Punjab CM Target Akali Dal
ਇੰਡੀਆ ਨਿਊਜ਼, ਧਰਮਕੋਟ (ਮੋਗਾ):
Punjab CM Target Akali Dal ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਵੱਲੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਨਾਲ ਜੋ ਧ੍ਰੋਹ ਕਮਾਏ ਗਏ ਹਨ ਉਨਾਂ ਹਰੇਕ ਦਾ ਹਿਸਾਬ ਲਿਆ ਜਾਵੇਗਾ। ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਣਾ, ਬੇਅਦਬੀ ਦੀਆਂ ਘਟਨਾਵਾਂ ਸਮੇਤ ਸੂਬੇ ਨੂੰ ਆਰਥਿਕ ਪੱਖੋਂ ਕੰਗਾਲ ਕਰਨ ਵਰਗੇ ਮੁੱਦਿਆਂ ਦਾ ਸੂਬੇ ਦੇ ਲੋਕ ਅਕਾਲੀਆਂ ਕੋਲੋਂ ਜਵਾਬ ਮੰਗਦੇ ਹਨ।
ਜਿਸ ਦੀ ਸ਼ੁਰੂਆਤ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ਨਾਲ ਹੋ ਗਈ ਹੈ। ਉਹ ਅੱਜ ਸਥਾਨਕ ਦਾਣਾ ਮੰਡੀ ਵਿਖੇ ਪੰਜਾਬ ਸਰਕਾਰ ਵੱਲੋਂ ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟਾਂ ਦੀਆਂ ਸੰਨਦਾਂ ਵੰਡਣ ਲਈ ਆਯੋਜਿਤ ਕੀਤੇ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਖੇਤੀ ਕਾਨੂੰਨ ਲਾਗੂ ਕਰਾਉਣ ਲਈ ਸ਼੍ਰੋਮਣੀ ਅਕਾਲੀ ਦਲ ਜਿੱਮੇਦਾਰ (Punjab CM Target Akali Dal)
ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਕਿਹਾ ਕਿ ਦੇਸ਼ ਵਿੱਚ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰਾਉਣ ਲਈ ਸ਼੍ਰੋਮਣੀ ਅਕਾਲੀ ਦਲ ਆਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਰਲ਼ੇ ਹੋਏ ਸਨ। ਹਰਸਿਮਰਤ ਕੌਰ ਬਾਦਲ ਉਸ ਵਜ਼ਾਰਤ ਦਾ ਹਿੱਸਾ ਸੀ ਜਿਸ ਵਜ਼ਾਰਤ ਨੇ ਇਹ ਕਾਨੂੰਨ ਲਾਗੂ ਕੀਤੇ ਸਨ। ਹਰਸਿਮਰਤ ਨੂੰ ਕੇਂਦਰੀ ਵਜ਼ਾਰਤ ਛੱਡਣ ਲਈ ਲੋਕਾਂ ਖਾਸ ਕਰਕੇ ਪੰਜਾਬੀ ਕਿਸਾਨਾਂ ਦੇ ਰੋਹ ਨੇ ਮਜ਼ਬੂਰ ਕੀਤਾ। ਉਨਾਂ ਕਿਹਾ ਕਿ ਇਨਾਂ ਤਿੰਨ ਖੇਤੀ ਕਾਨੂੰਨਾਂ ਰਾਹੀਂ ਦੇਸ਼ ਦੀ ਕਿਸਾਨੀ ਨੂੰ ਖ਼ਤਮ ਕਰਨ ਦੀ ਸਾਜਿਸ਼ ਵਿੱਚ ਅਕਾਲੀ ਦਲ ਅਤੇ ਭਾਜਪਾ ਬਰਾਬਰ ਦੇ ਸਾਂਝੀਦਾਰ ਸਨ।
ਕਿਸਾਨਾਂ ਦੀ ਜਿੱਤ ਵਿੱਚ ਹਰੇਕ ਵਰਗ ਦਾ ਯੋਗਦਾਨ (Punjab CM Target Akali Dal)
ਉਨਾਂ ਕਿਹਾ ਕਿ ਕਿਸਾਨਾਂ ਦੀ ਜਿੱਤ ਵਿੱਚ ਹਰੇਕ ਵਰਗ ਦਾ ਯੋਗਦਾਨ ਹੈ। ਇਹ ਦੇਸ਼ ਦੀ ਲੜਾਈ ਸੀ ਜੋ ਕਿ ਪੰਜਾਬ ਦੇ ਬਹਾਦਰ ਕਿਸਾਨਾਂ ਨੇ ਮੂਹਰੇ ਹੋ ਕੇ ਲੜੀ ਹੈ ਅਤੇ ਇਸ ਵਿੱਚ ਮਿਸਾਲੀ ਜਿੱਤ ਹਾਸਿਲ ਕੀਤੀ ਹੈ। ਉਨਾਂ ਕਿਹਾ ਕਿ ਦੂਜੇ ਪਾਸੇ ਉਨਾਂ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਦਾ ਪਹਿਲੇ ਦਿਨ ਤੋਂ ਹੀ ਸਿਰੜ ਨਾਲ ਸਾਥ ਦਿੱਤਾ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਨੇ ਸਭ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਇਹ ਤਿੰਨੋਂ ਕਾਨੂੰਨ ਰੱਦ ਕੀਤੇ। ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਬੁਲਾ ਕੇ ਉਨਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ। ਇਸ ਅੰਦੋਲਨ ਦੌਰਾਨ ਸਾਡੇ ਨਾਲੋਂ ਵਿਛੜ ਕਏ ਕਰੀਬ 750 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇਣ ਦੇ ਨਾਲ-ਨਾਲ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾ ਰਹੀ ਹੈ।