Important decisions taken by Government
ਇੰਡੀਆ ਨਿਊਜ਼, ਚੰਡੀਗੜ੍ਹ:
Important decisions taken by Government ਮੁੱਖਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਵਿਚ ਹੋਈ ਕੈਬਿਨੇਟ ਦੀ ਬੈਠਕ ਵਿਚ ਕਈ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਵਿਚਾਰ ਕਰਦੇ ਹੋਏ ਕਿ ਸੂਬੇ ਵਿਚ ਕਲਾ, ਵਿਰਸੇ, ਸੱਭਿਆਚਾਰ ਨੂੰ ਬਾਹਰੀ ਦੁਨੀਆ ਵਿਚ ਪ੍ਰਫੁੱਲਤ ਕਰਨ ਦੇ ਨਾਲ-ਨਾਲ ਫਿਲਮ, ਟੈਲੀਵਿਜ਼ਨ ਓਟੀਟੀ ਪਲੇਟਫਾਰਮ ਰਾਹੀਂ ਲੋਕਾਂ ਨਾਲ ਜੁੜਨ ਦੀ ਜਰੂਰਤ ਨੂੰ ਮਹਿਸੂਸ ਕਰਦੇ ਹੋਏ ਕੈਬਿਨੇਟ ਨੇ ਦੇਸੂਬੇ ਵਿਚ ਫਿਲਮ ਤੇ ਟੈਲੀਵਿਜ਼ਨ ਵਿਕਾਸ ਕੌਂਸਲ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਪੰਜਾਬੀ ਕਲਾਕਾਰਾਂ ਨੇ ਮੰਗ ਕੀਤੀ ਸੀ (Important decisions taken by Government)
ਧਿਆਨ ਦੇਣ ਯੋਗ ਹੈ ਕਿ ਪਿਛਲੇ ਦਿਨਾਂ ਪੰਜਾਬੀ ਕਲਾਕਾਰਾਂ ਨੇ ਇਹ ਮੰਗ ਕੀਤੀ ਸੀ ਕਿ ਉਨ੍ਹਾਂ ਦੀ ਭਲਾਈ ਲਈ ਸਰਕਾਰ ਪਹਿਲ ਕਰੇ ਇਸ ਕੌਂਸਲ ਦੇ 11 ਮੈਂਬਰ ਹੋਣਗੇ ਅਤੇ ਇਸ ਦਾ ਚੇਅਰਪਰਸਨ ਹੋਵੇਗਾ ਜੋ ਪੰਜਾਬ ਸਰਕਾਰ ਵੱਲੋਂ ਨਾਮਜ਼ਦ ਕੀਤਾ ਜਾਵੇਗਾ। ਸੈਰ ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਪ੍ਰਬੰਧਕੀ ਸਕੱਤਰ ਨੂੰ ਇਸ ਕੌਂਸਲ ਦਾ ਸਹਿ-ਚੇਅਰਪਰਸਨ ਬਣਾਇਆ ਜਾਵੇਗਾ।
ਕੌਂਸਲ ਵਿਚ ਦੋ ਕਲਾਕਾਰ, ਇਕ ਨਿਰਦੇਸ਼ਕ, ਇਕ ਨਿਰਮਾਤਾ, ਇਕ ਸਿਨੇਮੈਟੋਗ੍ਰਾਫਰ, ਇਕ ਲਾਈਨ ਨਿਰਮਾਤਾ, ਇਕ ਫਿਲਮ ਸਿੱਖਿਆ ਸ਼ਾਸਤਰੀ ਅਤੇ ਇਕ ਡਿਜੀਟਲ ਪ੍ਰਮੋਟਰ/ਡਿਸਟ੍ਰੀਬਿਊਟਰ/ਸਿੰਡੀਕੇਸ਼ਨ ਅਤੇ ਮਾਰਕੀਟਿੰਗ ਪ੍ਰਮੋਟਰ ਸ਼ਾਮਲ ਹੋਣਗੇ ਜਦਕਿ ਡਾਇਰੈਕਟਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਨੂੰ ਕੌਂਸਲ ਦਾ ਮੈਂਬਰ ਸਕੱਤਰ ਬਣਾਇਆ ਜਾਵੇਗਾ। ਇਨ੍ਹਾਂ ਮੈਂਬਰਾਂ ਵਿਚ ਇਕ ਤਿਹਾਈ ਮਹਿਲਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ।
ਇਹ ਫੈਸਲੇ ਵੀ ਲਏ (Important decisions taken by Government)
1. ਥੀਮ ਪਾਰਕ, ਸ੍ਰੀ ਚਮਕੌਰ ਸਾਹਿਬ ਲਈ ਹੋਰ 69 ਅਸਾਮੀਆਂ ਸਿਰਜਣ ਅਤੇ ਭਰਨ ਦੀ ਪ੍ਰਵਾਨਗੀ।
2. ਬਿਜਲੀ ਵਿਭਾਗ ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਵੀ ਪ੍ਰਵਾਨਗੀ।
3. ਮੰਤਰੀ ਮੰਡਲ ਨੇ ਸਾਲ 2016-17, 2017-18 ਅਤੇ 2018-19 ਲਈ ਬਿਜਲੀ ਵਿਭਾਗ ਦੇ ਪੀਐਸਪੀਸੀਐਲ ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਵੀ ਪ੍ਰਵਾਨਗੀ ਦਿੱਤੀ।
4. ਪੰਜਾਬ ਵਜ਼ਾਰਤ ਨੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਗੀਤਾ ਅਧਿਐਨ ਅਤੇ ਸਨਾਤਨੀ ਗ੍ਰੰਥ ਸੰਸਥਾ ਦੀ ਸਥਾਪਨਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਇਨ੍ਹਾਂ ਧਰਮਾਂ ਦੇ ਗਿਆਨ ਅਤੇ ਵਿਸ਼ਵਾਸ ਦੀ ਅਧਿਆਪਨ ਖੋਜ ਕੀਤੀ ਜਾ ਸਕੇ।