Better performance by Verka ਦੁੱਧ ਦੀ ਵਦੀਆਂ ਪ੍ਰਾਸੈਸਿੰਗ ਲਈ ਐਵਾਰਡ ਮਿਲਿਆ

0
316
Better performance by Verka
Better performance by Verka
ਇੰਡੀਆ ਨਿਊਜ਼, ਚੰਡੀਗੜ੍ਹ:
Better performance by Verka ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਫੈਡਰੇਸ਼ਨ ਲਿਮਟਿਡ (ਮਿਲਕਫੈਡ ਪੰਜਾਬ), ਵੇਰਕਾ ਜੋ ਕਿ ਪੰਜਾਬ ਦੇ ਡੇਅਰੀ ਕਿਸਾਨਾਂ ਦੀ ਖਰੀਦ ਅਤੇ ਮੰਡੀਕਰਨ ਦੀ ਸਿਖਰ ਸੰਸਥਾ ਦਾ ਅਹਿਮ ਬ੍ਰਾਂਡ ਹੈ, ਨੂੰ ਕ੍ਰਿਸ਼ੀ ਉੱਦਮੀ ਕ੍ਰਿਸ਼ਕ ਵਿਕਾਸ ਚੈਂਬਰ ਦੁਆਰਾ ਮਿਲਕ ਪੋ੍ਰਸੈਸਿਗ ਵਿੱਚ ਸ਼ਾਨਦਾਰ ਲੀਡਰਸਿ਼ਪ ਰੋਲ ਲਈ ਸਨਮਾਨਿਤ ਕੀਤਾ ਗਿਆ ਹੈ । ਵਾਈਐਸ ਪਰਮਾਰ ਯੂਨੀਵਰਸਿਟੀ ਆਫ ਹਾਰਟੀਕਰਲਚਰ ਐਂਡ ਫੋਰੈਸਟਰੀ, ਸੋਲਨ, ਹਿਮਾਚਲ ਪ੍ਰਦੇਸ ਵਿਖੇ ਹੋਏ ਪੋਗਰੈਸਿਵ ਐਗਰੀ ਲੀਡਰਸਿ਼ਪ ਸੰਮੇਲਨ 2021 ਵਿੱਚ ਵੇਰਕਾ ਨੂੰ ਕੇਂਦਰੀ ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਪਰਸ਼ੋਤਮ ਰੁਪਾਲਾ ਵੱਲੋਂ ਇਸ ਐਵਾਰਡ ਨਾਲ ਨਿਵਾਜਿ਼ਆ ਗਿਆ। ਮਿਲਕਫੈਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਇਹ ਐਵਾਰਡ ਪ੍ਰਾਪਤ ਕੀਤਾ।

ਇਸ ਲਈ ਮਿਲਿਆ ਅਵਾਰਡ (Better performance by Verka)

ਇਸ ਉਪਰੰਤ ਮਿਲਕਫੈਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਇਹ ਐਵਾਰਡ, ਮਿਲਕਫੈਡ ਪੰਜਾਬ ਨੂੰ ਉੱਤਰੀ ਭਾਰਤ ਵਿੱਚ ਅਤਿ ਆਧੁਨਿਕ ਡੇਅਰੀ ਪ੍ਰਾਸੈਸਿੰਗ ਦੇ ਬੁਨਿਆਦੀ ਢਾਂਚੇ ਨੂੰ ਸਥਾਪਿਤ ਕਰਨ ਵਿੱਚ ਪਾਏ ਗਏ ਯੋਗਦਾਨ ਲਈ ਸਨਮਾਨ ਵਜੋਂ ਦਿੱਤਾ ਗਿਆ ਹੈ । ਉਨ੍ਹਾਂ ਅੱਗੇ ਕਿਹਾ ਕਿ ਹਾਲ ਹੀ ਦੇ ਸਾਲਾਂ ਵਿੱਚ ਮਿਲਕਫੈਡ ਪੰਜਾਬ ਨੇ ਦੁੱਧ ਪ੍ਰੋਸੈਸਿੰਗ ਵਿੱਚ ਸੁਧਾਰ ਕਰਨ ਸਬੰਧੀ ਬਹੁਤ ਸਾਰੀਆਂ ਨਵੀਆਂ ਪਹਿਲਕਦਮੀਆਂ ਕੀਤੀਆਂ ਹਨ। ਅਜਿਹੇ ਯਤਨਾਂ ਦੀ ਲੜੀ ਵਿੱਚ ਮਿਲਕਫੈਡ ਨੇ ਤਕਰੀਬਨ 350 ਕਰੋੜ ਰੁਪਏ ਦੀ ਲਾਗਤ ਨਾਲ, ਵੇਰਕਾ ਮੋਹਾਲੀ ਡੇਅਰੀ ਵਿਖੇ ਨਵੀਂ ਅਤੇ ਆਧੁਨਿਕ ਫਰਮੈਂਟਡ ਡੇਅਰੀ, ਵੇਰਕਾ ਮੈਗਾ ਡੇਅਰੀ, ਬੱਸੀ ਪਠਾਣਾ ਵਿਖੇ ਐਸੇਪਟਿਕ ਦੁੱਧ ਪੈਕਜਿੰਗ ਯੂਨਿਟ, ਵੇਰਕਾ ਅੰਮ੍ਰਿਤਸਰ ਡੇਅਰੀ ਵਿਖੇ ਆਟੋਮੈਟਿਡ ਡੇਅਰੀ ਅਤੇ ਵੇਰਕਾ ਜਲੰਧਰ ਡੇਅਰੀ ਵਿਖੇ ਅਤਿ ਆਧੁਨਿਕ ਦੁੱਧ ਪਾਉਡਰ ਪਲਾਂਟ ਲਗਾਇਆ ਹੈ ।

ਉਪ ਮੁੱਖ ਮੰਤਰੀ ਨੇ ਦਿਤੀ ਵਧਾਈ (Better performance by Verka)

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮਿਲਕਫੈਡ ਪੰਜਾਬ ਦੀ ਇਸ ਪ੍ਰਾਪਤੀ ਲਈ ਸ਼ਲਾਘਾ ਕਰਦਿਆਂ ਕਿਹਾ ਕਿ ਮਿਲਕਫੈਡ ਨੇ ਪੰਜਾਬ ਦੇ ਦੁੱਧ ਦੀ ਪ੍ਰਾਸੈਸਿੰਗ ਪ੍ਰਣਾਲੀ ਨੂੰ ਬਿਹਤਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਡੇਅਰੀ ਦਾ ਧੰਦਾ ਲੱਖਾਂ ਪੇਂਡੂ ਪਰਿਵਾਰਾਂ ਲਈ ਆਮਦਨੀ ਦਾ ਇਕ ਮਹੱਤਵਪੂਰਨ ਸਰੋਤ ਬਣ ਗਿਆ ਹੈ ਅਤੇ ਇਸ ਲਈ ਇਹ ਧੰਦਾ ਪੇਂਡੂ ਭਾਰਤ ਵਿੱਚ ਰੁਜ਼ਗਾਰ ਸਿਰਜਣ ਵਿੱਚ ਸਭ ਤੋਂ ਮਹੱਤਵਪੁਰਨ ਭੁਮਿਕਾ ਨਿਭਾ ਰਿਹਾ ਹੈ।
SHARE