Death Of Surjit Patar
India News (ਇੰਡੀਆ ਨਿਊਜ਼), ਚੰਡੀਗੜ੍ਹ : ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬੀ ਕਵੀ ਅਤੇ ਉੱਘੇ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਰਜੀਤ ਪਾਤਰ ਦਾ ਲੁਧਿਆਣਾ ‘ਚ ਉਨ੍ਹਾਂ ਦੇ ਗ੍ਰਹਿ ਵਿਖੇ ਦਿਹਾਂਤ ਹੋ ਗਿਆ ਹੈ।
ਕੁਲਵੰਤ ਸਿੰਘ ਨੇ ਕਿਹਾ ਕਿ ਅਜਿਹੇ ਮਹਾਨ ਲੇਖਕ ਦਾ ਦੁਨੀਆਂ ਤੋਂ ਤੁਰ ਜਾਣਾ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਅਕਾਦਮਿਕ ਅਤੇ ਪੰਜਾਬੀ ਸਾਹਿਤਕ ਖੇਤਰ ਲਈ ਵੀ ਬੇਹੱਦ ਦੁਖਦਾਈ ਹੈ। ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। Death Of Surjit Patar
ਪਦਮਸ਼੍ਰੀ ਅਤੇ ਸਾਹਿਤ ਅਕਾਦਮੀ ਐਵਾਰਡ ਵਰਗੇ ਸਨਮਾਨ
ਉਨ੍ਹਾਂ ਨੇ ਕਿਹਾ ਕਿ ਸੁਰਜੀਤ ਪਾਤਰ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਨੂੰ ਵਿਸ਼ਵ ਭਰ ਵਿੱਚ ਫੈਲਾਉਣ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਵਿੱਚ ਪੰਜਾਬੀ ਭਾਸ਼ਾ ਵਿੱਚ ਲਿਖਣ ਦੇ ਕੰਮ ਲਈ 2012 ਵਿੱਚ ਪਦਮਸ਼੍ਰੀ ਅਤੇ ਸਾਹਿਤ ਅਕਾਦਮੀ ਐਵਾਰਡ ਵਰਗੇ ਸਨਮਾਨ ਪ੍ਰਾਪਤ ਕਰਨਾ ਸ਼ਾਮਲ ਹਨ। Death Of Surjit Patar
ਮਾਂ ਬੋਲੀ ਪੰਜਾਬੀ ਪ੍ਰਤੀ ਪਾਏ ਵਡਮੁੱਲੇ ਯੋਗਦਾਨ ਲਈ
ਉਨ੍ਹਾਂ ਕਿਹਾ ਕਿ ਅਜਿਹੀ ਮਹਾਨ ਸਖ਼ਸ਼ੀਅਤ ਦਾ ਵਿਛੋੜਾ ਸਮੁੱਚੇ ਪੰਜਾਬੀ ਭਾਈਚਾਰੇ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਨੂੰ ਮਾਂ ਬੋਲੀ ਪੰਜਾਬੀ ਪ੍ਰਤੀ ਪਾਏ ਵਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਕੁਲਵੰਤ ਸਿੰਘ ਨੇ ਕਿਹਾ ਕਿ ਪਰਮਾਤਮਾ ਉਨ੍ਹਾਂ ਦੀ ਵਿਛੜੀ ਰੂਹ ਨੂੰ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ। Death Of Surjit Patar