Punjab government announced ਭਵਾਨੀਗੜ੍ਹ-ਸੁਨਾਮ-ਬੁਢਲਾਡਾ-ਬੋਹਾ ਸੜਕ ਦਾ ਨਾਂ ਮਹਾਰਾਜਾ ਅਗਰਸੇਨ ਮਾਰਗ ਰੱਖਿਆ: ਵਿਜੈ ਇੰਦਰ ਸਿੰਗਲਾ

0
226
Punjab government announced
Punjab government announced
ਇੰਡੀਆ ਨਿਊਜ਼, ਚੰਡੀਗੜ੍ਹ:
Punjab government announced ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਵਾਨੀਗੜ੍ਹ-ਸੁਨਾਮ-ਭੀਖੀ-ਬੁਢਲਾਡਾ-ਬੋਹਾ ਸੜਕ ਦਾ ਨਾਂ ਅਗਰੋਹਾ ਦੇ ਮਹਾਨ ਰਾਜਾ ਮਹਾਰਾਜਾ ਅਗਰਸੇਨ ਜੀ ਦੇ ਨਾਂ ‘ਤੇ ਰੱਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਭਵਾਨੀਗੜ੍ਹ ਤੋਂ ਹਰਿਆਣਾ ਦੀ ਹੱਦ ਤੱਕ 87.05 ਕਿਲੋਮੀਟਰ ਲੰਮੀ ਸੜਕ ਦਾ ਨਾਂ ਮਹਾਰਾਜਾ ਅਗਰਸੇਨ ਮਾਰਗ ਰੱਖਿਆ ਗਿਆ ਹੈ ਕਿਉਂਕਿ ਇਹ ਸੜਕ ਪੰਜਾਬ ਦੇ ਕਈ ਵੱਡੇ ਸ਼ਹਿਰਾਂ ਨੂੰ ਅਗਰੋਹਾ ਧਾਮ ਨਾਲ ਜੋੜਦੀ ਹੈ।

ਅਗਰੋਹਾ ਧਾਮ ਇਤਿਹਾਸਕ ਸਥਾਨ (Punjab government announced)

ਲੋਕ ਨਿਰਮਾਣ ਮੰਤਰੀ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਸੂਬੇ ਅੰਦਰ ਪੈਂਦੇ ਅਗਰੋਹਾ ਧਾਮ ਤੱਕ ਸੜਕ ਦੇ ਬਾਕੀ ਬਚੇ 61 ਕਿਲੋਮੀਟਰ ਹਿੱਸੇ ਦਾ ਨਾਂ ਵੀ ਮਹਾਰਾਜਾ ਅਗਰਸੇਨ ਜੀ ਦੇ ਨਾਂ ‘ਤੇ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਗਰੋਹਾ ਧਾਮ ਉਹ ਇਤਿਹਾਸਕ ਸਥਾਨ ਹੈ ਜਿੱਥੇ ਅਗਰਵਾਲ ਭਾਈਚਾਰੇ ਦੀ ਸ਼ੁਰੂਆਤ ਹੋਈ ਸੀ। ਇਸ ਲਈ ਹਰ ਸਾਲ ਪੰਜਾਬ ਅਤੇ ਹੋਰਨਾਂ ਸੂਬਿਆਂ ਤੋਂ ਸੈਂਕੜੇ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਜਾਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇਹ ਪੰਜਾਬ ਸਰਕਾਰ ਵੱਲੋਂ ਇੱਕ ਛੋਟਾ ਜਿਹਾ ਉਪਰਾਲਾ ਹੈ।
SHARE