Punjab news update ਕੈਬਨਿਟ ਮੰਤਰੀ ਨੇ ਦਿੱਤੇ ਕਰਜ਼ਾ ਮੁਆਫੀ ਸਰਟੀਫਿਕੇਟ

0
242
Punjab news update

Punjab news update

ਇੰਡੀਆ ਨਿਊਜ਼, ਲੁਧਿਆਣਾ :

Punjab news update ਪੰਜਾਬ ਸਰਕਾਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਜ਼ਦਾਰਾਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਜਿਸ ਸਬੰਧੀ ਅੱਜ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ਼ ਵੱਲੋਂ ਹਲਕਾ ਲੁਧਿਆਣਾ ਦੇ ਐਸਸੀ ਕਾਰਪੋਰੇਸ਼ਨ ਦੇ 38 ਕਰਜ਼ਦਾਰਾਂ ਨੂੰ 16.13 ਲੱਖ ਰੁਪਏ ਦੇ ਕਰਜ਼ਾ਼ ਮੁਆਫੀ ਦੇ ਸਰਟੀਫਿਕੇਟ ਵੰਡੇ ਗਏ।

ਘੱਟ ਵਿਆਜ਼ ਤੇ ਮੁਹੱਈਆ ਕਰਵਾਏ ਜਾ ਰਹੇ ਕਰਜੇ (Punjab news update)

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ 40 ਫੀਸਦ ਤੋਂ ਵੱਧ ਅੰਗਹੀਣ ਵਿਅਕਤੀ ਨੂੰ ਜੋ ਕਿ ਕਿਸੇ ਵੀ ਜਾਤੀ ਨਾਲ ਸਬੰਧਤ ਹਨ, ਨੂੰ ਬਹੁਤ ਹੀ ਘੱਟ ਵਿਆਜ਼ ਤੇ ਸਵੈ-ਰੋਜ਼ਗਾਰ ਲਈ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ ਅਤੇ ਇਸ ਤੋਂ ਇਲਾਵਾ ਪੱਕੇ ਸਫਾਈ ਕਰਮਚਾਰੀਆਂ ਤੇ ਆਸ਼ਰਿਤ ਵਿਅਕਤੀ ਜੋ ਸਵੈ-ਰੋਜ਼ਗਾਰ ਚਲਾਉਣਾ ਚਾਹੁੰਦੇ ਹਨ, ਨੂੰ ਵੀ ਕਾਰਪੋਰੇਸ਼ਨ ਵੱਲੋਂ ਕਰਜ਼ਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਦੀ ਭਲਾਈ ਲਈ ਵਚਨਬੱਧ ਹੈ। ਜਿਸਦੇ ਤਹਿਤ ਉਨ੍ਹਾਂ ਵੱਲੋਂ ਕੋਵਿਡ ਮਹਾਂਮਾਰੀ ਦੌਰਾਨ ਆਰਥਿਕ ਬੋਝ ਥੱਲੇ ਦੱਬੇ ਇਨ੍ਹਾਂ ਲੋਕਾਂ ਦਾ ਕਰਜ਼ਾ ਮਾਫ ਕਰਦਿਆਂ ਉਨ੍ਹਾਂ ਦੀ ਬਾਂਹ ਫੜੀ ਹੈ।

ਮੁੱਖ ਮੰਤਰੀ ਪੰਜਾਬੀਆਂ ਦੇ ਹਿੱਤ ਵਿੱਚ ਅਣਥੱਕ ਮਿਹਨਤ ਕਰ ਰਹੇ (Punjab news update)

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਅਤੇ ਪੰਜਾਬੀਆਂ ਦੇ ਹਿੱਤ ਵਿੱਚ ਅਣਥੱਕ ਮਿਹਨਤ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਈ ਲੋਕ ਪੱਖੀ ਪਹਿਲਕਦਮੀਆਂ ਦੀ ਸੂਚੀ ਦਿੰਦਿਆਂ ਉਨ੍ਹਾਂ ਕਿਹਾ ਕਿ 1500 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕੀਤੇ ਗਏ ਹਨ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਈਆਂ ਗਈਆਂ ਹਨ, ਪੇਂਡੂ ਖੇਤਰਾਂ ਵਿੱਚ 1200 ਕਰੋੜ ਰੁਪਏ ਦੇ ਬਿੱਲ ਮੁਆਫ਼ ਕੀਤੇ ਗਏ, ਪਾਣੀ ਦੇ ਬਿੱਲ ਨੂੰ ਘਟਾ ਕੇ 50 ਰੁਪਏ ਕੀਤਾ ਗਿਆ ਹੈ ਅਤੇ ਰੇਤ ਦੇ ਰੇਟ ਵੀ ਬਹੁਤ ਘਟਾ ਦਿੱਤੇ ਗਏ ਹਨ।

ਇਹ ਵੀ ਪੜ੍ਹੋ : Punjab CM target Badal family ਬਰਗਾੜੀ ਗੋਲੀ ਕਾਂਡ ਲਈ ਬਾਦਲ ਜ਼ਿੰਮੇਵਾਰ: ਚੰਨੀ

ਇਹ ਵੀ ਪੜ੍ਹੋ : ਪੰਜਾਬ ਦੀ ਸੰਭਾਲ ਪੰਜਾਬੀ ਵਧੀਆ ਢੰਗ ਨਾਲ ਕਰ ਸਕਦੇ ਹਨ : ਚੰਨੀ

Connect With Us : Twitter Facebook
SHARE