Punjab Assembly Election 2022 Update ਚੋਣ ਜ਼ਾਬਤਾ ਲੱਗਣ ਉਪਰੰਤ 23.8 ਕਰੋੜ ਦੀਆਂ ਵਸਤਾਂ ਜ਼ਬਤ

0
340
Punjab Assembly Election 2022 Update
Punjab Assembly Election 2022 Update
ਇੰਡੀਆ ਨਿਊਜ਼ , ਚੰਡੀਗੜ :
Punjab Assembly Election 2022 Update ਪ੍ਰਦੇਸ਼ ਵਿੱਚ ਵਿਧਾਨਸਭਾ ਚੋਣਾਂ (Assembly Election) ਨੇੜੇ ਆ ਚੁੱਕਿਆਂ ਹਨ। ਇਸ ਕਰਕੇ ਪੂਰੇ ਪੰਜਾਬ ਵਿਚ ਆਦਰਸ਼ ਆਚਾਰ ਸਹਿੰਤਾ (Code of Conduct) ਲੱਗ ਚੁੱਕਾ ਹੈ। ਚੋਣ ਕਮੀਸ਼ਨ ਦੀਆਂ ਹਿਦਾਇਤਾਂ ਨੂੰ ਮੁਖ ਰੱਖਦੇ ਹੋਏ ਜਿਲਾਵਾਰ ਟੀਮਾਂ ਕਾਰਵਾਈ ਕਰ ਰਹੀਆਂ ਹਨ।
ਤਾਕਿ ਚੋਣਾਂ ਦੇ ਦੌਰਾਨ ਆਪਸੀ ਸਦਭਾਵ ਬਣਾਇਆ ਰਖਿਆ ਜਾ ਸਕੇ। ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ (Punjab Assembly Poll) ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 12 ਜਨਵਰੀ 2022 ਤੱਕ ਕੁਲ 23.8 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ।

Punjab Assembly Election 2022 Update 79766.512 ਲੀਟਰ ਸ਼ਰਾਬ ਫੜੀ ਗਈ : ਡਾ. ਐਸ ਕਰੁਣਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ (CIA Punjab) ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਸਰਵਾਈਲੈਂਸ ਟੀਮਾਂ ਵੱਲੋਂ 79766.512 ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 24 ਲੱਖ ਰੁਪਏ ਬਣਦੀ ਹੈ। ਉਨਾਂ ਦੱਸਿਆ ਇਸੇ ਤਰਾਂ ਸੂਬੇ ਵਿੱਚ ਨਸ਼ੀਲੇ ਪਦਾਰਥ ਵੀ ਫੜੇ ਗਏ ਹਨ, ਜਿਨਾਂ ਦੀ ਕੀਮਤ 23.366 ਕਰੋੜ ਬਣਦੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 4 ਲੱਖ ਰੁਪਏ ਦੀ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ।

Assembly Election ਵਿੱਚ 1028 ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ

ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜਰ ਰਾਜ ਵਿੱਚ 1028 ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 1131 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨਾਂ ਵਿਚੋਂ 362 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਸੂਬੇ ਵਿੱਚ 2422 ਨਾਕੇ ਸਥਾਪਿਤ ਕੀਤੇ ਗਏ ਹਨ।

31 ਲੋਕਾਂ ਖ਼ਿਲਾਫ਼ ਅਹਿਤਿਆਤਨ ਕਾਰਵਾਈ ਅਮਲ ਵਿੱਚ ਲਿਆਂਦੀ

ਉਨਾਂ ਦੱਸਿਆ ਕਿ ਇਸੇ ਤਰਾਂ ਸੁਰੱਖਿਆ ਦੀ ਦਿ੍ਰਸ਼ਟੀ ਤੋਂ ਕਾਰਵਾਈ ਕਰਦਿਆਂ 31 ਲੋਕਾਂ ਖ਼ਿਲਾਫ਼ ਅਹਿਤਿਆਤਨ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਸੂਬੇ ਵਿੱਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 998 ਮਾਮਲੇ ਕਾਰਵਾਈ ਅਧੀਨ ਹਨ ਅਤੇ ਜਿਨਾਂ ਵਿਚੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 873 ਲੋਕ ਹਿਰਾਸਤ ਵਿੱਚ ਲੈ ਲਏ ਹਨ ਅਤੇ ਬਾਕੀ 125 ਖ਼ਿਲਾਫ਼ ਕਾਰਵਾਈ ਜਾਰੀ ਹੈ।
SHARE