Formation of High Level Committee ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੋ ਸਕਦਾ ਹੈ ਹੱਲ

0
230
Formation of High Level Committee
Formation of High Level Committee
ਇੰਡੀਆ ਨਿਊਜ਼, ਚੰਡੀਗੜ੍ਹ : 
Formation of High Level Committee ਪੰਜਾਬ ਸਰਕਾਰ ਨੇ ਇਕ ਅਧਿਸੂਚਨਾ ਜਾਰੀ ਕਰਕੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਮੁਲਾਂਕਣ ਕਰਨ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਹ ਕਮੇਟੀ ਇੱਕ ਹਫਤੇ ਦੇ ਅੰਦਰ-ਅੰਦਰ ਸਬੰਧਤ ਵਿਭਾਗਾਂ ਤੋਂ ਮੰਗਾਂ ਸਬੰਧੀ ਤਜਵੀਜ਼ਾਂ ਪ੍ਰਾਪਤ ਕਰਕੇ ਅਗਲੀ ਕਾਰਵਾਈ ਕਰੇਗੀ।

ਮੁੱਖ ਸਕੱਤਰ ਵਿੱਤ ਦੀ ਪ੍ਰਧਾਨਗੀ ਹੇਠ ਬਣੀ ਕਮੇਟੀ (Formation of High Level Committee)

ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਮੁਲਾਂਕਣ ਕਰਨ ਲਈ ਪ੍ਰਮੁੱਖ ਸਕੱਤਰ ਵਿੱਤ ਦੀ ਪ੍ਰਧਾਨਗੀ ਹੇਠ ਆਫੀਸਰਜ਼ ਕਮੇਟੀ ਦਾ ਗਠਨ ਹੇਠ ਕੀਤਾ ਗਿਆ ਹੈ। ਕਮੇਟੀ ਵਿਚ ਪ੍ਰਸੋਨਲ ਵਿਭਾਗ ਦੇ ਪ੍ਰਮੁੱਖ ਸਕੱਤਰ, ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਯੋਜਨਾਬੰਦੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਸ਼ਾਮਲ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਹ ਕਮੇਟੀ ਇੱਕ ਹਫਤੇ ਦੇ ਅੰਦਰ-ਅੰਦਰ ਸਬੰਧਤ ਵਿਭਾਗਾਂ ਤੋਂ ਮੰਗਾਂ ਸਬੰਧੀ ਤਜਵੀਜ਼ਾਂ ਪ੍ਰਾਪਤ ਕਰੇਗੀ ਅਤੇ ਇਨ੍ਹਾਂ ਤਜਵੀਜ਼ਾਂ ਦਾ ਮੁਲਾਂਕਣ ਕੀਤਾ ਜਾਵੇਗਾ। ਇਸ ਉਪਰੰਤ ਕਮੇਟੀ ਠੇਕਾ ਮੁਲਾਜ਼ਮਾਂ ਦੀਆਂ ਜੱਥੇਬੰਦੀਆਂ ਨੂੰ ਸੁਣਵਾਈ ਦਾ ਮੌਕਾ ਦੇਵੇਗੀ। ਜੱਥੇਬੰਦੀਆਂ ਨੂੰ ਸੁਣਨ ਤੋਂ ਬਾਅਦ ਸਬੰਧਤ ਵਿਭਾਗ ਦੀ ਸਿਫਾਰਿਸ਼ ਸਹਿਤ ਕਮੇਟੀ ਆਪਣੀ ਰਿਪੋਰਟ ਮੁੱਖ ਮੰਤਰੀ ਨੂੰ ਪੇਸ਼ ਕਰੇਗੀ।
Connect With Us : Twitter Facebook
SHARE