ਨਹੀਂ ਲਈ। ਅੱਜ ਹਾਲਾਤ ਇਹ ਹਨ ਕਿ ਪ੍ਰਨੀਤ ਕੌਰ ਨੂੰ ਭਾਜਪਾ ਵਾਲੇ ਨੇ ਸਵੀਕਾਰ ਨਹੀਂ ਕਰ ਰਹੇ ਹਨ ਅਤੇ ਧਰਮਵੀਰ ਗਾਂਧੀ ਨੂੰ ਕਾਂਗਰਸ ਵਾਲਿਆਂ ਨੇ ਸਵੀਕਾਰ ਨਹੀਂ ਕੀਤਾ ਹੈ। Election Campaign Of NK Sharma

ਇਹ ਵੀ ਪੜ੍ਹੋ :Performance Of Students In Sports : ਸੇਂਟ ਜੋਸਫ਼ ਦੇ ਵਿਦਿਆਰਥੀ ਨੇ ਗੋਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪ੍ਰਾਪਤ ਕੀਤੇ ਗੋਲਡ ਮੈਡਲ

 

SHARE