Bikramjit Majithia got bail ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜਮਾਨਤ ਯਾਚਿਕਾ ਮੰਜੂਰ ਕੀਤੀ

0
257
Bikramjit Majithia got bail

Bikramjit Majithia got bail

ਇੰਡੀਆ ਨਿਊਜ਼, ਚੰਡੀਗੜ੍ਹ :

Bikramjit Majithia got bail ਪੰਜਾਬ ਵਿਚ ਵਿਧਾਨਸਭਾ ਚੋਣਾਂ ਵਿਚ ਕੁੱਜ ਸਮਾਂ ਹੀ ਬਚਿਆ ਹੈ । ਇਸ ਦੇ ਚਲਦੇ ਰਾਜਨੀਤਕ ਗਤਿਵਿਧਿਆਂ ਵੀ ਤੇਜ ਹੋ ਚੁੱਕਿਆ ਨੇ । ਪਿਛਲੇ ਕੁੱਜ ਸਮੇਂ ਤੋਂ ਸ਼ਰੋਮਣੀ ਅਲਾਕੀ ਦਲ ਦੀਆਂ ਮੁਸ਼ਕਿਲਾਂ ਵਦੀਆਂ ਹੋਈਆਂ ਸਨ। ਉਸ ਦੇ ਆਗੂ ਬਿਕਰਮ ਜੀਤ ਸਿੰਘ ਮਜੀਠੀਆ ਤੇ ਨਸ਼ਾ ਤਸਕਰੀ ਦਾ ਕੇਸ ਦਰਜ਼ ਹੋ ਗਿਆ ਸੀ। ਇਸ ਦੇ ਨਾਲ ਹੀ ਉਸ ਨੂੰ ਗਿਰਫ਼ਤਾਰ ਕਰਣ ਲਈ ਪੁਲੀਸ ਛਾਪੇਮਾਰੀ ਕਰ ਰਹੀ ਸੀ। ਪਰ ਸੋਮਵਾਰ ਨੂੰ ਇਸ ਅਕਾਲੀ ਆਗੂ ਨੂੰ ਵੱਡੀ ਰਾਹਤ ਮਿਲੀ। ਹਰਿਆਣਾ ਅਤੇ ਪੰਜਾਬ ਹਾਈਕੋਰਟ ਨੇ ਉਸ ਦੀ ਜਮਾਨਤ ਯਾਚਿਕਾ ਮੰਜੂਰ ਕਰ ਲਈ

ਵੀਡੀਓ ਕਾਨਫਰੰਸਿੰਗ ਰਾਹੀਂ ਪਟੀਸ਼ਨ ‘ਤੇ ਸੁਣਵਾਈ ਹੋਈ (Bikramjit Majithia got bail)

ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਵੀਕਾਰ ਕਰ ਲਈ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪਟੀਸ਼ਨ ‘ਤੇ ਸੁਣਵਾਈ ਹੋਈ ਸੀ। ਹਾਈਕੋਰਟ ਨੇ ਮਜੀਠੀਆ ਨੂੰ ਬਿਨਾਂ ਕੋਈ ਅੰਤਰਿਮ ਰਾਹਤ ਦਿੱਤੇ ਪੰਜਾਬ ਸਰਕਾਰ ਨੂੰ 10 ਜਨਵਰੀ ਲਈ ਨੋਟਿਸ ਜਾਰੀ ਕਰਕੇ ਤਲਬ ਕੀਤਾ ਸੀ। ਮਜੀਠੀਆ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮੁਹਾਲੀ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ।

ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ (Bikramjit Majithia got bail)

ਇਸ ਮਾਮਲੇ ਵਿੱਚ ਮਜੀਠੀਆ ਨੇ ਪਹਿਲਾਂ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਮੋਹਾਲੀ ਅਦਾਲਤ ਵੱਲੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਮਜੀਠੀਆ ਨੇ ਹਾਈਕੋਰਟ ਦੀ ਸ਼ਰਨ ਲਈ ਹੈ। ਮਜੀਠੀਆ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਇਹ ਐਫਆਈਆਰ ਉਸ ਖ਼ਿਲਾਫ਼ ਸਿਆਸੀ ਰੰਜਿਸ਼ ਅਤੇ ਦੁਸ਼ਮਣੀ ਤਹਿਤ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ : PM Security Breach Case ਐਸਐਫਜੇ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ

Connect With Us : Twitter Facebook

SHARE