ਦੇਸ਼ ਵਿੱਚ ਕੋਰੋਨਾ ਦੇ 4,858 ਨਵੇਂ ਮਾਮਲੇ, 18 ਦੀ ਮੌਤ

0
460

ਇੰਡੀਆ ਨਿਊਜ਼, Corona Cases in India 19 September : ਦੇਸ਼ ਦੇ ਸਿਹਤ ਮੰਤਰਾਲੇ ਦੇ ਅਨੁਸਾਰ, ਅੱਜ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 4,858 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 4735 ਮਰੀਜ਼ ਠੀਕ ਵੀ ਹੋਏ ਹਨ। ਹੁਣ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 4,45,39,046 ਹੋ ਗਈ ਹੈ, ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 48,027 ਹੋ ਗਈ ਹੈ। ਅੰਕੜਿਆਂ ਅਨੁਸਾਰ ਇਹ ਕੁੱਲ ਕੇਸਾਂ ਦਾ 0.11% ਹੈ। ਮਰੀਜ਼ਾਂ ਦੀ ਰੋਜ਼ਾਨਾ ਠੀਕ ਹੋਣ ਦੀ ਦਰ ਵਧ ਕੇ 98.71% ਹੋ ਗਈ ਹੈ।

ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 5,28,355 ਹੋ ਗਈ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿੱਚ ਅੱਜ ਇਨਫੈਕਸ਼ਨ ਕਾਰਨ 18 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 5,28,355 ਹੋ ਗਈ ਹੈ। ਇਸ ਦੇ ਨਾਲ ਹੀ ਡਾਕਟਰਾਂ ਦਾ ਕਹਿਣਾ ਹੈ ਕਿ ਘੱਟ ਇਮਿਊਨਿਟੀ ਵਾਲੇ ਲੋਕਾਂ ਦੀ ਇਮਿਊਨਿਟੀ ਵਧਾਉਣ ਦੀ ਅਜੇ ਵੀ ਬਹੁਤ ਲੋੜ ਹੈ। ਜੇਕਰ ਇਹ ਕੋਰੋਨਾ ਵਾਇਰਸ ਜਲਦੀ ਖਤਮ ਨਾ ਹੋਇਆ ਤਾਂ ਪਤਾ ਨਹੀਂ ਕਿੰਨੀਆਂ ਜਾਨਾਂ ਜਾ ਸਕਦੀਆਂ ਹਨ।

ਪੰਜਾਬ ਵਿੱਚ ਕੋਰੋਨਾ ਦੇ 46 ਕੇਸ

ਪੰਜਾਬ ਵਿੱਚ ਕੋਰੋਨਾ ਦੇ ਕੇਸ ਮਿਲਣ ਦਾ ਸਿਲਸਿਲਾ ਜਾਰੀ ਹੈ ਸੇਹਤ ਵਿਭਾਗ ਦੀ ਟੈਸਟਿੰਗ ਦੇ ਅਨੁਸਾਰ ਕੋਰੋਨਾ ਦੇ ਕੇਸ ਘੱਟ-ਵੱਧ ਗਿਣਤੀ ਵਿੱਚ ਆ ਰਹੇ ਹਨ l ਜਿੱਥੇ ਇਕ ਦਿਨ ਪਹਿਲਾਂ ਸੇਹਤ ਵਿਭਾਗ ਵਲੋਂ ਸੂਬੇ ਵਿੱਚ 5992 ਕੋਰੋਨਾ ਟੈਸਟ ਕੀਤੇ ਗਏ ਜਿਸ ਵਿੱਚ 36 ਕੇਸ ਕੋਰੋਨਾ ਦੇ ਮਿਲੇ ਹਨ l ਓਥੇ ਹੀ ਪਿੱਛਲੇ 24 ਘੰਟਿਆਂ ਵਿੱਚ 6348 ਟੈਸਟ ਕੀਤੇ ਗਏ ਅਤੇ ਇਸ ਦੌਰਾਨ ਸੂਬੇ ਵਿੱਚ 46 ਮਰੀਜ ਕੋਰੋਨਾ ਪੋਸਟਿਵ ਮਿਲੇ l ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ ਸੂਬੇ ਵਿੱਚ ਕੋਰੋਨਾ ਨਾਲ ਕਿਸੇ ਦੀ ਮੌਤ ਨਹੀਂ ਹੋਈ l

46 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 341 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20497 ਲੋਕਾਂ ਦੀ ਮੌਤ ਹੋ ਚੁੱਕੀ ਹੈl

ਜਲੰਧਰ ਵਿੱਚ ਮਿਲੇ ਸਬ ਤੋਂ ਜਿਆਦਾ ਕੇਸ

ਪਿਛਲੇ 24 ਘੰਟਿਆਂ ਦੌਰਾਨ ਜਲੰਧਰ ਵਿੱਚ ਮਿਲੇ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਜਲੰਧਰ ਵਿੱਚ 10, ਫਾਜ਼ਿਲਕਾ ਵਿੱਚ 8 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਇਲਾਵਾ ਐਸਏਐਸ ਨਗਰ ਮੋਹਾਲੀ ਵਿੱਚ 8 ਲੋਕ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 6348 ਕੋਰੋਨਾ ਟੈਸਟ ਕੀਤੇ ਗਏ ਹਨ।

36 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 36 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 13 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 2 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ:  ਕੋਰੋਨਾ ਅਤੇ ਯੂਕਰੇਨ ਸੰਕਟ ਕਾਰਨ ਗਲੋਬਲ ਸਪਲਾਈ ਚੇਨ ਵਿੱਚ ਕਈ ਰੁਕਾਵਟਾਂ ਆਈਆਂ : ਮੋਦੀ

ਸਾਡੇ ਨਾਲ ਜੁੜੋ :  Twitter Facebook youtube

SHARE