Official Document For Voting
India News (ਇੰਡੀਆ ਨਿਊਜ਼), ਚੰਡੀਗੜ੍ਹ : ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤ ਦੇ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਮਤਦਾਤਾ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ ਸਟੇਸ਼ਨ ‘ਤੇ ਨਾਲ ਲਿਜਾ ਸਕਦਾ ਹੈ। Official Document For Voting
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਉਹ ਵੋਟਰ ਜੋ ਮਤਦਾਤਾ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ, ਬਸ਼ਰਤੇ ਉਸ ਵਿਅਕਤੀ ਦਾ ਨਾਂਅ ਵੋਟਰ ਸੂਚੀ ਵਿਚ ਸ਼ਾਮਿਲ ਹੋਵੇ। Official Document For Voting
ਇਹਨਾਂ ਪੱਤਰਾਂ ਦਾ ਕਰ ਸਕਦੇ ਹੋ ਇਸਤੇਮਾਲ
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਮਤਦਾਤਾ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈ ਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ।
ਆਪਣੇ ਮਤਦਾਨ ਦੇ ਹੱਕ ਦੀ ਵਰਤੋਂ
ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦਾ “ਇਸ ਵਾਰ 70 ਪਾਰ” ਦਾ ਟੀਚਾ ਹੈ ਪਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਇਸ ਨੂੰ 80 ਫ਼ੀਸਦੀ ਤੋਂ ਉੱਪਰ ਲੈ ਕੇ ਜਾਣਾ ਹੈ। ਜਿਸ ਨੂੰ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ। ਉਨ੍ਹਾਂ ਨੇ ਅਪੀਲ ਕੀਤੀ ਕਿ ਵੋਟ ਸਾਡਾ ਹੱਕ ਹੈ ਅਤੇ ਹਰੇਕ ਯੋਗ ਵੋਟਰ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਦੇ ਹੱਕ ਦੀ ਵਰਤੋਂ ਕਰੇ। Official Document For Voting
ਇਹ ਵੀ ਪੜ੍ਹੋ :Lok Sabha Elections 2024 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜੀਰਕਪੁਰ ਵਿੱਚ ਵਿਸ਼ਾਲ ਰੋਡ ਸ਼ੋ, ਲੋਕਾਂ ਦਾ ਭਾਰੀ ਇਕੱਠ