Kejriwal on Amritsar visit
ਰਾਜਾ ਵੜਿੰਗ ਨੇ ਅੰਮਿ੍ਤਸਰ ਦੌਰੇ ਉਤੇ ਆਏ ਕੇਜਰੀਵਾਲ ਨੂੰ ਬਾਦਲਾਂ ਦੀਆਂ ਬੱਸਾਂ ਦੇ ਮੁੱਦੇ ਉਤੇ ਘੇਰਿਆ
ਕਿਹਾ, ਜੇ ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਦੀਆਂ ਬੱਸਾਂ ਦਿੱਲੀ ਹਵਾਈ ਅੱਡੇ ਉਤੇ ਨਹੀਂ ਜਾ ਸਕਦੀਆਂ ਤਾਂ ਇੰਡੋ ਕੈਨੇਡੀਅਨ ਕਿਉਂ?
ਇੰਡੀਆ ਨਿਊਜ਼
Kejriwal on Amritsar visit: ਦਿੱਲੀ ਹਵਾਈ ਅੱਡੇ ਤੋਂ ਰੋਕੀ ਗਈ ਪੰਜਾਬ ਸਰਕਾਰ ਦੀ ਬੱਸ ਸੇਵਾ ਨੂੰ ਚਲਾਉਣ ਲਈ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਜਿੰਨਾ ਨੇ ਕੱਲ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ ਲਗਾਇਆ ਸੀ, ਅੱਜ ਉਨ੍ਹਾਂ ਨੂੰ ਮਿਲਣ ਅੰਮਿ੍ਤਸਰ ਪੁੱਜ ਗਏ।
ਸਥਾਨਕ ਪੰਜ ਤਾਰਾ ਹੋਟਲ ਹਯਾਤ ਜਿੱਥੇ ਕਿ ਸ੍ਰੀ ਕੇਜਰੀਵਾਲ ਠਹਿਰੇ ਸਨ, ਵਿਖੇ ਸ੍ਰੀ ਵੜਿੰਗ ਨੇ ਉਨ੍ਹਾਂ ਨੂੰ ਮੀਡੀਆ ਸਾਹਮਣੇ ਮਿਲਣ ਦੀ ਮੰਗ ਰੱਖੀ ਅਤੇ ਕਈ ਘੰਟੇ ਬਾਹਰ ਉਡੀਕ ਕਰਦੇ ਰਹੇ। ਆਖਿਰ ਸ੍ਰੀ ਕੇਜਰੀਵਾਲ ਜਦੋਂ ਆਪਣੇ ਸਥਾਨਕ ਪ੍ਰੋਗਰਾਮ ਵਿੱਚ ਭਾਗ ਲੈਣ ਲਈ ਨਿਕਲੇ ਤਾਂ ਸ੍ਰੀ ਰਾਜਾ ਵੜਿੰਗ ਨੇ ਕੇਜਰੀਵਾਲ ਨੂੰ ਘੇਰਦੇ ਹੋਏ ਕਿਹਾ ਕਿ ਉਹ ਇੰਡੋ ਕੈਨੇਡੀਅਨ ਬੱਸਾਂ ਨੂੰ ਦਿੱਲੀ ਭਰ ’ਚ ਚੱਲਣ ਦੀ ਇਜਾਜ਼ਤ ਦੇਣ ਅਤੇ ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਨੂੰ ਰੋਕੇ ਜਾਣ ਬਾਰੇ ਸਥਿਤੀ ਸਪੱਸ਼ਟ ਕਰਨ।Kejriwal on Amritsar visit
ਸ੍ਰੀ ਰਾਜਾ ਵੜਿੰਗ ਨੇ ਕਿਹਾ ਕਿ ਸਟੇਟ ਟਰਾਂਸਪੋਰਟ ਅੰਡਰਟੇਕਿੰਗ (STU) ਦੀਆਂ ਵਾਲਵੋ ਬੱਸਾਂ ਨੂੰ ਤਾਂ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੱਕ ਜਾਣ ਤੋਂ ਰੋਕਿਆ ਹੋਇਆ ਹੈ ਜਦ ਕਿ ਅਸੀਂ ਕੇਵਲ 1200 ਰੁਪਏ ਕਿਰਾਇਆ ਲੈਂਦੇ ਹਾਂ, ਪਰ ਇਸ ਦੇ ਉਲਟ ਪ੍ਰਾਈਵੇਟ ਬੱਸ ਆਪ੍ਰੇਟਰ ਜਿੰਨਾ ਦੇ ਮੁੱਖੀ ਬਾਦਲ ਪਰਿਵਾਰ ਹੈ, ਨੂੰ ਹਰ ਤਰਾਂ ਦੀ ਇਜਾਜ਼ਤ ਦਿੱਤੀ ਹੋਈ ਹੈ ਅਤੇ ਉਹ ਪ੍ਤੀ ਸਵਾਰੀ 3000 ਤੋਂ 3500 ਰੁਪਏ ਵਸੂਲ ਕਰਕੇ ਸਾਡੇ ਲੋਕਾਂ ਦੀ ਸ਼ਰੇਆਮ ਲੁੱਟ ਕਰ ਰਹੇ ਹਨ। Kejriwal on Amritsar visit
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਕੇ ਤੁਸੀਂ ਪੰਜਾਬ ਨੂੰ ਲੁੱਟਣ ਵਾਲੇ ਟਰਾਂਸਪੋਰਟ ਮਾਫੀਏ ਦਾ ਸਾਥ ਦੇ ਰਹੇ ਹੋ। ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਯਕੀਨ ਸੀ ਕਿ ਕੱਲ ਤੁਸੀਂ ਪੰਜਾਬ ਜਾਣ ਤੋਂ ਪਹਿਲਾਂ ਮੈਨੂੰ ਦਿੱਲੀ ਜ਼ਰੂਰ ਮਿਲੋਗੇ, ਪਰ ਤੁਹਾਡੇ ਵੱਲੋਂ ਉਥੇ ਸਮਾਂ ਨਾ ਦੇਣ ਕਾਰਨ ਮੈਂ ਰਾਤੋ ਰਾਤ ਤੁਹਾਡੇ ਮਗਰ ਅੰਮਿ੍ਤਸਰ ਆ ਗਿਆ।
ਉਨ੍ਹਾਂ ਕਿਹਾ ਕਿ ਬਤੌਰ ਟਰਾਂਸਪੋਰਟ ਮੰਤਰੀ ਅਹੁਦਾ ਸਾਂਭਣ ਤੋਂ ਤੁਰੰਤ ਬਾਅਦ ਮੈਂ 7 ਅਕਤੂਬਰ, 2021 ਨੂੰ ਮੈਂ ਤੁਹਾਨੂੰ ਪੱਤਰ ਲਿਖ ਕੇ ਲੰਮੇ ਸਮੇਂ ਤੋਂ ਲਟਕ ਰਹੇ ਇਸ ਮੁੱਦੇ ਨੂੰ ਸੁਲਝਾਉਣ ਵਾਸਤੇ ਮੀਟਿੰਗ ਕਰਨ ਲਈ ਢੁਕਵੀਂ ਤਰੀਕ ਅਤੇ ਸਮਾਂ ਦੇਣ ਦੀ ਅਪੀਲ ਕੀਤੀ ਸੀ। ਮੇਰੇ ਤੋਂ ਪਹਿਲਾਂ ਪਿਛਲੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਤਹਾਨੂੰ ਇਸ ਬਾਬਤ ਪੱਤਰ ਲਿਖੇ ਅਤੇ ਹੁਣ ਤੱਕ 13 ਚਿੱਠੀਆਂ ਮੈਂ ਤਹਾਨੂੰ ਲਿਖ ਚੁੱਕਾ ਹਾਂ ਅਤੇ ਤੁਸੀਂ ਅਜੇ ਤੱਕ ਇਸ ਮੁੱਦੇ ਉਤੇ ਆਪਣੇ ਆਪ ਨੂੰ ਅਣਜਾਣ ਦੱਸ ਰਹੇ ਹੋ।Kejriwal on Amritsar visit
ਉਨ੍ਹਾਂ ਦੱਸਿਆ ਕਿ ਇਸ ਪੱਤਰ-ਵਿਹਾਰ ਤੋਂ ਪਹਿਲਾਂ, ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਕੇ. ਸਿਵਾ ਪ੍ਰਸਾਦ ਨੇ 6 ਦਸੰਬਰ, 2018 ਤੋਂ 21 ਅਗਸਤ, 2019 ਦਰਮਿਆਨ ਆਪਣੇ ਦਿੱਲੀ ਦੇ ਹਮਰੁਤਬਾ ਕੋਲ ਚਾਰ ਵਾਰ ਲਿਖਤੀ ਰੂਪ ਵਿੱਚ ਇਹ ਮੁੱਦਾ ਚੁੱਕਿਆ ਹੈ, ਪਰ ਤੁਹਾਡੇ ਵੱਲੋਂ ਨਾ ਤਾਂ ਇਨ੍ਹਾਂ ਬੱਸਾਂ ਨੂੰ ਰੋਕਿਆ ਗਿਆ ਅਤੇ ਨਾ ਹੀ ਪੰਜਾਬ ਰੋਡਵੇਜ਼ ਨੂੰ ਦਿੱਲੀ ਹਵਾਈ ਅੱਡੇ ਜਾਣ ਦੀ ਆਗਿਆ ਦਿੱਤੀ ਗਈ।
