Corona Guideline in Punjab
ਇੰਡੀਆ ਨਿਊਜ਼, ਚੰਡੀਗੜ੍ਹ :
Corona Guideline in Punjab ਇਸ ਸਮੇ ਪੂਰੇ ਸੰਸਾਰ ਵਿਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਅਤੇ ਉਸ ਦੇ ਨਵੇਂ variant omicron ਨੇ ਕਹਿਰ ਮਚਾਇਆ ਹੋਇਆ ਹੈ। ਭਾਰਤ ਵਿਚ ਵੀ ਕੋਰੋਨਾ ਵਾਇਰਸ (Corona Virus) ਦੀ ਤੀਜੀ ਲਹਿਰ ਤੇਜੀ ਨਾਲ ਫ਼ੈਲ ਰਹੀ ਹੈ। ਹਰ ਰੋਜ ਲੱਖਾਂ ਨਵੇਂ ਕੇਸ ਇਸ ਵਾਇਰਸ ਦੇ ਸਾਮਣੇ ਆ ਰਹੇ ਨੇ।
ਇਸ ਦੇ ਨਾਲ ਹੀ ਹਰ ਰੋਜ ਸੈਂਕੜੇ ਲੋਕ ਆਪਣੀ ਜਾਨ ਗਵਾ ਰਹੇ ਹਨ। ਪਿਛਲੇ ਦਿਨੀਂ ਪ੍ਰਧਾਨਮੰਤਰੀ ਨੇ ਮੁੱਖਮੰਤ੍ਰੀਆਂ ਦੀ ਮੀਟਿੰਗ ਵਿਚ ਇਸ ਵਾਇਰਸ ਨਾਲ ਨਜਿੱਠਣ ਦੇ ਉਪਰਾਲੇ ਕਰਣ ਤੇ ਜ਼ੋਰ ਦਿੱਤਾ ਸੀ। ਪ੍ਰਧਾਨਮੰਤਰੀ ਨੇ ਟੀਕਾਕਰਨ ਦੇ ਨਾਲ-ਨਾਲ ਰਾਜ ਸਰਕਾਰਾਂ ਨੂੰ ਦੂਜੇ ਉਪਰਾਲੇ ਕਰਨ ਲਯੀ ਵੀ ਕਿਹਾ ਸੀ।
ਇਸ ਤਰਾਂ ਹਨ Corona Guideline
ਪ੍ਰਧਾਨਮੰਤਰੀ ਨਾਲ ਮੀਟਿੰਗ ਤੋਂ ਬਾਅਦ ਅਤੇ ਪ੍ਰਦੇਸ਼ ਵਿਚ ਵਧਦੇ ਕੋਰੋਨਾ ਸੰਕਰਮਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਖ਼ਤੀ ਵਧਾ ਦਿੱਤੀ ਹੈ। ਇਸ ਬਾਰੇ ਇਕ ਅਹਿਮ ਫੈਸਲਾ ਲੈਂਦੇ ਹੋਇ ਰਾਜ ਸਰਕਾਰ ਨੇ ਨਵੀਆਂ ਕੋਰੋਨਾ ਹਿਦਾਇਤਾਂ ਜਾਰੀ ਕੀਤੀਆਂ ਹਨ । ਇਨ੍ਹਾਂ ਵਿੱਚ ਮੁਖ ਤੋਰ ਤੇ ਸਰਕਾਰ ਨੇ ਸ਼ਨੀਵਾਰ ਨੂੰ ਸੂਬੇ ਵਿੱਚ ਰਾਤ ਦਾ ਕਰਫਿਊ (Night Curfew)25 ਜਨਵਰੀ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।
Corona Guideline ਇਨੇ ਲੋਕ ਹੋ ਸਕਣਗੇ ਇਕੱਠੇ
ਲੋਕਾਂ ਦੀ ਵੱਧ ਤੋਂ ਵੱਧ ਗਿਣਤੀ ਇਨਡੋਰ ਵਿੱਚ 50 ਅਤੇ ਆਊਟਡੋਰ ਵਿੱਚ 100 ਤੈਅ ਕੀਤੀ ਗਈ ਹੈ। ਨਾਲ ਹੀ ਇਹ ਫੈਸਲਾ ਕੀਤਾ ਗਿਆ ਹੈ ਕਿ ਮਾਸਕ ਨਾ ਪਹਿਨਣ ਵਾਲੇ ਲੋਕਾਂ ਨੂੰ ਸਰਕਾਰੀ ਅਤੇ ਗੈਰ-ਸਰਕਾਰੀ ਦਫਤਰਾਂ ਵਿੱਚ ਦਾਖਲ ਹੋਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
6883 ਨਵੇਂ Corona ਸੰਕਰਮਿਤ ਮਿਲੇ
ਦੇਸ਼ ਦੇ ਨਾਲ-ਨਾਲ ਪੰਜਾਬ ‘ਚ ਵੀ ਕੋਰੋਨਾ ਦਾ ਗ੍ਰਾਫ ਲਗਾਤਾਰ ਉਪਰ ਵਲ ਜਾ ਰਿਹਾ ਹੈ । ਸ਼ਨੀਵਾਰ ਨੂੰ ਪੰਜਾਬ ਸਿਹਤ ਵਿਭਾਗ ਵਲੋਂ ਜਾਰੀ ਰਿਪੋਰਟ ਅਨੁਸਾਰ 24 ਘੰਟਿਆਂ ‘ਚ ਕੋਰੋਨਾ ਨਾਲ ਸੰਕਰਮਿਤ 6883 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪੰਜਾਬ ਵਿਚ ਹੁਣ 37546 ਐਕਟਿਵ ਕੇਸ ਹੋ ਗਏ ਹਨ। ਕੋਰੋਨਾ ਦੇ ਵੱਧ ਰਹੇ ਕੇਸਾਂ ਕਰਕੇ ਇਨਫੈਕਸ਼ਨ ਦੀ ਦਰ 19.46 ਫੀਸਦੀ ਦਰਜ ਕੀਤੀ ਗਈ ਹੈ। ਰਾਜ ਵਿੱਚ ਹੁਣ ਤੱਕ 16754 ਸੰਕਰਮਿਤ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : Total Covid Deaths In India ਜਾਣੋ ਹੁਣ ਤੱਕ ਕੋਵਿਡ ਕਾਰਨ ਕਿੰਨੇ ਲੋਕਾਂ ਦੀ ਜਾਨ ਜਾ ਚੁੱਕੀ ਹੈ