Expenditure on election campaign
India News (ਇੰਡੀਆ ਨਿਊਜ਼), ਚੰਡੀਗੜ੍ਹ : ਅਨੰਦਪੁਰ ਸਾਹਿਬ ਸੰਸਦੀ ਹਲਕੇ ਲਈ ਚੋਣ ਕਮਿਸ਼ਨ ਵੱਲੋਂ ਨਿਯੁੱਕਤ ਚੋਣ ਖਰਚਾ ਨਿਗਰਾਨ, ਸ਼ਿਲਪੀ ਸਿਨਹਾ, (ਭਾਰਤੀ ਡਾਕ ਅਤੇ ਦੂਰਸੰਚਾਰ ਲੇਖਾ ਅਤੇ ਵਿੱਤ ਸੇਵਾ) ਨੇ ਅੱਜ ਲੋਕ ਸਭਾ ਚੋਣਾਂ ਦੌਰਾਨ ਪਾਰਟੀਆਂ ਅਤੇ ਉਮੀਦਵਾਰਾਂ ਦੁਆਰਾ ਸਿਆਸੀ ਪ੍ਰਚਾਰ ਮੁਹਿੰਮ ‘ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਸ਼ੈਡੋ ਖ਼ਰਚਾ ਰਜਿਸਟਰਾਂ ਵਿੱਚ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ।
ਚੋਣ ਖਰਚੇ ਦੀ ਨਿਗਰਾਨੀ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ, ਐਸ.ਏ.ਐਸ.ਨਗਰ ਨਾਲ ਪਹਿਲੀ ਸਮੀਖਿਆ ਮੀਟਿੰਗ ਕਰਦੇ ਹੋਏ ਚੋਣ ਖਰਚਾ ਨਿਗਰਾਨ ਨੇ ਕਿਹਾ ਕਿ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਲਈ ਨਾਮਜ਼ਦਗੀਆਂ ਭਰਨ ਤੋਂ ਬਾਅਦ ਚੋਣ ਖਰਚੇ ਦਾ ਜ਼ਿੰਮਾ ਜੋ ਪਹਿਲਾਂ ਸਿਆਸੀ ਪਾਰਟੀ ‘ਤੇ ਸੀ, ਹੁਣ ਤੋਂ ਉਮੀਦਵਾਰ ਤੇ ਹੋਵੇਗਾ।
ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ
ਉਨ੍ਹਾਂ ਕਿਹਾ ਕਿ ਚੋਣ ਖਰਚਿਆਂ ਦੀ ਨਿਗਰਾਨੀ ਇਹ ਯਕੀਨੀ ਬਣਾਏਗੀ ਕਿ ਵੋਟਰਾਂ ਨੂੰ ਲੁਭਾਉਣ ਲਈ ਪੈਸੇ ਦੀ ਦੁਰਵਰਤੋਂ ਨਾ ਹੋਵੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਚੋਣ ਖਰਚਾ ਨਿਗਰਾਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਖਰਚੇ ਦੀ ਨਿਗਰਾਨੀ ਲਈ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨੌਂ-ਨੌਂ ਸਟੈਟਿਕ ਸਰਵੇਲੈਂਸ ਟੀਮਾਂ (ਐਸ ਐਸ ਟੀ) ਅਤੇ ਫਲਾਇੰਗ ਸਕੁਐਡ ਟੀਮਾਂ (ਐਫ ਐਸ ਟੀ) ਤਾਇਨਾਤ ਹਨ। ਇਸ ਤੋਂ ਇਲਾਵਾ, ਹਰੇਕ ਵਿਧਾਨ ਸਭਾ ਹਲਕੇ ਵਿੱਚ ਤਿੰਨ ਤੋਂ ਚਾਰ ਵੀਡੀਓ ਨਿਗਰਾਨੀ ਟੀਮਾਂ (ਵੀ ਐਸ ਟੀ) ਅਤੇ ਤਿੰਨ ਵੀਡੀਓ ਦੇਖਣ ਵਾਲੀਆਂ ਟੀਮਾਂ, ਇੱਕ-ਇੱਕ ਸਹਾਇਕ ਖਰਚਾ ਨਿਗਰਾਨ (ਇਨਕਮ ਟੈਕਸ ਅਫਸਰ) ਅਤੇ ਇੱਕ ਸਹਾਇਕ ਲੇਖਾ ਟੀਮ ਵੀ ਹਰੇਕ ਹਲਕੇ ਵਿੱਚ ਕੰਮ ਕਰ ਰਹੀ ਹੈ। Expenditure on election campaign
ਮੁਹਾਰਤ ਵਾਲੇ ਸੀਨੀਅਰ ਅਧਿਕਾਰੀਆਂ ਨੂੰ ਸ਼ਾਮਲ ਕੀਤਾ
ਏ ਡੀ ਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੂੰ ਇਨ੍ਹਾਂ ਖਰਚਾ ਨਿਗਰਾਨ ਟੀਮਾਂ ਦਾ ਨੋਡਲ ਅਫਸਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਵਿੱਚ ਵਿੱਤੀ ਮਾਮਲਿਆਂ ਵਿੱਚ ਮੁਹਾਰਤ ਵਾਲੇ ਸੀਨੀਅਰ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਖਰਚਿਆਂ ਨੂੰ ਬੁੱਕ ਕਰਨ ਲਈ ਸ਼ੈਡੋ ਅਬਜ਼ਰਵੇਸ਼ਨ ਰਜਿਸਟਰ ਤਿਆਰ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਰਜਿਸਟਰਾਂ ਦੀ ਤੁਲਨਾ ਨਿਯਮਤ ਅੰਤਰਾਲਾਂ ‘ਤੇ ਉਮੀਦਵਾਰਾਂ ਦੁਆਰਾ ਤਿਆਰ ਰਜਿਸਟਰਾਂ ਨਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਖਰਚਾ ਨਿਗਰਾਨ ਟੀਮਾਂ ਦੇ ਕੰਮਕਾਜ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਚਲਾਉਣ ਲਈ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਮੀਦਵਾਰਾਂ ਵੱਲੋਂ ਵੱਖ-ਵੱਖ ਮੀਡੀਆ ਵਿੱਚ ਪਾਏ ਜਾਣ ਵਾਲੇ ਇਸ਼ਤਿਹਾਰਾਂ ਦੀ ਵੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ। Expenditure on election campaign