Kejriwal on Amritsar visit
ਸ੍ਰੀ ਵੜਿੰਗ ਨੇ ਕਿਹਾ ਕਿ ਜੇਕਰ ਤੁਸੀਂ ਪੰਜਾਬ ਰੋਡਵੇਜ਼ ਨੂੰ ਦਿੱਲੀ ਹਵਾਈ ਅੱਡੇ ਜਾਣ ਦੀ ਆਗਿਆ ਨਹੀਂ ਦੇਣੀ ਤਾਂ ਤੁਸੀਂ ਦਿੱਲੀ ਸਰਕਾਰ ਦੀਆਂ ਬੱਸਾਂ ਹਵਾਈ ਅੱਡੇ ਤੋਂ ਪੰਜਾਬ ਲਈ ਚਾਲੂ ਕਰ ਦਿਉ, ਅਸੀਂ ਨਹੀਂ ਰੋਕਾਂਗੇ। ਉਨ੍ਹਾਂ ਕਿਹਾ ਕਿ ਮੈਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਕੋਲ ਵੀ ਲਿਖਤੀ ਤੌਰ ’ਤੇ ਇਹ ਮੁੱਦਾ ਚੁੱਕ ਕੇ ਦਿੱਲੀ ਏਅਰਪੋਰਟ ਪਾਰਕਿੰਗ ਸੇਵਾਵਾਂ ਨੂੰ ਪੰਜਾਬ ਸਟੇਟ ਅੰਡਰਟੇਕਿੰਗ ਦੀਆਂ ਬੱਸਾਂ ਨੂੰ ਹਵਾਈ ਅੱਡੇ ’ਤੇ ਯਾਤਰੀਆਂ ਨੂੰ ਉਤਾਰਨ ਦੀ ਇਜਾਜ਼ਤ ਦੇਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ ਸੀ, ਪਕ ਉਥੋਂ ਵੀ ਕੋਈ ਜਵਾਬ ਨਹੀਂ ਆਇਆ। Kejriwal on Amritsar visit
ਸ੍ਰੀ ਵੜਿੰਗ ਨੇ ਕਿਹਾ ਕਿ ਇੰਡੋ ਕੈਨੇਡੀਅਨ ਟੈਕਸੀ ਵਾਂਗ ਕੇਵਲ ਇਕ ਅੱਡੇ ਤੋਂ ਸਵਾਰੀਆਂ ਲੈ ਕੇ ਦਿੱਲੀ ਜਾ ਸਕਦੀ ਹੈ, ਅਜਿਹੀ ਉਨ੍ਹਾਂ ਨੂੰ ਪਰਮਿਟ ਆਗਿਆ ਦਿੰਦਾ ਹੈ, ਪਰ ਉਹ ਹਰੇਕ ਸ਼ਹਿਰ ਵਿਚੋਂ ਸਵਾਰੀਆਂ ਨਾ ਚੁੱਕ ਸਕਦੇ ਹਨ ਅਤੇ ਨਾ ਉਤਾਰ। ਉਨ੍ਹਾਂ ਚੇਤਾਵਨੀ ਦਿੰਦੇ ਕਿਹਾ ਕਿ ਇਸ ਲਈ ਆਰਬਿਟ ਨੂੰ 7 ਦਿਨ ਦਾ ਨੋਟਿਸ ਦਿੱਤਾ ਗਿਆ ਹੈ ਅਤੇ ਜੇਕਰ ਉਹ ਅਜਿਹਾ ਕਰਨੋਂ ਨਾ ਹਟੇ ਤਾਂ ਇੰਡੋ ਕਨੇਡੀਅਨ ਦੇ ਅਜਿਹੇ ਸਾਰੇ ਪਰਮਿਟ ਰੱਦ ਕਰ ਦਿੱਤੇ ਜਾਣਗੇ। ਸ੍ਰੀ ਕੇਜਰੀਵਾਲ ਨੇ ਸਾਰੀ ਗਲਬਾਤ ਸੁੱਣ ਕੇ ਸ੍ਰੀ ਵੜਿੰਗ ਨੂੰ ਅਗਲੇ ਹਫ਼ਤੇ ਤੱਕ ਸਮਾਂ ਦੇਣ ਦੀ ਹਾਮੀ ਭਰੀ ।Kejriwal on Amritsar visit
Kejriwal on Amritsar visit
ਇਹ ਵੀ ਪੜ੍ਹੋ: Mega IPO ਇਹ 4 ਮੈਗਾ IPO 2022 ਵਿੱਚ ਆਉਣਗੇ