Punjab Health Department 28 ਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ 

0
197
Punjab Health Department
Punjab Health Department
ਇੰਡੀਆ ਨਿਊਜ਼, ਚੰਡੀਗੜ੍ਹ:
Punjab Health Department ਓਮੀਕਰੋਨ ਅਤੇ ਤੀਜੀ ਲਹਿਰ ਦਾ ਖ਼ਤਰਾ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦਿੰਦਿਆਂ ਉਪ ਮੁੱਖ ਮੰਤਰੀ ਪੰਜਾਬ ਓਪੀ ਸੋਨੀ ਨੇ 28 ਮੈਡੀਕਲ ਅਫਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਸੌਂਪੇ। ਇਹਨਾਂ ਵਿੱਚੋਂ 7 ਮੈਡੀਸਨ ਸਪੈਸ਼ਲਿਸਟ, 8 ਐਨੇਸਥੀਟਿਸਟ, 6 ਬਾਲ ਰੋਗ ਮਾਹਿਰ, 5 ਗਾਇਨੀਕੋਲੋਜਿਸਟ ਸ਼ਾਮਲ ਹਨ।

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਟੀਚਾ (Punjab Health Department)

ਇਸ ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਵਿਭਾਗ ਵੱਲੋਂ ਚੱਲ ਰਹੀ ਭਰਤੀ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ `ਘਰ-ਘਰ ਰੋਜ਼ਗਾਰ` ਸਕੀਮ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦੇ ਉਦੇਸ਼ ਦੀ ਪ੍ਰਾਪਤੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਪਾਰਦਰਸ਼ੀ ਢੰਗ ਨਾਲ ਕੀਤੀ  ਜਾ ਰਹੀ ਭਰਤੀ (Punjab Health Department)

ਜ਼ਿਕਰਯੋਗ ਹੈ ਕਿ ਪੰਜਾਬ ਸਿਹਤ ਵਿਭਾਗ ਵੱਲੋਂ ਸਪੈਸ਼ਲਿਸਟ ਡਾਕਟਰਾਂ ਦੀਆਂ 423 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ ਅਤੇ ਪੰਜਾਬ ਸਿਹਤ ਵਿਭਾਗ ਵਿੱਚ ਸਪੈਸ਼ਲਿਸਟ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਸ੍ਰੀ ਸੋਨੀ ਨੇ ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਵਾਕ-ਇਨ-ਇੰਟਰਵਿਊ ਲੈਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਨ੍ਹਾਂ ਅਫ਼ਸਰਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪੇ ਗਏ ਹਨ ਉਨ੍ਹਾਂ ਦਾ ਵਾਕ-ਇਨ-ਇੰਟਰਵਿਊ 11 ਦਸੰਬਰ ਨੂੰ ਹੋ ਗਿਆ ਸੀ।

 

SHARE