24 ਘੰਟਿਆਂ ਵਿੱਚ 9531 ਨਵੇਂ ਮਾਮਲੇ ਸਾਹਮਣੇ ਆਏ

0
226
Corona Cases in India 22 August
Corona Cases in India 22 August

ਇੰਡੀਆ ਨਿਊਜ਼, Corona Cases in India 22 August: ਅੱਜ ਭਾਰਤ ਵਿੱਚ ਕੋਰੋਨਾ ਦੇ ਮਾਮਲੇ ਥੋੜੇ ਘੱਟ ਆਏ ਹਨ। ਸਿਹਤ ਮੰਤਰਾਲੇ ਦੇ ਅਨੁਸਾਰ ਜਿੱਥੇ ਕੱਲ 11539 ਮਾਮਲੇ ਸਾਹਮਣੇ ਆਏ ਸਣ, ਉੱਥੇ ਅੱਜ 9531 ਨਵੇਂ ਮਾਮਲੇ ਸਾਹਮਣੇ ਆਏ ਹਨ। ਕਈ ਰਾਜਾਂ ਵਿੱਚ ਸਖਤੀ ਕਾਫੀ ਵਧਾ ਦਿੱਤੀ ਗਈ ਹੈ।

ਦੱਸਣਯੋਗ ਹੈ ਕਿ ਪਿਛਲੇ ਦਿਨਾਂ ਤੋਂ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ-ਪੰਜਾਬ ‘ਚ ਫਿਰ ਤੋਂ ਮਾਸਕ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਕਿਉਂਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕੋਰੋਨਾ ਅਜੇ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ, ਫਿਰ ਵੀ ਸਾਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ।

ਕੋਰੋਨਾ ਨਾਲ 36 ਲੋਕਾਂ ਦੀ ਮੌਤ

ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗੱਲ ਕਰੀਏ ਤਾਂ ਇੱਥੇ 97648 ਹਨ ਜਦਕਿ ਮਰਨ ਵਾਲਿਆਂ ਦੀ ਗਿਣਤੀ 527368 ਤੱਕ ਪਹੁੰਚ ਗਈ ਹੈ। ਅੱਜ 36 ਲੋਕ ਕੋਰੋਨਾ ਨਾਲ ਜ਼ਿੰਦਗੀ ਦੀ ਜੰਗ ਹਾਰ ਚੁੱਕੇ ਹਨ। ਇਸ ਦੇ ਨਾਲ ਹੀ ਡਾਕਟਰਾਂ ਦਾ ਕਹਿਣਾ ਹੈ ਕਿ ਇਹ ਵਾਇਰਸ ਉਨ੍ਹਾਂ ਲੋਕਾਂ ਲਈ ਜ਼ਿਆਦਾ ਘਾਤਕ ਹੈ, ਜਿਨ੍ਹਾਂ ਦੀ ਇਮਿਊਨਿਟੀ ਅਜੇ ਵੀ ਘੱਟ ਹੈ।

ਪੰਜਾਬ ਵਿੱਚ ਕੋਰੋਨਾ ਦੇ 219 ਨਵੇਂ ਕੇਸ ਆਏ

ਪੰਜਾਬ ਵਿੱਚ ਕੋਰੋਨਾ ਦੇ 219 ਨਵੇਂ ਕੇਸ ਆਏ ਹਨ l ਇਸ ਦੌਰਾਨ ਸੂਬੇ ਵਿੱਚ ਸਿਰਫ 8532 ਟੈਸਟ ਹੀ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 99 ਮਰੀਜਾਂ ਨੂੰ ਆਕਸੀਜਨ ਦੀ ਸਪੋਟ ਦਿੱਤੀ ਜਾ ਰਹੀ ਹੈ l ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕੋਰੋਨਾ ਨਾਲ 2 ਦੀ ਮੌਤ ਹੋਈ ਹੈ l ਇਹ ਦੋਵੇਂ ਮੌਤਾਂ ਲੁਧਿਆਣਾ ਵਿੱਖੇ ਹੋਈਆਂ ਹਨ l

ਮੋਹਾਲੀ, ਲੁਧਿਆਣਾ, ਜਲੰਧਰ ਵਿੱਚ ਕੋਰੋਨਾ ਦੇ ਕੇਸ ਬੇਕਾਬੂ ਹੁੰਦੇ ਦਿੱਖ ਰਹੇ ਹਨ l 219 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 1795 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20446 ਲੋਕਾਂ ਦੀ ਮੌਤ ਹੋ ਚੁੱਕੀ ਹੈl

ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ ਸਭ ਤੋਂ ਵੱਧ ਸੰਕਰਮਿਤ

ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 32 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਇਲਾਵਾ ਲੁਧਿਆਣਾ ਵਿੱਚ 22 ਲੋਕ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 8532 ਕੋਰੋਨਾ ਟੈਸਟ ਕੀਤੇ ਗਏ ਹਨ।

234 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 234 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 28 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 32 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

 

ਇਹ ਵੀ ਪੜ੍ਹੋ: ਹਿਮਾਚਲ ਦੇ ਮੰਡੀ, ਚੰਬਾ ਅਤੇ ਕਾਂਗੜਾ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ

ਇਹ ਵੀ ਪੜ੍ਹੋ: ਅਫਗਾਨਿਸਤਾਨ ‘ਚ ਮਸਜਿਦ ‘ਚ ਧਮਾਕਾ, 20 ਦੀ ਮੌਤ

ਸਾਡੇ ਨਾਲ ਜੁੜੋ :  Twitter Facebook youtube

SHARE