Assembly Election 2022 in Punjab
ਇੰਡੀਆ ਨਿਊਜ਼, ਚੰਡੀਗੜ੍ਹ :
Assembly Election 2022 in Punjab ਟਰਾਂਸਜੈਂਡਰਾਂ ਨੂੰ ਸਮਾਜ ਦਾ ਇੱਕ ਮਹੱਤਵਪੂਰਨ ਹਿੱਸਾ ਦੱਸਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਡਾ. ਐਸ. ਕਰੁਣਾ ਰਾਜੂ ਨੇ ਟਰਾਂਸਜੈਂਡਰਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ। ਸੀਈਓ ਡਾ. ਰਾਜੂ ਅਤੇ ਵਧੀਕ ਸੀਈਓ ਅਮਨਦੀਪ ਕੌਰ ਟਰਾਂਸਜੈਂਡਰ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਇੱਕ ਵਰਚੁਅਲ ਮੀਟਿੰਗ ਕਰ ਰਹੇ ਸਨ ਤਾਂ ਜੋ ਯੋਗ ਟਰਾਂਸਜੈਂਡਰ ਵੋਟਰਾਂ ਦੇ 100 ਫੀਸਦੀ ਨਾਮਾਂਕਣ ਲਈ ਰਣਨੀਤੀ ਤਿਆਰ ਕੀਤੀ ਜਾ ਸਕੇ ਜਿਸ ਨਾਲ ਉਹ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।
ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਕਰਨ ਦਾ ਸੁਝਾਅ (Assembly Election 2022 in Punjab)
ਸੀਈਓ ਡਾ. ਰਾਜੂ ਨੇ ਹਰੇਕ ਜ਼ਿਲ੍ਹੇ ਵਿੱਚ ਟਰਾਂਸਜੈਂਡਰ ਭਾਈਚਾਰੇ ਨਾਲ ਸਬੰਧਤ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਕਰਨ ਦਾ ਸੁਝਾਅ ਦਿੱਤਾ, ਜੋ ਟਰਾਂਸਜੈਂਡਰਾਂ ਵੋਟਰਾਂ ਦੇ ਵੋਟਰ ਆਈਡੀ ਕਾਰਡ ਬਣਾਉਣ ਵਿੱਚ ਮਦਦ ਕਰਨਗੇ ਅਤੇ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨਗੇ।