Kejriwal Accepts Sidhu Challenge ਵਿਕਾਸ ਮੁੱਦਿਆਂ ‘ਤੇ ਬਹਿਸ ਜ਼ਰੂਰੀ, ਨਵਜੋਤ ਸਿੱਧੂ ਦੀ ਚੁਣੌਤੀ ਸਵੀਕਾਰ: ਅਰਵਿੰਦ ਕੇਜਰੀਵਾਲ

0
205
Kejriwal Accepts Sidhu Challenge

ਇੰਡੀਆ ਨਿਊਜ਼, ਚੰਡੀਗੜ੍ਹ :
Kejriwal Accepts Sidhu Challenge :
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਨੂੰ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਸਿੱਧੂ ਨੂੰ ਬਹਿਸ ਲਈ ਸਥਾਨ ਅਤੇ ਸਮਾਂ ਤੈਅ ਕਰਨ ਲਈ ਕਿਹਾ ਹੈ।

ਕੇਜਰੀਵਾਲ ਨੇ ਬਹਿਸ ਲਈ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਨਾਂ ਤੈਅ ਕੀਤਾ ਅਤੇ ਸਕਾਰਾਤਮਕ ਚਰਚਾ ਦੀ ਉਮੀਦ ਜਤਾਈ।ਐਤਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ‘ਤੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ, ‘ਮੈਂ ਨਵਜੋਤ ਸਿੱਧੂ ਵੱਲੋਂ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਚਰਚਾ ਸਕਾਰਾਤਮਕ ਅਤੇ ਵਿਕਾਸ ਦੇ ਮੁੱਦੇ ‘ਤੇ ਹੋਵੇਗੀ।’

ਸਿੱਧੂ ਬਹਿਸ ਲਈ ਸਥਾਨ ਅਤੇ ਸਮਾਂ ਤੈਅ ਕਰਨ : ਅਰਵਿੰਦ ਕੇਜਰੀਵਾਲ Kejriwal Accepts Sidhu Challenge

Kejriwal in Punjab for 2 days

ਸਿੱਧੂ ਬਹਿਸ ਲਈ ਸਥਾਨ ਅਤੇ ਸਮਾਂ ਤੈਅ ਕਰਨ। ਉਨ੍ਹਾਂ ਕਿਹਾ ਕਿ ਕਿਉਂਕਿ ਸਿੱਧੂ ਕਾਂਗਰਸ ਦੇ ਸੂਬਾ ਪ੍ਰਧਾਨ ਹਨ, ਇਸ ਲਈ ਸਾਡੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਪੰਜਾਬ ਦੇ ਵਿਕਾਸ ਦੇ ਮੁੱਦੇ ‘ਤੇ ਉਨ੍ਹਾਂ ਨਾਲ ਬਹਿਸ ਕਰਨਗੇ।

ਕਾਂਗਰਸ ਦੀ ਆਲੋਚਨਾ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਨੂੰ ਪੰਜਾਬ ਦਾ ਵਿਕਾਸ ਕਰਨ ਲਈ 5 ਸਾਲ ਦਾ ਸਮਾਂ ਮਿਲਿਆ ਸੀ ਪਰ ਉਸ ਨੇ ਲੋਕਾਂ ਨਾਲ ਧੋਖਾ ਕੀਤਾ ਅਤੇ ਸਿਰਫ ਬਹਾਨੇ ਬਣਾਏ। Kejriwal Accepts Sidhu Challenge

ਅੰਮ੍ਰਿਤਸਰ ‘ਚ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਇਹ ਘਟਨਾ ਕਿਸੇ ਸਾਜ਼ਿਸ਼ ਦਾ ਹਿੱਸਾ ਹੋ ਸਕਦੀ ਹੈ। ਕੁਝ ਗਲਤ ਤਾਕਤਾਂ ਪੰਜਾਬ ਦੀ ਅਮਨ-ਸ਼ਾਂਤੀ ਨੂੰ ਖਰਾਬ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀਆਂ ਹਨ।

Uttarakhand Assembly Election 2022

ਉਨ੍ਹਾਂ ਇਸ ਘਟਨਾ ਲਈ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਜੇਕਰ ਪਿਛਲੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਗਈਆਂ ਹੁੰਦੀਆਂ ਤਾਂ ਕੋਈ ਵੀ ਵਿਅਕਤੀ ਮੁੜ ਅਜਿਹੀ ਵਾਰਦਾਤ ਕਰਨ ਦੀ ਹਿੰਮਤ ਨਾ ਕਰਦਾ।

ਮੈਂ ਆਸ ਕਰਦਾ ਹਾਂ ਕਿ ਜਿਨ੍ਹਾਂ ਦੋਸ਼ੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਲਈ ਭੇਜਿਆ ਸੀ, ਪੁਲਿਸ ਜਲਦੀ ਤੋਂ ਜਲਦੀ ਉਨ੍ਹਾਂ ਤੱਕ ਪਹੁੰਚ ਕਰੇਗੀ ਅਤੇ ਸਾਰੇ ਸਾਜ਼ਿਸ਼ਕਾਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਵੇਗੀ।

ਇਹ ਵੀ ਪੜ੍ਹੋ : Bhagwant Maan Target Badal Family ਪੰਥ ਅਤੇ ਪੰਜਾਬ ਦਾ ਸਭ ਤੋਂ ਵੱਧ ਨੁਕਸਾਨ ਬਾਦਲ ਪਰਿਵਾਰ ਨੇ ਕੀਤਾ : ਭਗਵੰਤ ਮਾਨ

Connect With Us : Twitter Facebook
SHARE