Dera Baba Murad Shah ਵਿਖੇ ਮੁੱਖ ਮੰਤਰੀ ਨੇ ਮੱਥਾ ਟੇਕਿਆ

0
259
Dera Baba Murad Shah
Dera Baba Murad Shah
ਇੰਡੀਆ ਨਿਊਜ਼, ਨਕੋਦਰ:
Dera Baba Murad Shah ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਡੇਰਾ ਬਾਬਾ ਮੁਰਾਦ ਸ਼ਾਹ ਅਤੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਾਮਨਾ ਕੀਤੀ।
ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਾਬਕਾ ਮੰਤਰੀ ਅਮਰਜੀਤ ਸਿੰਘ ਸਮਰਾ, ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ ਆਦਿ ਆਗੂਆਂ ਸਮੇਤ ਡੇਰਾ ਬਾਬਾ ਮੁਰਾਦ ਸ਼ਾਹ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਤਮਸਤਕ ਹੁੰਦਿਆਂ ਪੰਜਾਬ ਦੀ ਹੋਰ ਬਿਹਤਰ ਢੰਗ ਨਾਲ ਸੇਵਾ ਕਰਨ ਲਈ ਦੁਆ ਕੀਤੀ। ਡੇਰੇ ਦੇ ਟਰੱਸਟੀਆਂ ਵੱਲੋਂ ਮੁੱਖ ਮੰਤਰੀ ਨੂੰ ਸ਼ਾਲ ਭੇਟ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਈ ਸੰਗਤ ਨਾਲ ਮੁਲਾਕਾਤ ਅਤੇ ਗੱਲਬਾਤ ਵੀ ਕੀਤੀ। ਇਸ ਉਪਰੰਤ ਮੁੱਖ ਮੰਤਰੀ ਨੇ ਚਾਹ ਦਾ ਲੰਗਰ ਵੀ ਛਕਿਆ।

ਸੰਗਤ ਨਾਲ ਗੱਲਬਾਤ ਵੀ ਕੀਤੀ (Dera Baba Murad Shah)

ਇਸੇ ਦੌਰਾਨ ਮੁੱਖ ਮੰਤਰੀ ਚੰਨੀ ਨੇ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਵਿਖੇ ਵੀ ਮੱਥਾ ਟੇਕਿਆ। ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਦਰਬਾਰ ਕੰਪਲੈਕਸ ਦਾ ਚੱਕਰ ਲਾਉਂਦਿਆਂ ਸੰਗਤ ਨਾਲ ਗੱਲਬਾਤ ਵੀ ਕੀਤੀ। ਉਨਾਂ ਪੰਜਾਬ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਦਰਬਾਰ ਦੇ ਮੁੱਖ ਸੇਵਾਦਾਰ ਅਤੇ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਅਤੇ ਹੋਰਨਾਂ ਸ਼ਖਸੀਅਤਾਂ ਸਮੇਤ ਮੁੱਖ ਮੰਤਰੀ ਨੇ ਲੰਗਰ ਵੀ ਛਕਿਆ।

11-11 ਲੱਖ ਰੁਪਏ ਦੀ ਗਰਾਂਟ ਦਾ ਐਲਾਨ ਵੀ ਕੀਤਾ (Dera Baba Murad Shah)

ਇਸ ਮੌਕੇ ਹੋਰਨਾਂ ਤੋਂ ਇਲਾਵਾ ਆਈ ਜੀ ਜਲੰਧਰ ਜ਼ੋਨ ਜੀ. ਐਸ. ਢਿੱਲੋਂ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਐਸ.ਐਸ.ਪੀ. ਜਲੰਧਰ ਦਿਹਾਤੀ ਸਤਿੰਦਰ ਸਿੰਘ ਅਤੇ  ਕਾਂਗਰਸੀ ਆਗੂ ਨਵਜੋਤ ਦਹੀਆ, ਅਸ਼ਵਨ ਭੱਲਾ, ਸੋਨੂੰ ਢੇਸੀ, ਹਨੀ ਜੋਸ਼ੀ, ਸੁਖਵਿੰਦਰ ਕੋਟਲੀ, ਅੰਮਿ੍ਰਤਪਾਲ ਭੌਂਸਲੇ ਆਦਿ ਮੌਜੂਦ ਸਨ।
SHARE