ਭਾਰਤ ਵਿੱਚ ਘੱਟ ਰਹੇ ਕੋਰੋਨਾ ਮਰੀਜ, ਜਾਣੋ ਅੱਜ ਕਿੰਨੇ ਕੇਸ ਮਿਲੇ

0
410
Corona Cases in India 20 September
Corona Cases in India 20 September

ਇੰਡੀਆ ਨਿਊਜ਼, Corona Cases in India 20 September: ਭਾਰਤ ਵਿੱਚ ਕੁਝ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਆਈ ਹੈ, ਜੋ ਕਿ ਇੱਕ ਸੁਹਾਵਣਾ ਸੰਭਾਵਨਾ ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਅੱਜ 4043 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਕੱਲ੍ਹ 4,858 ਮਾਮਲੇ ਸਾਹਮਣੇ ਆਏ ਸਨ। ਪਿਛਲੇ 24 ਘੰਟਿਆਂ ਵਿੱਚ 4676 ਲੋਕਾਂ ਨੇ ਵੀ ਕੋਰੋਨਾ ਨੂੰ ਹਰਾਇਆ ਹੈ। ਰੋਜ਼ਾਨਾ ਸਕਾਰਾਤਮਕ ਦਰ 1.37 ਪ੍ਰਤੀਸ਼ਤ ਹੈ. ਫਿਲਹਾਲ ਕੋਰੋਨਾ ਅਜੇ ਖਤਮ ਨਹੀਂ ਹੋਇਆ ਹੈ, ਫਿਰ ਵੀ ਸਾਨੂੰ ਵਿਸ਼ੇਸ਼ ਸਾਵਧਾਨੀ ਦੀ ਲੋੜ ਹੈ।

24 ਘੰਟੇ ਦੌਰਾਨ 15 ਲੋਕਾਂ ਦੀ ਮੌਤ

ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ ਹੁਣ 50 ਹਜ਼ਾਰ ਤੋਂ ਹੇਠਾਂ ਚਲੇ ਗਏ ਹਨ। ਹੁਣ ਸਿਰਫ 47379 ਐਕਟਿਵ ਮਰੀਜ਼ ਬਚੇ ਹਨ ਜਦਕਿ ਮਰਨ ਵਾਲਿਆਂ ਦੀ ਗਿਣਤੀ 528370 ਤੱਕ ਪਹੁੰਚ ਗਈ ਹੈ। ਅੱਜ 15 ਵਿਅਕਤੀ ਉਕਤ ਵਾਇਰਸ ਨਾਲ ਜ਼ਿੰਦਗੀ ਦੀ ਲੜਾਈ ਹਾਰ ਚੁੱਕੇ ਹਨ। ਦੂਜੇ ਪਾਸੇ ਡਾਕਟਰਾਂ ਦਾ ਕਹਿਣਾ ਹੈ ਕਿ ਘੱਟ ਇਮਿਊਨਿਟੀ ਵਾਲੇ ਲੋਕਾਂ ਲਈ ਕੋਰੋਨਾ ਅਜੇ ਵੀ ਘਾਤਕ ਹੈ।

ਪੰਜਾਬ ਵਿੱਚ ਕੋਰੋਨਾ ਦੇ 27 ਮਰੀਜ ਮਿਲੇ

ਪੰਜਾਬ ਵਿੱਚ ਕੋਰੋਨਾ ਦੇ ਕੇਸ ਮਿਲਣ ਦਾ ਸਿਲਸਿਲਾ ਜਾਰੀ ਹੈ ਸੇਹਤ ਵਿਭਾਗ ਦੀ ਟੈਸਟਿੰਗ ਦੇ ਅਨੁਸਾਰ ਕੋਰੋਨਾ ਦੇ ਕੇਸ ਘੱਟ-ਵੱਧ ਗਿਣਤੀ ਵਿੱਚ ਆ ਰਹੇ ਹਨ l  ਪਿੱਛਲੇ 24 ਘੰਟਿਆਂ ਵਿੱਚ 8601 ਟੈਸਟ ਕੀਤੇ ਗਏ ਅਤੇ ਇਸ ਦੌਰਾਨ ਸੂਬੇ ਵਿੱਚ 27 ਮਰੀਜ ਕੋਰੋਨਾ ਪੋਸਟਿਵ ਮਿਲੇ l ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ ਸੂਬੇ ਵਿੱਚ ਕੋਰੋਨਾ ਨਾਲ ਕਿਸੇ ਦੀ ਮੌਤ ਨਹੀਂ ਹੋਈ l

27 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 298 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20497 ਲੋਕਾਂ ਦੀ ਮੌਤ ਹੋ ਚੁੱਕੀ ਹੈl

ਐਸਏਐਸ ਨਗਰ ਵਿੱਚ ਮਿਲੇ ਸਬ ਤੋਂ ਜਿਆਦਾ ਕੇਸ

ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸ ਏ ਐਸ ਨਗਰ ਵਿੱਚ 10, ਹੋਸ਼ਿਆਰਪੂਰ ਵਿੱਚ 3 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ ।  ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 8601ਕੋਰੋਨਾ ਟੈਸਟ ਕੀਤੇ ਗਏ ਹਨ।

76 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 76 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 18ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 13 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

Also Read : ਕੈਪਟਨ ਅਮਰਿੰਦਰ ਸਿੰਘ ਭਾਜਪਾ ‘ਚ ਸ਼ਾਮਲ

Connect With Us : Twitter Facebook

SHARE